ਯੂ. ਕੇ. ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਬੇਅਦਬੀ ਦੀ ਘਟਨਾਵਾਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਪਰ ਕਿਸੇ ਦੂਜੇ ਨੂੰ ਮਾਰ ਦੇਣ ਨੂੰ ਵੀ ਸਹੀ ਨਹੀਂ ਠਹਿਰਾਇਆ ਜਾ ਸਕਦਾ। ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣਾ ਚਾਹੀਦਾ। ਇਨ੍ਹਾਂ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਗੌਰਤਲਬ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ। ਇਸ ਕਮੇਟੀ ਵਿਚ ਦੋ ਨੁਮਾਇੰਦੇ ਜਥੇਬੰਦੀਆਂ ਵਿੱਚੋਂ, ਦੋ ਸ਼੍ਰੋਮਣੀ ਕਮੇਟੀ ਵੱਲੋਂ ਅਤੇ ਦੋ ਪੰਥਕ ਵਿਦਵਾਨਾਂ ਵਿੱਚੋਂ ਲਏ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਘਟਨਾ ਦੀ ਤਹਿ ਤੱਕ ਜਾਣ ਲਈ ਸੀਸੀਟੀਵੀ ਦ੍ਰਿਸ਼ ਦੇਖੇ ਗਏ ਹਨ ਅਤੇ ਸ੍ਰੀ ਦਰਬਾਰ ਸਾਹਿਬ ਤੋਂ ਬਾਹਰ ਦੇ ਕੈਮਰੇ ਖੰਗਾਲਣ ਲਈ ਗਠਿਤ ਕੀਤੀ ਜਾਣ ਵਾਲੀ ਕਮੇਟੀ ਕਾਰਜ ਕਰੇਗੀ।