Tanmanjit Dhesi again raises issue: ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਆਤੰਕ ਜਾਰੀ ਹੈ। ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦੇਸ਼ ਵਿੱਚ ਦਿਨੋਂ-ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਭਾਰਤ ਵਿੱਚ ਵੱਧ ਰਹੇ ਕੋਰੋਨਾ ਬਹੁਤ ਸਾਰੇ ਦੇਸ਼ਾਂ ਵੱਲੋਂ ਮਦਦ ਦਾ ਹੱਥ ਵਧਾਇਆ ਗਿਆ ਹੈ। ਇਸ ਵਿਚਾਲੇ ਇੰਗਲੈਂਡ ਵਿੱਚ ਭਾਰਤੀ ਮੂਲ ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਵੱਲੋਂ ਭਾਰਤ ਵਿੱਚ ਵੱਧ ਰਹੇ ਕੋਰੋਨਾ ਸੰਕਟ ਤੇ ਇਸ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ UK ਦੀ ਸੰਸਦ ਵਿੱਚ ਚੁੱਕਿਆ ਗਿਆ ਹੈ । ਉਨ੍ਹਾਂ ਨੇ ਭਾਰਤ ਦੀ ਸਥਿਤੀ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਪੂਰੇ ਦੁਨੀਆ ਵਿੱਚ ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਰੋਜ਼ਾਨਾ ਲੱਖਾਂ ਦੇ ਹਿਸਾਬ ਨਾਲ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਬਹੁਤ ਵੱਡਾ ਵਿਸ਼ਾ ਹੈ ।
ਇਸ ਤੋਂ ਇਲਾਵਾ ਢੇਸੀ ਨੇ ਕਿਹਾ ਕਿ ਭਾਰਤ ਵਿੱਚ ਵਧਦੇ ਕੋਰੋਨਾ ਸੰਕਟ ਕਾਰਨ ਇੰਗਲੈਂਡ ਵਿੱਚ ਵੱਸਦੇ ਭਾਰਤੀ ਆਪਣੇ ਪਰਿਵਾਰਾਂ ਪ੍ਰਤੀ ਚਿੰਤਤ ਹਨ । ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵਧਦੇ ਸੰਕਟ ਕਾਰਨ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ ਹਨ ਤੇ ਆਕਸੀਜਨ ਦੀ ਬਹੁਤ ਜ਼ਿਆਦਾ ਘਾਟ ਹੋ ਗਈ ਹੈ। ਜਿਸ ਕਾਰਨ ਲੋਕ ਸੜਕਾਂ ‘ਤੇ ਹੀ ਮਰ ਰਹੇ ਹਨ । ਅਜਿਹੀਆਂ ਖ਼ਬਰਾ ਦੇਖ ਕੇ ਸਾਰੀ ਦੁਨੀਆ ਵਿੱਚ ਰਹਿੰਦੇ ਭਾਰਤੀ ਬਹੁਤ ਜ਼ਿਆਦਾ ਪਰੇਸ਼ਾਨ ਹਨ ।
ਇਸ ਤੋਂ ਇਲਾਵਾ ਢੇਸੀ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਦੇ ਰੋਜ਼ਾਨਾ ਵੱਧ ਰਹੇ ਕੇਸਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵੱਧ ਰਹੀ ਹੈ ਜੋ ਕਿ ਪੂਰੇ ਦੁਨੀਆ ਵਿੱਚ ਕਿਸੇ ਹੋਰ ਦੇਸ਼ ਵਿੱਚ ਨਹੀਂ ਵੱਧ ਰਹੀ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਸ ਔਖੇ ਸਮੇਂ ਵਿੱਚ ਭਾਰਤੀ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਭਾਰਤ ਇਸ ਸੰਕਟ ਤੋਂ ਜਲਦੀ ਹੀ ਉਭਰ ਸਕੇ।