Time magazine dedicates its cover : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਅੰਤਰ ਰਾਸ਼ਟਰੀ ਸੁਰਖੀਆਂ ਵੀ ਮਿਲ ਰਹੀਆਂ ਹਨ। ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਵਲੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਅੰਤਰਰਾਸ਼ਟਰੀ ਪੱਧਰ ‘ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਜਾ ਰਹੀ ਹੈ। ਪਰ ਇਸ ਦੇ ਵਿਚਕਾਰ ਹੁਣ ਟਾਈਮ ਮੈਗਜ਼ੀਨ ਨੇ ਆਪਣਾ ਕਵਰ ਪੇਜ ਉਨ੍ਹਾਂ ਪ੍ਰਮੁੱਖ ਔਰਤਾਂ ਨੂੰ ਸਮਰਪਿਤ ਕੀਤਾ ਹੈ ਜੋ ਭਾਰਤ ਵਿੱਚ ਦਿੱਲੀ ਦੀਆ ਸ਼ਰਹੱਦਾ ‘ਤੇ 100 ਦਿਨਾਂ ਤੋਂ ਚੱਲ ਰਹੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋ ਰਹੀਆਂ ਹਨ। ਟਾਈਮ ਮੈਗਜ਼ੀਨ ਨੇ ਆਪਣਾ ਅੰਤਰਰਾਸ਼ਟਰੀ ਕਵਰ ਭਾਰਤ ਦੀਆਂ ਔਰਤਾਂ ਨੂੰ ਸਮਰਪਿਤ ਕੀਤਾ ਹੈ ਜੋ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ ਅਤੇ ਤਿੰਨ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਕਰ ਰਹੀਆਂ ਹਨ।
ਟਾਈਮ ਮੈਗਜ਼ੀਨ ਦੇ ਨਵੇਂ ਅੰਤਰਰਾਸ਼ਟਰੀ ਕਵਰ ‘ਤੇ ਇੱਕ ਟੈਗਲਾਈਨ ਵੀ ਹੈ, ਜਿਸ ਵਿੱਚ ਲਿਖਿਆ ਹੈ – “ਮੈਨੂੰ ਡਰਾਇਆ-ਧਮਕਾਇਆ ਨਹੀਂ ਜਾ ਸਕਦਾ, ਅਤੇ ਮੈਨੂੰ ਖਰੀਦਿਆ ਨਹੀਂ ਜਾ ਸਕਦਾ। ਭਾਰਤ ਦੇ ਕਿਸਾਨ ਅੰਦੋਲਨਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ।” ਰਸਾਲੇ ਦੇ ਕਵਰ ਪੇਜ ‘ਤੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਕੁੱਝ ਮਹਿਲਾ ਕਿਸਾਨਾਂ ਦੀ ਤਸਵੀਰ ਵੀ ਹੈ, ਜਿਨ੍ਹਾਂ ਦੇ ਨਾਲ ਕੁੱਝ ਛੋਟੇ ਬੱਚੇ ਵੀ ਦਿਖਾਈ ਦੇ ਰਹੇ ਹਨ। ਕਵਰ ਪੇਜ ਵਿੱਚ ਕੁੱਝ ਔਰਤਾਂ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੀਆਂ ਦਿਖਾਈਆਂ ਗਈਆਂ ਹਨ। ਇਸ ਸਮੇਂ ਦੌਰਾਨ, ਇੱਕ ਔਰਤ ਦੀ ਗੋਦੀ ਵਿੱਚ ਇੱਕ ਬੱਚਾ ਵੀ ਦਿਖਾਈ ਦੇ ਰਿਹਾ ਹੈ ਅਤੇ ਦੋ ਹੋਏ ਛੋਟੇ ਬੱਚੇ ਵੀ ਹਨ। ਤਸਵੀਰ ਵਿੱਚ ਬਜ਼ੁਰਗ ਔਰਤਾਂ ਵੀ ਹਨ। ਟਾਈਮ ਮੈਗਜ਼ੀਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਲਿਖਿਆ, “ਟਾਈਮ ਦਾ ਨਵਾਂ ਅੰਤਰਰਾਸ਼ਟਰੀ ਕਵਰ।”
ਟਾਈਮ ਮੈਗਜ਼ੀਨ ਨੇ ਆਪਣੇ ਲੇਖ ਵਿੱਚ ਲਿਖਿਆ ਹੈ ਕਿ ਕਿਸ ਤਰ੍ਹਾਂ ਮਹਿਲਾ ਕਿਸਾਨਾਂ ਨੇ ਅੰਦੋਲਨ ਨੂੰ ਜਾਰੀ ਰੱਖਣ ਲਈ ਪਹਿਲ ਕੀਤੀ ਹੈ, ਜਦਕਿ ਸਰਕਾਰ ਨੇ ਉਨ੍ਹਾਂ ਨੂੰ ਘਰ ਜਾਣ ਲਈ ਕਿਹਾ ਹੈ। ਲਿਖਿਆ ਗਿਆ ਹੈ ਕਿ ਕਿਸ ਤਰ੍ਹਾਂ ਇਹ ਕਿਸਾਨ ਔਰਤਾਂ ਸਰਕਾਰ ਦੇ ਕਹਿਣ ਤੋਂ ਬਾਅਦ ਵੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨਾਂ ਦੀ ਅਗਵਾਈ ਕਰਨ ਲਈ ਮੋਰਚਾ ਸੰਭਾਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ਵਿੱਚ ਉਸ ਸਮੇਂ ਸੁਰਖੀਆਂ ਮਿਲੀਆਂ ਜਦੋਂ ਅੰਤਰਰਾਸ਼ਟਰੀ ਆਈਕਾਨ ਅਤੇ ਪੌਪ ਸਟਾਰ ਰਿਹਾਨਾ ਅਤੇ ਗ੍ਰੇਟਾ ਥੰਬਰਗ ਵਰਗੀਆਂ ਮਸ਼ਹੂਰ ਹਸਤੀਆਂ ਨੇ ਟਵੀਟ ਕੀਤਾ।
ਇਹ ਵੀ ਦੇਖੋ : Delhi Police ਦੀ ਕਰਤੂਤ, 2 ਸਾਲ ਦੀ ਬੱਚੀ ਵੀ ਨਹੀਂ ਬਖਸ਼ੀ, ਕਿਸਾਨੀ ਝੰਡਾ ਲਾਉਣ ਕਰਕੇ ਹਿਰਾਸਤ ‘ਚ ਲਈ