ਅਫਰੀਕੀ ਦੇਸ਼ ਯੂਗਾਂਡਾ ਦੇ ਇੱਕ ਸਕੂਲ ਵਿੱਚ ਇਸਲਾਮਿਕ ਸਟੇਟ ਸਮੂਹ (ISIS) ਨਾਲ ਜੁੜੇ ਅੱਤਵਾਦੀਆਂ ਨੇ ਹਮਲਾ ਕੀਤਾ। ਇਸ ਦੌਰਾਨ 26 ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਹੈ। ਜਦਕਿ 8 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ 6 ਵਿਦਿਆਰਥੀ ਲਾਪਤਾ ਹਨ। ਖਦਸ਼ਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ISIS ਨਾਲ ਜੁੜੇ ਅਲਾਇਡ ਡੈਮੋਕ੍ਰੇਟਿਕ ਫੋਰਸਿਜ਼ (ADF) ਨੇ ਕੀਤਾ ਸੀ।
ਯੂਗਾਂਡਾ ਪੁਲਿਸ ਨੇ ਦੱਸਿਆ ਕਿ ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ (DRC) ਦੀ ਸਰਹੱਦ ਤੋਂ ਲਗਭਗ 2 ਕਿਲੋਮੀਟਰ ਦੂਰ ਸਥਿਤ ਮਪੋਂਡਵੇ ਦੇ ਲੁਬੀਰਾ ਸੈਕੰਡਰੀ ਸਕੂਲ ‘ਤੇ ਸ਼ੁੱਕਰਵਾਰ ਰਾਤ ਕਰੀਬ 11 ਵਜੇ ADF ਬਾਗੀਆਂ ਨੇ ਹਮਲਾ ਕੀਤਾ। ਅੱਤਵਾਦੀਆਂ ਨੇ ਹੋਸਟਲ ਨੂੰ ਅੱਗ ਲਗਾ ਦਿੱਤਾ ਅਤੇ ਇੱਕ ਭੋਜਨ ਸਟੋਰ ਨੂੰ ਲੁੱਟ ਲਿਆ। ਸਕੂਲ ‘ਚੋਂ ਹੁਣ ਤੱਕ 26 ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਘਟਨਾ ‘ਚ 8 ਜ਼ਖਮੀ ਹਨ, ਜਿਨ੍ਹਾਂ ਨੂੰ ਬਾਵੇਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ਪੁਲਿਸ ਭਰਤੀ ‘ਚ ਸਰਕਾਰ ਦੇ ਵੱਡੇ ਬਦਲਾਅ: ਰੇਸ ਤੋਂ ਪਹਿਲਾਂ ਹੋਵੇਗਾ ਹਾਈਟ-ਚੈਸਟ ਦਾ ਟੈਸਟ
ਅਜੇ ਤੱਕ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਕਿੰਨੇ ਵਿਦਿਆਰਥੀਆਂ ਦੀ ਮੌਤ ਹੋਈ ਹੈ। ਪੁਲਿਸ ਮੁਤਾਬਕ ਹਮਲੇ ‘ਚ 20-25 ਅੱਤਵਾਦੀ ਸ਼ਾਮਲ ਸਨ। ਹਮਲੇ ਤੋਂ ਬਾਅਦ ਜਵਾਨਾਂ ਅਤੇ ਪੁਲਿਸ ਨੇ ਅੱਤਵਾਦੀਆਂ ਦਾ ਪਿੱਛਾ ਕੀਤਾ, ਪਰ ਅੱਤਵਾਦੀ ਵਿਰੁੰਗਾ ਨੈਸ਼ਨਲ ਪਾਰਕ ਵੱਲ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਨੇ ਕਿਹਾ ਕਿ ਅਸੀਂ ਉਨ੍ਹਾਂ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: