Trump signs order banning transactions: ਅਮਰੀਕਾ ਅਤੇ ਚੀਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਟਰੰਪ ਨੇ ਚੀਨ ਦੀਆਂ ਅੱਠ ਸਾੱਫਟਵੇਅਰ ਐਪਸ ਤੋਂ ਲੈਣ-ਦੇਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ‘ਤੇ ਦਸਤਖਤ ਕਰ ਦਿੱਤੇ ਹਨ। ਇਸ ਵਿੱਚ ਵੀਚੈਟ ਪੇਅ ਅਤੇ ਜੈਕ ਮਾ ਦੇ ਐਂਟ ਗਰੁੱਪ ਦਾ ਅਲੀਪੇ ਵੀ ਸ਼ਾਮਿਲ ਹੈ। ਇਹ ਸਾਰੇ ਐਪ ਚੀਨੀ ਕੰਪਨੀਆਂ ਨਾਲ ਸਬੰਧਿਤ ਹਨ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਰੀਏ ਉਪਭੋਗਤਾਵਾਂ ਦਾ ਡਾਟਾ ਚੀਨੀ ਸਰਕਾਰ ਤੱਕ ਪਹੁੰਚ ਰਿਹਾ ਹੈ । ਇਹ ਆਦੇਸ਼ 45 ਦਿਨਾਂ ਬਾਅਦ ਲਾਗੂ ਹੋਵੇਗਾ । ਇਸ ਤੋਂ ਠੀਕ ਇੱਕ ਹਫ਼ਤਾ ਪਹਿਲਾਂ ਟਰੰਪ ਵ੍ਹਾਈਟ ਹਾਊਸ ਤੋਂ ਜਾ ਚੁੱਕੇ ਹੋਣਗੇ ਤੇ ਉਨ੍ਹਾਂ ਦੀ ਜਗ੍ਹਾ ਜੋ ਬਾਇਡੇਨ ਕਮਾਨ ਸੰਭਾਲ ਲੈਣਗੇ।
ਇਸ ਬਾਰੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬਾਇਡੇਨ ਪ੍ਰਸ਼ਾਸਨ ਨਾਲ ਕਿਸੇ ਤਰ੍ਹਾਂ ਦੀ ਕੋਈ ਚਰਚਾ ਨਹੀਂ ਕੀਤੀ ਗਈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿਨ੍ਹਾਂ ਐਪਸ ‘ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਡਾਊਨਲੋਡ ਕੀਤਾ ਜਾਂਦਾ ਹੈ, ਜਿਸਦਾ ਮਤਲਬ ਹੈ ਕਿ ਕਰੋੜਾਂ ਉਪਭੋਗਤਾਵਾਂ ਦੀ ਜਾਣਕਾਰੀ ਨੂੰ ਲੈ ਕੇ ਖ਼ਤਰਾ ਹੋ ਸਕਦਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਨੇ ਚੀਨੀ ਐਪਸ ‘ਤੇ ਰੋਕ ਲਗਾਉਣ ਦੇ ਆਦੇਸ਼ ਦਿੱਤੇ ਸਨ । ਇਸ ਵਿੱਚ ਬਾਇਟਡਾਂਸ ਦੀ ਵੀਡੀਓ ਐਪ TikTok ਸ਼ਾਮਿਲ ਸੀ। ਹਾਲਾਂਕਿ, ਅਮਰੀਕਾ ਦੀ ਅਦਾਲਤ ਨੇ ਸ਼ਾਰਟ ਵੀਡੀਓ ਬਣਾਉਣ ਵਾਲੀ ਐਪ TikTok ‘ਤੇ ਪਾਬੰਦੀ ਨੂੰ ਬਰਕਰਾਰ ਰੱਖਿਆ।
ਇਹ ਵੀ ਦੇਖੋ: ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰ ਦੇ ਸਵਾਲਾਂ ਤੇ ਕਿਉਂ ਭੜਕਿਆ ਹਰਜੀਤ ਗਰੇਵਾਲ ?