ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਕਾਰਤੇ ਪਰਵਾਨ ‘ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਤਾਲਿਬਾਨ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਤਾਲਿਬਾਨ ਨੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਕਾਬੁਲ ਦੇ ਇਸ ਗੁਰਦੁਆਰੇ ਵਿਚ ਕੁਝ ਹਥਿਆਰਬੰਦ ਲੜਾਕੇ ਜ਼ਬਰਦਸਤੀ ਦਾਖਲ ਹੋ ਗਏ ਸਨ । ਜਿਨ੍ਹਾਂ ਨੇ ਗੁਰਦੁਆਰੇ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਹਿਰਾਸਤ ਵਿੱਚ ਲੈ ਕੇ ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ ਸਨ ।
ਇਹ ਵੀ ਪੜ੍ਹੋ: ਪੰਜਾਬ ‘ਚ ਬਿਜਲੀ ਸੰਕਟ, PSPCL ਦੀ ਵੀ ਲੋਕਾਂ ਨੂੰ ਅਪੀਲ, ਦੇਖੋ ਕੀ ਕਹਿਣਾ ਹੈ ਚੰਨੀ ਸਰਕਾਰ
ਇਸ ਸਬੰਧੀ ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ ਦੇ ਬੁਲਾਰੇ ਅਤੇ ਮੰਤਰੀ ਜ਼ਬੀਹੁੱਲਾ ਮੁਜਾਹਿਦ ਨੇ ਟਵੀਟ ਕਰ ਕੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਕਾਬੁਲ ਵਿੱਚ ਹਿੰਦੂ ਘੱਟ ਗਿਣਤੀਆਂ ਨੂੰ ਪਰੇਸ਼ਾਨ ਕਰਨ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਬੁਲ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਕੁਝ ਰਿਪੋਰਟਾਂ ਅਨੁਸਾਰ 15-16 ਹਥਿਆਰਬੰਦ ਅਣਪਛਾਤੇ ਲੋਕ ਗੁਰਦੁਆਰੇ ਦੇ ਅੰਦਰ ਦਾਖਲ ਹੋ ਗਏ ਸਨ । ਜਿਨ੍ਹਾਂ ਨੇ ਸੁਰੱਖਿਆ ਕਰਮੀਆਂ ਨੂੰ ਹਿਰਾਸਤ ਵਿੱਚ ਲੈ ਕੇ ਸੀ.ਸੀ.ਟੀ.ਵੀ. ਤੋੜ ਦਿੱਤੇ ਸਨ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ।