ਰੂਸ ਤੇ ਯੂਕਰੇਨ ਵਿਚਾਲੇ 25ਵੇਂ ਦਿਨ ਵੀ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕੀਤੇ ਜਾ ਰਹੇ ਹਨ। ਜਿਸ ਕਾਰਨ ਹਰ ਪਾਸੇ ਤਬਾਹੀ ਦਾ ਮਜ਼ਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਫੌਜਾਂ ਵੱਡੇ ਸ਼ਹਿਰਾਂ ਨੂੰ ਘੇਰ ਰਹੀਆਂ ਹਨ ਅਤੇ ਇਸ ਤਰ੍ਹਾਂ ਦੀ ਤਰਸਯੋਗ ਸਥਿਤੀ ਪੈਦਾ ਕਰਨਾ ਚਾਹੁੰਦੀਆਂ ਹਨ ਕਿ ਯੂਕਰੇਨ ਦੇ ਨਾਗਰਿਕਾਂ ਨੂੰ ਉਨ੍ਹਾਂ ਦਾ ਸਹਿਯੋਗ ਕਰਨਾ ਪਵੇ । ਹਾਲਾਂਕਿ, ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਇਹ ਰਣਨੀਤੀ ਸਫ਼ਲ ਨਹੀਂ ਹੋਵੇਗੀ ਅਤੇ ਜੇਕਰ ਰੂਸ ਜੰਗ ਨੂੰ ਖਤਮ ਨਹੀਂ ਕਰਦਾ ਹੈ ਤਾਂ ਉਸ ਨੂੰ ਲੰਬੇ ਸਮੇਂ ਤੱਕ ਇਸ ਦਾ ਨੁਕਸਾਨ ਝੇਲਣਾ ਪਵੇਗਾ।
ਇਸ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਨੇ ਕ੍ਰੈਮਲਿਨ (ਰੂਸ ਦੇ ਰਾਸ਼ਟਰਪਤੀ ਦਫ਼ਤਰ) ਤੇ ਜਾਣਬੁੱਝ ਕੇ ਮਨੁੱਖੀ ਸੰਕਟ ਪੈਦਾ ਕਰਨ ਦਾ ਦੋਸ਼ ਲਾਇਆ। ਜ਼ੇਲੇਂਸਕੀ ਨੇ ਰਾਸ਼ਟਰ ਦੇ ਨਾਂ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਸੋਚੀ-ਸਮਝੀ ਸਾਜਿਸ਼ ਹੈ। ਬਸ ਆਪਣੇ ਲਈ ਤਸਵੀਰ ਹੈ ਕਿ ਮਾਸਕੋ ਦੇ ਉਸ ਸਟੇਡੀਅਮ ਵਿੱਚ 14,000 ਲਾਸ਼ਾਂ ਹਨ ਅਤੇ ਹਜ਼ਾਰਾਂ ਜ਼ਖਮੀ ਲੋਕ ਹਨ। ਇਹ ਉਹ ਕੀਮਤ ਹੈ ਜੋ ਰੂਸ ਨੂੰ ਹੁਣ ਤੱਕ ਜੰਗ ਵਿੱਚ ਚੁਕਾਉਣੀ ਪਈ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਨੇ ਮਚਾਈ ਧਮਾਲ, ਪੁਲਿਸ ‘ਚ 10,000 ਭਰਤੀਆਂ ਸਣੇ 4 ਦਿਨਾਂ ‘ਚ ਲਏ ਚਾਰ ਵੱਡੇ ਫ਼ੈਸਲੇ
ਦੱਸ ਦੇਈਏ ਕਿ ਇਹ ਵੀਡੀਓ ਕੀਵ ਵਿੱਚ ਬਾਹਰ ਰਿਕਾਰਡ ਕੀਤੀ ਗਈ ਸੀ, ਉਨ੍ਹਾਂ ਦੇ ਪਿਛੇ ਰਾਸ਼ਟਰਪਤੀ ਦਫ਼ਤਰ ਸੀ। ਯੂਕਰੇਨੀ ਰਾਸ਼ਟਰਪਤੀ ਨੇ ਕਿਹਾ ਕਿ ਖੇਤਰੀ ਅਖੰਡਤਾ ਬਹਾਲੀ ਅਤੇ ਯੂਕਰੇਨ ਲਈ ਨਿਆਂ ਦਾ ਸਮਾਂ ਆ ਗਿਆ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਰੂਸ ਨੂੰ ਭਾਰੀ ਕੀਮਤ ਚੁਕਾਉਣੀ ਪਏਗੀ ਜਿਸ ਨਾਲ ਉਹ ਪੀੜ੍ਹੀਆਂ ਤੱਕ ਉਭਰ ਨਹੀਂ ਸਕਣਗੇ। ਗੌਰਤਲਬ ਹੈ ਕਿ ਜ਼ੇਲੇਂਸਕੀ ਨੇ ਇੱਕ ਵਾਰ ਫਿਰ ਤੋਂ ਪੁਤਿਨ ਨੂੰ ਸਿੱਧੇ ਉਨ੍ਹਾਂ ਨਾਲ ਮਿਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਿਲਣ ਦਾ ਸਮਾਂ ਹੈ, ਗੱਲ ਕਰਨ ਦਾ ਸਮਾਂ ਗਈ। ਮੈਂ ਚਾਹੁੰਦਾ ਹਾਂ ਕਿ ਖਾਸ ਕਰਕੇ ਮਾਸਕੋ ਵਿੱਚ ਹਰ ਕੋਈ ਮੇਰੀ ਗੱਲ ਸੁਣੇ।
ਵੀਡੀਓ ਲਈ ਕਲਿੱਕ ਕਰੋ -: