ਕੋਰੋਨਾ ਵਾਇਰਸ ਤੋਂ ਬਚਣ ਲਈ ਭਾਰਤ ਬਾਇਓਟੈਕ ਦੀ ਕੋਵੈਕਸੀਨ ਲਗਵਾਉਣ ਵਾਲੇ ਭਾਰਤੀ ਜਲਦੀ ਹੀ ਆਸਾਨੀ ਨਾਲ ਬ੍ਰਿਟੇਨ ਜਾ ਸਕਣਗੇ । ਕੋਵੈਕਸੀਨ ਨੂੰ ਹੁਣ UK ਸਰਕਾਰ ਅੰਤਰਰਾਸ਼ਟਰੀ ਯਾਤਰੀਆਂ ਲਈ ਪ੍ਰਵਾਨਿਤ ਕੋਵਿਡ-19 ਵੈਕਸੀਨ ਦੀ ਸੂਚੀ ਵਿੱਚ ਸ਼ਾਮਿਲ ਕਰਨ ਜਾ ਰਹੀ ਹੈ।
22 ਨਵੰਬਰ ਤੋਂ ਭਾਰਤ ਬਾਇਓਟੈਕ ਵੱਲੋਂ ਬਣਾਈ ਗਈ ਵੈਕਸੀਨ ਲੈਣ ਵਾਲੇ ਯਾਤਰੀਆਂ ਨੂੰ ਹੁਣ UK ਜਾ ਕੇ ਕੁਆਰੰਟੀਨ ਵਿੱਚ ਨਹੀਂ ਰਹਿਣਾ ਪਵੇਗਾ । ਯੂਕੇ ਸਰਕਾਰ ਦਾ ਇਹ ਕਦਮ ਵਿਸ਼ਵ ਸਿਹਤ ਸੰਗਠਨ ਦੀ ਐਮਰਜੈਂਸੀ ਵਰਤੋਂ ਦੀ ਲਿਸਟ ਨੂੰ ਫੋਲੋ ਕਰਦਾ ਹੈ।
ਇਹ ਵੀ ਪੜ੍ਹੋ: ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਿਆ ਜਾਵੇਗਾ ਇੱਕ ਹੋਰ ਇਤਿਹਾਸਕ ਫੈਸਲਾ
ਦੱਸ ਦੇਈਏ ਕਿ ਕੋਵੈਕਸੀਨ ਭਾਰਤ ਵਿੱਚ ਵਰਤੀ ਜਾਣ ਵਾਲੀ ਦੂਜੀ ਸਭ ਤੋਂ ਵੱਡੀ ਵੈਕਸੀਨ ਹੈ। ਇਸ ਤੋਂ ਪਹਿਲਾਂ ਕੋਵੈਕਸੀਨ ਲਗਵਾ ਚੁੱਕੇ ਅੰਤਰਰਾਸ਼ਟਰੀ ਯਾਤਰੀਆਂ ਨੂੰ UK ਜਾਣ ਤੋਂ ਬਾਅਦ ਕੁਆਰੰਟੀਨ ਵਿੱਚ ਰਹਿਣਾ ਪੈਂਦਾ ਸੀ, ਪਰ ਹੁਣ 22 ਨਵੰਬਰ ਤੋਂ ਅਜਿਹਾ ਨਹੀਂ ਹੋਵੇਗਾ। ਇਸ ਤੋਂ ਇਲਾਵਾ Covishield ਭਾਰਤ ਵੱਲੋਂ ਬਣਾਈ ਗਈ ਆਕਸਫੋਰਡ-ਐਸਟ੍ਰੇਜੇਨਿਕਾ ਕੋਰੋਨਾ ਵੈਕਸੀਨ ਨੂੰ ਪਿਛਲੇ ਮਹੀਨੇ ਹੀ UK ਵੱਲੋਂ ਪ੍ਰਵਾਨਿਤ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਸੀ।
ਇਸ ਸਬੰਧੀ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਸੋਮਵਾਰ ਨੂੰ ਟਵੀਟ ਕਰਦਿਆਂ ਕਿਹਾ, ‘ਯੂਕੇ ਵਿੱਚ ਭਾਰਤੀ ਯਾਤਰੀਆਂ ਲਈ ਇੱਕ ਹੋਰ ਚੰਗੀ ਖ਼ਬਰ ਹੈ। 22 ਨਵੰਬਰ ਤੋਂ ਜਿਨ੍ਹਾਂ ਯਾਤਰੀਆਂ ਨੇ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾ ਲਈਆਂ ਹਨ, ਉਨ੍ਹਾਂ ਨੂੰ ਹੁਣ ਕੁਆਰੰਟੀਨ ਵਿੱਚ ਰਹਿਣ ਦੀ ਲੋੜ ਨਹੀਂ ਹੋਵੇਗੀ। ਇਸ ਲਈ ਕੋਵਿਸ਼ੀਲਡ ਨਾਲ ਪੂਰੀ ਤਰ੍ਹਾਂ ਟੀਕਾਕਰਨ ਕਰਨ ਵਾਲੇ ਵਾਲਿਆਂ ਵਿੱਚ ਸ਼ਾਮਿਲ ਹੋਵੋ।’
ਵੀਡੀਓ ਲਈ ਕਲਿੱਕ ਕਰੋ -: