ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ਾਂ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ । ਹਾਲ ਹੀ ਵਿੱਚ ਦਫਤਰ ਦੀ ਸਹਿ-ਕਰਮਚਾਰੀ ਨੂੰ Kiss ਕਰਨ ਦੀ ਇੱਕ ਤਸਵੀਰ ਸਾਹਮਣੇ ਆਈ ਸੀ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲੱਗਿਆ ਸੀ ।
ਇਸ ਨੂੰ ਲੈ ਕੇ ਉਨ੍ਹਾਂ ਦੇ ਦਫ਼ਤਰ ਦੇ ਕਰਮਚਾਰੀਆਂ ਅਤੇ ਲੋਕਾਂ ਵਿੱਚ ਨਾਰਾਜ਼ਗੀ ਸੀ । ਹੈਨਕੌਕ ਨੇ ਨਿਯਮਾਂ ਦੀ ਉਲੰਘਣਾ ਲਈ ਮੁਆਫੀ ਵੀ ਮੰਗੀ ਸੀ । ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਸਾਜਿਦ ਜਾਵਿਦ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਚੰਡੀਗੜ੍ਹ ‘ਚ ਲੱਖਾ ਸਿਧਾਣਾ ‘ਤੇ ਹੋਏ 4 ਕੇਸ ਦਰਜ, ਕਿਸਾਨਾਂ ਨੂੰ ਭੜਕਾਉਣ ਦੇ ਲੱਗੇ ਦੋਸ਼
ਦਰਅਸਲ, ਹੈਨਕੌਕ ਨੇ ਜਾਨਸਨ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ, “ਅਸੀਂ ਇਸ ਮਹਾਂਮਾਰੀ ਵਿੱਚ ਲੋਕਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਹਨ, ਅਸੀਂ ਉਨ੍ਹਾਂ ਦੇ ਕਰਜ਼ਦਾਰ ਹਾਂ । ਅਜਿਹੀ ਸਥਿਤੀ ਵਿੱਚ ਉਨ੍ਹਾਂ ਨਾਲ ਇਮਾਨਦਾਰ ਰਹਿਣ ਦੀ ਸਾਡੀ ਜ਼ਿੰਮੇਵਾਰੀ ਬਣਦੀ ਹੈ । ਮੈਂ ਨਿਯਮਾਂ ਦੀ ਉਲੰਘਣਾ ਕਰਕੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ।” ਜਾਨਸਨ ਨੇ ਕਿਹਾ ਕਿ ਉਨ੍ਹਾਂ ਨੂੰ ਹੈਨਕੌਕ ਦਾ ਅਸਤੀਫਾ ਮਿਲਣ ਦਾ ਦੁੱਖ ਹੈ ਅਤੇ ਉਨ੍ਹਾਂ ਨੂੰ ਆਪਣੀ ਸੇਵਾ ‘ਤੇ ਬਹੁਤ ਮਾਣ ਹੋਣਾ ਚਾਹੀਦਾ ਸੀ।
ਹੈਨਕੌਕ ਦੇ ਸਮਾਜਿਕ ਦੂਰੀਆਂ ਦੇ ਨਿਯਮਾਂ ਨੂੰ ਤੋੜਨ ਦੀ ਗੱਲ ਮੰਨਣ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜਾਨਸਨ, ਹੈਨਕੌਕ ਦੇ ਸਮਰਥਨ ਵਿੱਚ ਖੜ੍ਹੇ ਸਨ, ਪਰ ਹੈਨਕੌਕ ਨੂੰ ਅਹੁਦੇ ਤੋਂ ਹਟਾਉਣ ਦਾ ਦਬਾਅ ਸੀ । ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਪਾਖੰਡ ਦਾ ਦੋਸ਼ ਲਾਇਆ । ਪਾਰਟੀਆਂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ‘ਤੇ ਅਜਿਹੇ ਹੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਲਗਾਇਆ ਗਿਆ ਸੀ।
ਦੱਸ ਦੇਈਏ ਕਿ ਹੈਨਕੌਕ ਨੇ ਨਿਯਮਾਂ ਦੀ ਉਲੰਘਣਾ ਲਈ ਦੁਬਾਰਾ ਮੁਆਫੀ ਮੰਗੀ ਅਤੇ ਕਿਹਾ ਕਿ ਪਰਿਵਾਰ ਨੂੰ ਅਤੇ ਅਜ਼ੀਜ਼ਾਂ ਨੂੰ ਅਜਿਹੀ ਸਥਿਤੀ ਵਿੱਚ ਪਾਉਣ ਲਈ ਮੁਆਫੀ ਮੰਗਦਾ ਹਾਂ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਲੋਕਾਂ ਨੂੰ ਨਿਰਾਸ਼ ਕਰਨ ‘ਤੇ ਉਨ੍ਹਾਂ ਨੂੰ ਬਹੁਤ ਅਫਸੋਸ ਹੈ ।
ਇਹ ਵੀ ਦੇਖੋ: ਕੁੜੀ ਦੇ ਘਰਵਾਲਿਆਂ ਨੇ ਘਰ ਬੁਲਾ ਕੇ ਮੁੰਡਾ ਮਾਰ’ਤਾ ! ਕੁੜੀ ਨੇ ਕਰ ਲਈ ਖੁਦਖੁਸ਼ੀ?