ਤੁਰਕੀ ‘ਚ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਮਾਪੀ ਗਈ । ਇਹ ਭੂਚਾਲ ਦੱਖਣੀ ਤੁਰਕੀ ਵਿੱਚ ਆਇਆ ਹੈ । ਨਿਊਜ਼ ਏਜੰਸੀ ਮੁਤਾਬਕ ਇੱਥੇ ਕਈ ਅਪਾਰਟਮੈਂਟ ਅਤੇ ਇਮਾਰਤਾਂ ਢਹਿ ਗਈਆਂ ਹਨ । ਇਸ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਵੀ ਦੱਸਿਆ ਜਾ ਰਿਹਾ ਹੈ । ਹਾਲਾਂਕਿ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4:17 ਵਜੇ ਕਰੀਬ 17.9 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ। ਉੱਥੇ ਹੀ, ਯੂਐਸ ਭੂ-ਵਿਗਿਆਨਕ ਸੇਵਾ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਦੱਖਣੀ ਤੁਰਕੀ ਦੇ ਗਾਜ਼ੀਯਾਂਟੇਪ ਦੇ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ । ਜਿਸ ਕਾਰਨ ਤੁਰਕੀ ਅਤੇ ਸੀਰੀਆ ਵਿੱਚ ਵੱਡੇ ਨੁਕਸਾਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਤੁਰਕੀ ਦੇ ਡਿਜਾਸਟਰ ਐਂਡ ਐਮਰਜੈਂਸੀ ਮੈਨੇਜਮੈਂਟ ਅਥਾਰਿਟੀ ਨੇ ਦੱਸਿਆ ਕਿ ਭੂਚਾਲ ਇੱਕ ਮਿੰਟ ਤੱਕ ਮਹਿਸੂਸ ਕੀਤਾ ਗਿਆ। ਤੁਰਕੀ ਦੇ ਅਧਿਕਾਰੀਆਂ ਵੱਲੋਂ ਹਾਲੇ ਤੱਕ ਕਿਸੇ ਦੇ ਮਰਨ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਅਵਾਰਾ ਕੁੱਤਿਆਂ ਦਾ ਆਤੰਕ, 5 ਸਾਲਾਂ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ, CCTV ‘ਚ ਘਟਨਾ ਕੈਦ
ਮੀਡੀਆ ਰਿਪੋਰਟਾਂ ਅਨੁਸਾਰ ਤੁਰਕੀ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਵੀਡੀਓਜ਼ ਵਿੱਚ ਭੂਚਾਲ ਕਾਰਨ ਹੋ ਰਹੇ ਨੁਕਸਾਨ ਨੂੰ ਸਾਫ ਦੇਖਿਆ ਜਾ ਸਕਦਾ ਹੈ। ਕਈ ਇਮਾਰਤਾਂ ਦੇ ਢਹਿ ਜਾਣ ਅਤੇ ਮਲਬੇ ਵਿੱਚ ਫਸੇ ਹੋਣ ਦਾ ਖਦਸ਼ਾ ਹੈ।
ਵੀਡੀਓ ਲਈ ਕਲਿੱਕ ਕਰੋ -: