ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਦੀ ਕ੍ਰੂਰਤਾ ਘੱਟ ਨਹੀਂ ਹੋ ਰਹੀ ਹੈ। ਹਾਲ ਹੀ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਤਾਲਿਬਾਨ ਦੇ ਲੜਾਕਿਆਂ ਨੇ ਇੱਕ ਵਿਆਹ ਵਿੱਚ ਗਾਣਾ ਵਜਾਉਣ ‘ਤੇ 13 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਦਰਅਸਲ, ਇਹ ਤਾਜ਼ਾ ਮਾਮਲਾ ਅਫਗਾਨਿਸਤਾਨ ਦੇ ਨੇਂਗਰਹਾਰ ਸੂਬੇ ਦਾ ਹੈ। ਇਸ ਮਾਮਲੇ ਦੀ ਜਾਣਕਾਰੀ ਅਫ਼ਗ਼ਾਨਿਸਤਾਨ ਦੇ ਸਾਬਕਾ ਉਪ-ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਟਵੀਟ ਕਰ ਕੇ ਦਿੱਤੀ ਦਿੱਤੀ ਹੈ।
ਇਹ ਵੀ ਪੜ੍ਹੋ: ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 55 ਫਾਇਰ ਟੈਂਡਰਾਂ ਨੇ ਸਾਢੇ 4 ਘੰਟੇ ‘ਚ ਕੀਤੀ ਕਾਬੂ
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਤਾਲਿਬਾਨ ਲੜਾਕਿਆਂ ਨੇ ਨੇਂਗਰਹਾਰ ਵਿੱਚ ਇੱਕ ਵਿਆਹ ਦੀ ਪਾਰਟੀ ਵਿੱਚ ਗਾਣਾ ਵਜਾਉਣ ‘ਤੇ 13 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਅਸੀਂ ਇਸਦੀ ਨਿੰਦਾ ਕਰ ਕੇ ਆਪਣਾ ਗੁੱਸਾ ਜ਼ਾਹਿਰ ਨਹੀਂ ਕਰ ਸਕਦੇ।
ਉਨ੍ਹਾਂ ਨੇ ਅੱਗੇ ਲਿਖਿਆ ਕਿ 25 ਸਾਲ ਤੱਕ ਪਾਕਿਸਤਾਨ ਨੇ ਉਨ੍ਹਾਂ ਨੂੰ ਅਫ਼ਗ਼ਾਨ ਸੰਸਕ੍ਰਿਤੀ ਨੂੰ ਖਤਮ ਕਰਨ ਤੇ ਸਾਡੀ ਧਰਤੀ ‘ਤੇ ਕਬਜ਼ਾ ਕਰ ਕੇ ISI ਦੇ ਕੱਟੜ ਸ਼ਾਸਨ ਦੀ ਸਥਾਪਨਾ ਦੇ ਲਈ ਟ੍ਰੇਨਿੰਗ ਦਿੱਤੀ । ਜੋ ਹੁਣ ਆਪਣਾ ਕੰਮ ਕਰ ਰਹੇ ਹਨ. ਤਾਲਿਬਾਨ ਦਾ ਕ੍ਰੂਰ ਸ਼ਾਸਨ ਲੰਬੇ ਸਮੇਂ ਤੱਕ ਨਹੀਂ ਚੱਲਣ ਵਾਲਾ। ਮਾੜੀ ਕਿਸਮਤ ਨਾਲ ਇਸ ਸ਼ਾਸਨ ਦੇ ਅੰਤ ਤੱਕ ਅਫ਼ਗ਼ਾਨਿਸਤਾਨ ਦੇ ਲੋਕਾਂ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਆਪਣੀ ਸਰਕਾਰ ਬਣਾਈ ਹੈ, ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ। ਲੋਕਾਂ ਨੂੰ ਬਿਨ੍ਹਾਂ ਕਿਸੇ ਵਜ੍ਹਾ ਦੇ ਮਾਰਿਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮਹਿਲਾਵਾਂ ‘ਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਖੇਤਰਾਂ ਵਿੱਚ ਤਾਂ ਕੁੜੀਆਂ ਲਈ ਸਕੂਲ ਤੱਕ ਨਹੀਂ ਖੋਲ੍ਹੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: