UK PM Boris Johnson cancels: ਭਾਰਤ ਵਿੱਚ ਕੋਰੋਨਾ ਦੀ ਰਫਤਾਰ ਬੇਕਾਬੂ ਹੋ ਗਈ ਹੈ। ਲਾਗ ਦੇ ਵੱਧ ਰਹੇ ਜੋਖਮ ਦੇ ਮੱਦੇਨਜ਼ਰ UK ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਨੇ ਆਪਣੀ ਭਾਰਤ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ । ਹੁਣ ਉਹ ਕੁਝ ਦਿਨਾਂ ਬਾਅਦ ਭਾਰਤ ਆਉਣ ਦੀ ਯੋਜਨਾ ਬਣਾ ਸਕਦੇ ਹਨ । ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 25 ਅਪ੍ਰੈਲ ਨੂੰ ਭਾਰਤ ਆਉਣ ਵਾਲੇ ਸਨ, ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਦੁਨੀਆ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ‘ਤੇ ਭਾਰਤ ਦੌਰਾ ਮੁਲਤਵੀ ਕਰਨ ਦਾ ਦਬਾਅ ਵੱਧ ਰਿਹਾ ਸੀ । ਬ੍ਰਿਟੇਨ ਦੀ ਵਿਰੋਧੀ ਲੇਬਰ ਪਾਰਟੀ ਨੇ ਬੋਰਿਸ ਜਾਨਸਨ ਤੋਂ ਆਪਣਾ ਦੌਰਾ ਰੱਦ ਕਰਨ ਦੀ ਮੰਗ ਵੀ ਕੀਤੀ ਸੀ । ਇਸ ਸਬੰਧੀ ਲੇਬਰ ਪਾਰਟੀ ਨੇ ਸਵਾਲ ਕੀਤਾ ਸੀ ਕਿ ਜਾਨਸਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਬਾਰੇ ਆਨਲਾਈਨ ਗੱਲਬਾਤ ਕਿਉਂ ਨਹੀਂ ਕਰ ਸਕਦੇ।
ਬੋਰਿਸ ਜਾਨਸਨ ਦੇ ਭਾਰਤ ਦੌਰੇ ਦਾ ਵਿਰੋਧ ਕਰਦਿਆਂ ਲੇਬਰ ਪਾਰਟੀ ਦੇ ਸ਼ੈਡੋ ਕਮਿਊਨਿਟੀਜ਼ ਸੈਕਟਰੀ ਸਟੀਵ ਰੀਡ ਨੇ ਕਿਹਾ ਸੀ ਕਿ ਸਾਡੇ ਵਿੱਚੋਂ ਬਹੁਤ ਸਾਰੇ ਲੋਕ ਅਜਿਹਾ ਹੀ ਕਰ ਰਹੇ ਹਨ ਅਤੇ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨੂੰ ਇੱਕ ਮਿਸਾਲ ਕਾਇਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਮੈਂ ਚਾਹਾਂਗਾ ਕਿ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਭਾਰਤ ਜਾਣ ਦੀ ਬਜਾਏ Zoom ‘ਤੇ ਇੱਕ ਮੀਟਿੰਗ ਕਰਨ।
ਦੱਸ ਦੇਈਏ ਕਿ ਬੋਰਿਸ ਜਾਨਸਨ ਦੀ ਭਾਰਤ ਯਾਤਰਾ ਦੂਜੀ ਵਾਰ ਮੁਲਤਵੀ ਕੀਤੀ ਜਾ ਰਹੀ ਹੈ । ਇਸ ਤੋਂ ਪਹਿਲਾਂ 26 ਜਨਵਰੀ ਨੂੰ ਵੀ ਜਾਨਸਨ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਸੀ । ਦਸੰਬਰ 2019 ਵਿੱਚ ਹੋਈਆਂ ਬ੍ਰਿਟੇਨ ਦੀਆਂ ਆਮ ਚੋਣਾਂ ਤੋਂ ਬਾਅਦ ਯੂਰਪ ਤੋਂ ਬਾਹਰ ਬ੍ਰਿਟਿਸ਼ ਪ੍ਰਧਾਨਮੰਤਰੀ ਦੀ ਇਹ ਪਹਿਲੀ ਵੱਡੀ ਵਿਦੇਸ਼ੀ ਯਾਤਰਾ ਸੀ। ਹੁਣ ਇਸ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਦੇਖੋ: ਰਾਜਸਥਾਨ,ਦਿੱਲੀ, ਮਹਾਰਾਸ਼ਟਰ ਮਗਰੋਂ Punjab ਵੀ ਲੱਗੂ Lockdown ? Captain ਨੇ ਸੱਦੀ ਵੱਡੀ Meeting