ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ ਵੱਲੋਂ ਔਰਤਾਂ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਤਾਲਿਬਾਨ ਨੇ ਕਿਹਾ ਹੈ ਕਿ ਦੇਸ਼ ਵਿੱਚ ਸਿਰਫ਼ ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਸਿੱਖਿਆ ਤੇ ਕੰਮ ਦਾ ਅਧਿਕਾਰ ਮਿਲੇਗਾ। ਇਸਦੇ ਨਾਲ ਹੀ ਤਾਲਿਬਾਨ ਅਮਰੀਕਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਮਰੀਕਾ ਨੂੰ ਦੇਸ਼ ਦੀ ਸੰਸਕ੍ਰਿਤੀ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
ਦਰਅਸਲ, ਇਸ ਬਾਰੇ ਤਾਲਿਬਾਨ ਦੇ ਬੁਲਾਰੇ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਉਨ੍ਹਾਂ ਦੀ ਸਿੱਖਿਆ ਤੇ ਕੰਮ ਬਾਰੇ ਵੀ ਕੋਈ ਸਮੱਸਿਆ ਨਹੀਂ ਹੋਵੇਗੀ ।
ਉਨ੍ਹਾਂ ਕਿਹਾ ਸਦਾ ਸੱਭਿਆਚਾਰ ਹੈ ਕਿ ਕਿ ਉੱਥੇ ਰਹਿਣ ਵਾਲੀਆਂ ਮਹਿਲਾਵਾਂ ਹਿਜਾਬ ਨਾਲ ਸਿੱਖਿਆ ਹਾਸਿਲ ਕਰ ਸਕਦੀਆਂ ਹਨ ਤੇ ਕੰਮ ਵੀ ਕਰ ਸਕਦੀਆਂ ਹਨ। ਦੱਸ ਦੇਈਏ ਕਿ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦੇ ਆਉਣ ਤੋਂ ਬਾਅਦ ਤੋਂ ਬਾਅਦ ਮਹਿਲਾਵਾਂ ਵਿੱਚ ਡਰ ਪੈਦਾ ਹੋ ਗਿਆ ਹੈ ਕਿ ਉਨ੍ਹਾਂ ਤੋਂ ਉਨ੍ਹਾਂ ਦੇ ਸਾਰੇ ਅਧਿਕਾਰ ਖੋਹ ਲਏ ਜਾਣਗੇ।
ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਫਿਰ ਟਲਿਆ ਤਾਲਿਬਾਨ ਸਰਕਾਰ ਦਾ ਗਠਨ, ਹੁਣ 2 ਤੋਂ 3 ਦਿਨਾਂ ਬਾਅਦ ਕੀਤਾ ਜਾਵੇਗਾ ਐਲਾਨ
ਜਿਸ ਕਾਰਨ ਅਫ਼ਗ਼ਾਨਿਸਤਾਨ ਦੀਆਂ ਕੁਝ ਮਹਿਲਾਵਾਂ ਵੱਲੋਂ ਤਾਲਿਬਾਨ ਖਿਲਾਫ਼ ਮੋਰਚਾ ਵੀ ਖੋਲ੍ਹ ਦਿੱਤਾ ਗਿਆ ਹੈ। ਕੁਝ ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਤਾਲਿਬਾਨੀਆਂ ਨੂੰ ਕਿਹਾ ਕਿ ਉਹ ਬੁਰਕਾ ਪਾਉਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਪੜ੍ਹਨ ਤੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ।