ਭਾਰਤ ਵੱਲੋਂ ਪਾਕਿਸਤਾਨ ਖਿਲਾਫ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ। ਟਰੰਪ ਨੇ ਕਿਹਾ ਕਿ ਉਹ ਭਾਰਤ-ਪਾਕਿਸਤਾਨ ਬਾਰਡਰ ‘ਤੇ ਤਣਾਅ ਘਟਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਉਹ ਕੁਝ ਮਦਦ ਕਰ ਸਕਦੇ ਹਨ ਤਾਂ ਉਹ ਇਸ ਲਈ ਮੌਜੂਦ ਰਹਿਣਗੇ ਤੇ ਉਹ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਵਿਚਾਲੇ ਵਧਦਾ ਸੰਘਰਸ਼ ਰੁਕ ਜਾਵੇ।
22 ਅਪ੍ਰੈਲ ਨੂੰ ਪਹਿਲਗਾਮ ‘ਤੇ ਹੋਏ ਅੱਤਵਾਦੀ ਹਮਲੇ ਉਤੇ ਬੋਲਦੇ ਹੋਏ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨੂੰ ਸੰਕਟ ਦਾ ਹੱਲ ਲੱਭਣਾ ਚਾਹੀਦਾ ਹੈ। ਟਰੰਪ ਨੇ ਕਿਹਾ ਕਿ ਮੇਰੀ ਸਥਿਤੀ ਇਹ ਹੈ ਕਿ ਮੈਂ ਦੋਵੇਂ ਦੇਸ਼ਾਂ ਨਾਲ ਮਿਲ ਕੇ ਕੰਮ ਕਰਦਾ ਹਾਂ। ਮੈਂ ਦੋਵੇਂ ਦੇਸ਼ਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਉਨ੍ਹਾਂ ਨੂੰ ਇਸ ਸਮੱਸਿਆ ਦਾ ਹੱਲ ਕਰਦੇ ਹੋਏ ਦੇਖਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਰੁਕਦੇ ਹੋਏ ਦੇਖਣਾ ਚਾਹੁੰਦਾ ਹਾਂ ਤੇ ਉਮੀਦ ਹੈ ਕਿ ਉਹ ਹੁਣ ਰੁਕ ਸਕਦੇ ਹਨ। ਮੈਂ ਉਨ੍ਹਾਂ ਦੋਵੇਂ ਦੇਸ਼ਾਂ ਨੂੰ ਜਾਣਦਾ ਹਾਂ। ਅਸੀਂ ਦੋਵੇਂ ਦੇਸ਼ਾਂ ਨਾਲ ਮਿਲ ਕੇ ਬਹੁਤ ਚੰਗੀ ਤਰ੍ਹਾਂ ਕੰਮ ਕਰਦੇ ਹਾਂ।
ਇਹ ਵੀ ਪੜ੍ਹੋ : ਆਪ੍ਰੇਸ਼ਨ ਸਿੰਦੂਰ ਮਗਰੋਂ ਅੰਮ੍ਰਿਤਸਰ ‘ਚ ਡਿੱ/ਗੀਆਂ ਮਿਜ਼ਾਇਲਾਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਟਰੰਪ ਨੇ ਭਾਰਤ ਤੇ ਪਾਕਿਸਤਾਨ ਵਿਚ ਤਣਾਅ ਨਾਲ ਜੁੜੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋਵੇਂ ਦੇਸ਼ਾਂ ਨਾਲ ਸਾਡੇ ਚੰਗੇ ਸੰਬੰਧ ਹਨ ਤੇ ਮੈਂ ਇਸ ਨੂੰ ਰੁਕਦੇ ਹੋਏ ਦੇਖਣਾ ਚਾਹੁੰਦਾ ਹਾਂ। ਉਮੀਦ ਹੈ ਕਿ ਉਨ੍ਹਾਂ ਦੀ ਦੁਸ਼ਮਣੀ ਜਲਦੀ ਖਤਮ ਹੋ ਜਾਵੇਗੀ। ਉਹ ਲੰਬੇ ਸਮੇਂ ਤੋਂ ਲੜ ਰਹੇ ਹਨ। ਉਹ ਅਸਲ ਵਿਚ ਕਈ ਦਹਾਕਿਆਂ ਤੇ ਸਦੀਆਂ ਤੋਂ ਲੜ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਬਹੁਤ ਜਲਦ ਖਤਮ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: