temptation sensationalist social media comments>: ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਡਟੇ ਹੋਏ ਹਨ।ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ।ਕੁਝ ਵਿਰੋਧੀ ਦਲ ਵੀ ਕਿਸਾਨਾਂ ਦੇ ਸਮਰਥਨ ‘ਚ ਉੱਤਰੇ ਹਨ।ਦੂਜੇ ਪਾਸੇ ਹੁਣ ਉਨ੍ਹਾਂ ਦੇ ਇਸ ਅੰਦੋਲਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਮਰਥਨ ਮਿਲਣ ਲੱਗਾ ਹੈ।ਅਮਰੀਕੀ ਪਾਪ ਸਿੰਗਰ ਰਿਹਾਨਾ ਨੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਟਵੀਟ ਕਰਕੇ ਕਿਸਾਨਾਂ ਦਾ ਹੌਂਸਲਾ ਵਧਾਇਆ ਹੈ।ਜਿਸ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਆਪਣਾ ਬਿਆਨ ਜਾਰੀ ਕੀਤਾ ਹੈ।ਇਸ ਮਾਮਲੇ ‘ਤੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ,
ਸਨਸਨੀਖੇਜ਼ ਸੋਸ਼ਲ ਮੀਡੀਆ ਹੈਸ਼ਟੈਗ ਅਤੇ ਕਮੈਂਟਸ ਨਾਲ ਲੁਭਾਉਣ ਦਾ ਤਰੀਕਾ, ਖਾਸ ਕਰ ਕੇ ਜਦੋਂ ਮਸ਼ਹੂਰ ਹਸਤੀਆਂ ਅਤੇ ਹੋਰ ਲੋਕਾਂ ਵਲੋਂ ਕੀਤਾ ਗਿਆ ਹੋਵੇ ਤਾਂ ਇਹ ਨਾ ਤਾਂ ਸਟੀਕ ਹੈ ਨਾ ਹੀ ਜ਼ਿੰਮੇਦਾਰਾਨਾ ਹੈ।ਵਿਦੇਸ਼ ਮੰਤਰਾਲੇ ਦਾ ਇਹ ਜਵਾਬ ਆਇਆ ਹੈ ਜਦੋਂ ਪਾਪ ਸਿੰਗਰ, ਕਲਾਈਮੇਟ ਐਕਟੀਵਿਸਟ ਗ੍ਰੇਟਾ ਅਤੇ ਅਮਰੀਕੀ ਉਪਰਾਸ਼ਟਰਪਤੀ ਕਮਲਾ ਹੈਰਿਸ ਦੀ ਰਿਸ਼ਤੇਦਾਰ ਮੀਨਾ ਹੈਰਿਸ ਨੇ ਕਿਸਾਨ ਅੰਦੋਲਨ ਨੂੰ ਲੈ ਟਵੀਟ ਕੀਤੇ ਹਨ।ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਨ੍ਹਾਂ ਵਿਰੋਧੀਆਂ ‘ਤੇ ਆਪਣਾ ਏਜੰਡਾ ਲਾਗੂ ਕਰਨ ਅਤੇ ਉਨ੍ਹਾਂ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਸਵਾਰਥੀ ਸਮੂਹਾਂ ਨੂੰ ਦੇਖਣਾ ਬਦਕਿਸਮਤੀ ਹੈ।ਜਿਵੇਂ ਕਿ 26 ਜਨਵਰੀ ਨੂੰ ਦੇਖਿਆ ਗਿਆ ਸੀ।ਇਸ ਸਬੰਧ ਵਿਚ ਵਿਦੇਸ਼ ਮੰਤਰਾਲੇ ਨੇ ਕਿਹਾ, “ਅਜਿਹੇ ਮਾਮਲਿਆਂ‘ ਤੇ ਟਿੱਪਣੀ ਕਰਨ ਤੋਂ ਪਹਿਲਾਂ, ਅਸੀਂ ਤਾਕੀਦ ਕਰਦੇ ਹਾਂ ਕਿ ਤੱਥਾਂ ਦਾ ਪਤਾ ਲਗਾਇਆ ਜਾਵੇ ਅਤੇ ਮੁੱਦਿਆਂ ਨੂੰ ਸਹੀ ਤਰ੍ਹਾਂ ਸਮਝ ਲਿਆ ਜਾਵੇ। ਭਾਰਤ ਦੀ ਸੰਸਦ ਨੇ ਪੂਰੀ ਬਹਿਸ ਅਤੇ ਵਿਚਾਰ ਵਟਾਂਦਰੇ ਤੋਂ ਬਾਅਦ ਖੇਤੀਬਾੜੀ ਖੇਤਰ ਨਾਲ ਸਬੰਧਤ ਸੁਧਾਰਵਾਦੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ।
ਭਾਜਪਾ ਦੇ IT ਸੈੱਲ ‘ਚ ਕੰਮ ਕਰ ਚੁੱਕੀ ਰਾਣੀ ਚਹਿਲ ਆਈ ਕੈਮਰੇ ਸਾਹਮਣੇ, ਕੀਤੇ ਵੱਡੇ ਖੁਲਾਸੇ, ਸੁਣਨ ਵਾਲੀਆਂ ਨੇ ਗੱਲਾਂ