ਕੈਨੇਡਾ ਦੇ ਮੌਂਟਰੀਅਲ ਸ਼ਹਿਰ ‘ਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਤੇ ਗੁਰਜਾਤ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਨ੍ਹਾਂ ਵਿੱਚੋਂ ਕੁੱਝ ਵਿਦਿਆਰਥੀ ਆਨਲਾਈਨ ਕਲਾਸਾਂ ਲੈ ਰਹੇ ਸਨ ਤੇ ਕੁੱਝ ਕੈਨੇਡਾ ਵਿੱਚ ਸਟੱਡੀ ਵੀਜ਼ੇ ਤੇ ਹਨ। ਰਿਪੋਰਟ ਮੁਤਾਬਕ ਇਨ੍ਹਾਂ ਤਿੰਨਾਂ ਕਾਲਜਾਂ ਨੇ ਦਿਵਾਲੀਆ ਹੋਣ ਤੋਂ ਬਚਣ ਲਈ ਸਬੰਧਤ ਅਥਾਰਿਟੀ ਕੋਲ ਪਹੁੰਚ ਕੀਤੀ ਹੈ।
ਆਪਣੀਆਂ ਵਿੱਤੀ ਮੁਸ਼ਕਲਾਂ ਲਈ ਕਾਲਜਾਂ ਨੇ ਕੋਵਿਡ ਮਹਾਮਾਰੀ ਨੂੰ ਜਿੰਮੇਵਾਰ ਠਹਿਰਾਇਆ ਹੈ। ਕਾਲਜਾਂ ਨੂੰ ਪਹਿਲਾਂ 30 ਨਵੰਬਰ 2021 ਤੋਂ 10 ਜਨਵਰੀ 2022 ਤੱਕ ਲੰਮੀਆਂ ਸਰਦੀਆਂ ਦੀਆਂ ਵਿਦਿਆਰਥੀਆਂ ਨੇ ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਦੇ ਬੈਨਰ ਹੇਠ 29 ਜਨਵਰੀ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੇੜੇ ਰੋਸ ਮੁਜ਼ਾਹਰਾ ਵੀ ਕੀਤਾ ਸੀ। ਉਨ੍ਹਾਂ ਇਸ ਮਾਮਲੇ ਵਿੱਚ ਕਨੇਡਾ ਦੇ ਸਿੱਖਿਆ ਮੰਤਰੀ, ਭਾਰਤੀ ਦੂਤਾਵਾਸ, ਸੰਸਦ ਮੈਬਰਾਂ ਨੂੰ ਮੰਗ ਪੱਤਰ ਵੀ ਦਿੱਤਾ ਹੈ। ਰੋਸ ਮੁਜ਼ਾਹਰੇ ਵਿੱਚ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਜਿਹੜੇ ਭਾਰਤ ਵਿਚ ਹਨ।
ਉਨ੍ਹਾਂ ਦੀ ਵੀਜ਼ਾ ਫੀਸ ਰਿਫੰਡ ਹੋਵੇ, ਵਿਦਿਆਰਥੀਆਂ ਨੂੰ ਬੰਦ ਕਾਲਜਾਂ ਵਿੱਚ ਕਰੋਸ ਪੂਰਾ ਕਰਨ ਦਾ ਮੌਕਾ ਮਿਲੇ ਤੇ ਕਿਊਥੈਕ ਵਿਚ ਕੰਮ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਵੀ ਮਿਲਣ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ‘ਤੇ ਉਹ ਆਪਣਾ ਸੰਘਰਸ਼ ਤਿੱਖਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: