ਰੂਸ-ਯੂਕਰੇਨ ਵਿਚਾਲੇ ਜੰਗ ਦਾ ਅੱਜ 52ਵਾਂ ਦਿਨ ਹੈ । ਰੂਸੀ ਹਮਲਿਆਂ ਨਾਲ ਯੂਕਰੇਨ ਦੇ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਅਤੇ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਇਸ ਦੇ ਨਾਲ ਹੀ ਇਹ ਜੰਗ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਦੁਨੀਆ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਯੁੱਧ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ, ਜਿਸ ਦੇ ਲਈ ਪੂਰੀ ਦੁਨੀਆ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਉੱਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆਂ ਦੇ ਸਾਰੇ ਦੇਸ਼ਾਂ ਨੂੰ ਇਸ ਸੰਭਾਵਨਾ ਲਈ ਤਿਆਰ ਰਹਿਣਾ ਚਾਹੀਦਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਯੂਕਰੇਨ ਯੁੱਧ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦੇ ਹਨ। ਜ਼ੇਲੇਂਸਕੀ ਨੇ ਕਿਹਾ ਕਿ ਪੁਤਿਨ ਪ੍ਰਮਾਣੂ ਜਾਂ ਰਸਾਇਣਕ ਹਥਿਆਰਾਂ ਵੱਲ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਤਿਨ ਲਈ ਯੂਕਰੇਨ ਦੇ ਲੋਕਾਂ ਦੀ ਜਾਨ ਅਹਿਮ ਨਹੀਂ ਹੈ । ਜ਼ੇਲੇਂਸਕੀ ਨੇ ਆਪਣੀ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿਰਫ਼ ਮੈਨੂੰ ਹੀ ਨਹੀਂ – ਪੂਰੀ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਚਿੰਤਾ ਕਰਨੀ ਚਾਹੀਦੀ ਹੈ ਕਿਉਂਕਿ ਇਹ ਅਸਲ ਜਾਣਕਾਰੀ ਨਹੀਂ ਹੋ ਸਕਦੀ ਪਰ ਇਹ ਸੱਚ ਹੋ ਸਕਦਾ ਹੈ।
ਇਸ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਯੂਰਪੀ ਦੇਸ਼ਾਂ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜੋ ਦੇਸ਼ ਰੂਸ ਤੋਂ ਤੇਲ ਖਰੀਦ ਰਹੇ ਹਨ, ਉਹ ਦੂਜਿਆਂ ਦੇ ਖੂਨ ਨਾਲ ਪੈਸਾ ਕਮਾ ਰਹੇ ਹਨ। ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਮਾਰੀਉਪੋਲ ਵਿੱਚ ਹਜ਼ਾਰਾਂ ਲੋਕ ਮਰੇ ਹੋਣਗੇ। ਸਾਡੇ ਕੋਲ ਜਾਣਕਾਰੀ ਹੈ ਕਿ ਹਜ਼ਾਰਾਂ ਲੋਕ ਮਾਰੇ ਗਏ ਹਨ ਅਤੇ ਕਈ ਹੋਰ ਲਾਪਤਾ ਵੀ ਹੋਏ ਹਨ। ਅਸੀਂ ਜਾਣਦੇ ਹਾਂ ਕਿ ਉਨ੍ਹਾਂ ਦੇ ਦਸਤਾਵੇਜ਼ ਬਦਲ ਦਿੱਤੇ ਗਏ ਹਨ, ਉਨ੍ਹਾਂ ਨੂੰ ਰੂਸੀ ਪਾਸਪੋਰਟ ਦਿੱਤੇ ਗਏ ਹਨ ਅਤੇ ਰੂਸ ਵਿੱਚ ਕਿਤੇ ਲਿਜਾਇਆ ਗਿਆ ਹੈ। ਕੋਈ ਨਹੀਂ ਜਾਣਦਾ ਕਿ ਉਨ੍ਹਾਂ ਨਾਲ ਕੀ ਹੋ ਰਿਹਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”