two indian high commission officials: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਦੋ ਭਾਰਤੀ ਅਧਿਕਾਰੀਆਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਪਿੱਛਲੇ ਦੋ ਘੰਟਿਆਂ ਤੋਂ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਹ ਮਾਮਲਾ ਪਾਕਿਸਤਾਨ ਦੇ ਜ਼ਿੰਮੇਵਾਰ ਅਧਿਕਾਰੀਆਂ ਦੇ ਸਾਹਮਣੇ ਚੁੱਕਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਆਈਐਸਐਫ ਦੇ ਦੋ ਡਰਾਈਵਰ ਡਿਊਟੀ ’ਤੇ ਨਿਕਲੇ ਸਨ, ਪਰ ਉਹ ਆਪਣੀ ਮੰਜ਼ਲ ‘ਤੇ ਨਹੀਂ ਪਹੁੰਚੇ। ਖਦਸ਼ਾ ਹੈ ਕਿ ਉਨ੍ਹਾਂ ਨੂੰ ਕਿਤੇ ਅਗਵਾ ਕਰ ਲਿਆ ਗਿਆ ਹੈ। ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਨੂੰ ਲਾਪਤਾ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਇਸ ਘਟਨਾ ਤੋਂ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਇਸਲਾਮਾਬਾਦ ਵਿੱਚ ਇੱਕ ਭਾਰਤੀ ਡਿਪਲੋਮੈਟ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਆਈਐਸਆਈ ਏਜੰਟ ਨੇ ਭਾਰਤੀ ਡਿਪਲੋਮੈਟ ਦਾ ਪਿੱਛਾ ਕੀਤਾ। ਉਨ੍ਹਾਂ ਦੀ ਜਾਸੂਸੀ ਕੀਤੀ। ਭਾਰਤ ਨੇ ਇਸ ਮਾਮਲੇ ਦਾ ਸਖਤ ਵਿਰੋਧ ਜ਼ਾਹਿਰ ਕੀਤਾ ਸੀ। ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੇ ਜ਼ਰੀਏ ਇਸਲਾਮਾਬਾਦ ਵਿੱਚ ਤਾਇਨਾਤ ਚੋਟੀ ਦੇ ਭਾਰਤੀ ਡਿਪਲੋਮੈਟ ਗੌਰਵ ਆਹਲੂਵਾਲੀਆ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੌਰਵ ਆਹਲੂਵਾਲੀਆ ਨੂੰ ਡਰਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਉਸੇ ਸਮੇਂ ਗੌਰਵ ਆਹਲੂਵਾਲੀਆ ਦਾ ਵੀ ਮੋਟਰਸਾਈਕਲ ਰਾਹੀਂ ਪਿੱਛਾ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ, ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਦੇ ਦੋ ਵੀਜ਼ਾ ਸਹਾਇਕਾਂ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਨੇ ਹਿਰਾਸਤ ਵਿੱਚ ਲਿਆ ਸੀ। ਉਨ੍ਹਾਂ ‘ਤੇ ਭਾਰਤੀ ਸੁਰੱਖਿਆ ਤਿਆਰੀ ਸਮੇਤ ਅੰਦਰੂਨੀ ਸੁਰੱਖਿਆ ਨਾਲ ਜੁੜੀ ਜਾਣਕਾਰੀ ਦੀ ਜਾਸੂਸੀ ਕਰਨ ਦਾ ਦੋਸ਼ ਲਾਇਆ ਗਿਆ ਸੀ। ਪਾਕਿਸਤਾਨ ਦੇ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਭਾਰਤ ਨੇ ਪਰਸੋਨਾ-ਨਾਨ ਗ੍ਰੇਟਾ ਕਰਾਰ ਦੇ ਕੇ ਵਾਪਿਸ ਪਾਕਿਸਤਾਨ ਭੇਜ ਦਿੱਤਾ ਸੀ।