ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਵਿੱਚ ਸ਼ੁੱਕਰਵਾਰ ਨੂੰ ਭਾਰਤੀਆਂ ਦੇ ਸਾਹਮਣੇ ਇੱਕ ਵੱਡਾ ਐਲਨ ਕੀਤਾ ਹੈ। ਭਾਰਤ ਸਰਕਾਰ ਦੀ ਮਦਦ ਨਾਲ ਹਿਊਸਟਨ ਯੂਨੀਵਰਸਿਟੀ ਵਿੱਚ ਤਮਿਲ ਸਟੱਡੀਜ਼ ਚੇਅਰ ਦੀ ਸਥਾਪਨਾ ਕੀਤੀ ਜਾਵੇਗੀ। PM ਮੋਦੀ ਨੇ ਕਿਹਾ ਇਹ ਤਮਿਲ ਸੱਭਿਆਚਾਰ ਅਤੇ ਦੁਨੀਆ ਦੀ ਸਭ ਤੋਂ ਪੁਰਾਣੀ ਤਮਿਲ ਭਾਸ਼ਾ ਦੇ ਪ੍ਰਭਾਵ ਨੂੰ ਵਧਾਉਣ ਵਿੱਚ ਹੋਰ ਮਦਦ ਕਰੇਗਾ। ਨਾਲ ਹੀ ਉਹ ਭਾਰਤ ਦੇ ਇਤਿਹਾਸ ਅਤੇ ਸੱਭਿਆਚਾਰ ਦੀ ਖੋਜ ਅਤੇ ਅਧਿਆਪਨ ਨੂੰ ਅੱਗੇ ਵਧਾਉਣ ਲਈ ਸ਼ਿਕਾਗੋ ਯੂਨੀਵਰਸਿਟੀ ਵਿੱਚ ਵਿਵੇਕਾਨੰਦ ਚੇਅਰ ਦੀ ਮੁੜ ਸਥਾਪਨਾ ਕਰਨਗੇ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਮਿਸਰ ਲਈ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਉਹ ਤਿੰਨ ਦਿਨਾਂ ਅਮਰੀਕਾ ਦੌਰੇ ‘ਤੇ ਸਨ। ਇਹ ਦੌਰਾ ਦੋਹਾਂ ਦੇਸ਼ਾਂ ਲਈ ਕਾਫੀ ਦਿਲਚਸਪ ਰਿਹਾ। ਇਸ ਦੌਰਾਨ PM ਮੋਦੀ ਨੂੰ ਵ੍ਹਾਈਟ ਹਾਊਸ ਵਿੱਚ ਪਰੇਡ ਕਰਵਾਈ ਗਈ। ਇਸ ਤੋਂ ਇਲਾਵਾ, ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਇਡਨ ਨਾਲ ਇੱਕ ਨਿਜੀ ਡਿਨਰ ਕੀਤਾ।
ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਇਸ ਦੌਰਾਨ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਅਮਰੀਕਾ ‘ਚ ਜੋ ਪਿਆਰ ਮਿਲਿਆ ਹੈ ਉਹ ਲਾਜਵਾਬ ਹੈ। ਉਨ੍ਹਾਂ ਕਿਹਾ ਕਿ ਪਿਛਲੇ 3 ਦਿਨਾਂ ਤੋਂ ਲਗਾਤਾਰ ਇਕੱਠੇ ਰਹਿਣ ਲਈ ਮੈਂ ਰਾਸ਼ਟਰਪਤੀ ਬਾਇਡਨ ਦਾ ਧੰਨਵਾਦੀ ਹਾਂ। ਮੈਂ ਤਜਰਬੇ ਤੋਂ ਕਹਿੰਦਾ ਹਾਂ ਕਿ ਉਹ ਇੱਕ ਸੁਲਝੇ ਹੋਏ, ਤਜਰਬੇਕਾਰ ਨੇਤਾ ਹਨ।
ਇਹ ਵੀ ਪੜ੍ਹੋ : ਦਿ ਫ਼ਿਯੂਚਰ ਇਜ਼ AI…’, ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗਿਫਟ ਕੀਤੀ AI ਲਿਖੀ ਹੋਈ ਟੀ-ਸ਼ਰਟ
ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਬਾਇਡਨ ਨੇ ਸੰਯੁਕਤ ਰਾਜ ਅਤੇ ਭਾਰਤ ਦਰਮਿਆਨ ਵਧ ਰਹੀ ਦੁਵੱਲੀ ਸਿੱਖਿਆ ਭਾਈਵਾਲੀ ਦੀ ਸ਼ਲਾਘਾ ਕੀਤੀ। PM ਮੋਦੀ ਨੇ ਕਿਹਾ ਕਿ ਅੱਜ ਭਾਰਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਆਰਥਿਕਤਾ ਇੰਨੀ ਤੇਜ਼ੀ ਨਾਲ ਵਧ ਰਹੀ ਹੈ ਕਿ ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ‘ਤੇ ਟਿਕੀਆਂ ਹੋਈਆਂ ਹਨ। ਭਾਰਤ ਵਿੱਚ ਗੂਗਲ ਦਾ AI ਰਿਸਰਚ ਸੈਂਟਰ 100 ਤੋਂ ਵੱਧ ਭਾਰਤੀ ਭਾਸ਼ਾਵਾਂ ‘ਤੇ ਕੰਮ ਕਰੇਗਾ। ਇਸ ਨਾਲ ਭਾਰਤ ਦੇ ਉਨ੍ਹਾਂ ਬੱਚਿਆਂ ਲਈ ਆਸਾਨ ਹੋ ਜਾਵੇਗਾ ਜਿਨ੍ਹਾਂ ਦੀ ਮਾਤ ਭਾਸ਼ਾ ਅੰਗਰੇਜ਼ੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: