ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੇ ਹਾਲਾਤ ਵਿਗੜ ਰਹੇ ਹਨ। ਇੱਥੇ ਤਾਲਿਬਾਨ ਦੇ ਸੱਤਾ ਵਿੱਚ ਆਉਂਦੇ ਹੀ ਬੇਰਹਿਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਤਾਲਿਬਾਨ ਲੜਾਕੂ ਇੱਕ ਤੋਂ ਬਾਅਦ ਇੱਕ ਹਿੰਸਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਕਾਬੁਲ ਹਵਾਈ ਅੱਡੇ ‘ਤੇ ਪਹੁੰਚੇ 150 ਲੋਕਾਂ ਨੂੰ ਤਾਲਿਬਾਨ ਨੇ ਅਗਵਾ ਕਰ ਲਿਆ ਹੈ।
ਇਸ ਵਿੱਚ ਜ਼ਿਆਦਾਤਰ ਭਾਰਤੀ ਲੋਕ ਦੱਸੇ ਜਾ ਰਹੇ ਹਨ। ਅਫਗਾਨ ਮੀਡੀਆ ਨੇ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਜ਼ਦੀਕ ਤਾਲਿਬਾਨ ਦੇ ਨਾਲ 150 ਤੋਂ ਵੱਧ ਲੋਕਾਂ, ਜਿਨ੍ਹਾਂ ਵਿੱਚ ਬਹੁਤੇ ਭਾਰਤੀ ਨਾਗਰਿਕ ਹਨ, ਨੂੰ ਲੈ ਜਾਣ ਦੀ ਖਬਰ ਹੈ। ਇਸ ਤੋਂ ਇਲਾਵਾ ਅਫਗਾਨ ਨਾਗਰਿਕ ਅਤੇ ਅਫਗਾਨ ਸਿੱਖ ਵੀ ਸ਼ਾਮਲ ਹਨ। ਸੂਤਰਾਂ ਅਨੁਸਾਰ ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਦੇਸ਼ ਛੱਡਣਾ ਚਾਹੁੰਦੇ ਹਨ।
ਲੋਕ ਦੇਸ਼ ਛੱਡਣ ਲਈ ਕਾਬੁਲ ਹਵਾਈ ਅੱਡੇ ‘ਤੇ ਪਹੁੰਚ ਰਹੇ ਹਨ। ਇਸ ਦੌਰਾਨ ਤਾਲਿਬਾਨ ਵਿਦਰੋਹੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ਲੋਕਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਹੋਰ ਗੇਟ ਰਾਹੀਂ ਏਅਰਪੋਰਟ ਲਿਜਾਇਆ ਜਾ ਰਿਹਾ ਹੈ, ਪਰ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਏਅਰਪੋਰਟ ਦੇ ਅੰਦਰ ਲਿਜਾਇਆ ਗਿਆ ਹੈ ਜਾਂ ਕਿਤੇ ਹੋਰ। ਇਸ ਦੇ ਨਾਲ ਹੀ ਭਾਰਤੀ ਹਵਾਈ ਸੈਨਾ ਦਾ ਜਹਾਜ਼ ਸ਼ਨੀਵਾਰ ਨੂੰ 85 ਭਾਰਤੀਆਂ ਨੂੰ ਕਾਬੁਲ ਤੋਂ ਲਿਆ ਰਿਹਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਹਨ।