US 800 police officers: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੁੜ ਵੱਧ ਰਹੀ ਹੈ। ਇਸੇ ਵਿਚਾਲੇ ਸਾਰੇ ਦੇਸ਼ਾਂ ਵੱਲੋਂ ਇਸ ਵਾਇਰਸ ਨੂੰ ਖਤਮ ਕਰਨ ਲਈ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸੇ ਵਿਚਾਲੇ ਅਮਰੀਕਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਮਰੀਕੀ ਸੂਬੇ ਮੈਸੇਚਿਉਸੇਟਸ ਵਿੱਚ ਜ਼ਿਆਦਾਤਰ ਪੁਲਿਸ ਅਧਿਕਾਰੀਆਂ ਵੱਲੋਂ ਕੋਰੋਨਾ ਵੈਕਸੀਨ ਲਗਵਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ । ਇਸ ਮਾਮਲੇ ਵਿੱਚ ਮੈਸੇਚਿਉਸੇਟਸ ਦੇ ਪੁਲਿਸ ਵਿਭਾਗ ਦਾ ਕਹਿਣਾ ਹੈ ਕਿ 800 ਤੋਂ ਵੱਧ ਸਟੇਟ ਪੁਲਿਸ ਮੁਲਾਜ਼ਮਾਂ ਵੱਲੋਂ ਕੋਵਿਡ-19 ਵੈਕਸੀਨ ਲੈਣ ਤੋਂ ਮਨ੍ਹਾਂ ਕੀਤਾ ਗਿਆ ਹੈ।
ਇਸ ਸਬੰਧੀ ਮੈਸੇਚਿਉਸੇਟਸ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਦੇ 2002 ਮੈਂਬਰਾਂ ਵੱਲੋਂ ਵਿਭਾਗ ਦੇ ਕੋਰੋਨਾ ਵੈਕਸੀਨ ਦੀ ਇੱਕ ਖੁਰਾਕ ਲਗਵਾਈ ਗਈ ਹੈ। ਇੱਕ ਰਿਪੋਰਟ ਅਨੁਸਾਰ ਮੌਜੂਦਾ ਸਮੇਂ ਵਿੱਚ ਵੈਕਸੀਨ ਲਈ ਝਿਜਕ ਸੂਬੇ ਵਿੱਚ ਇੱਕ ਅਹਿਮ ਮੁੱਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫਤੇ ਅੱਧੇ ਤੋਂ ਵੱਧ ਸਟਾਫ ਵੱਲੋਂ ਵੈਕਸੀਨ ਲਗਵਾਉਣ ਦੀ ਰਾਜ ਦੀ ਪੇਸ਼ਕਸ਼ ਤੋਂ ਇਨਕਾਰ ਕਰ ਦਿੱਤਾ ਸੀ ।
ਦੱਸ ਦੇਈਏ ਕਿ ਮੈਸੇਚਿਉਸੇਟਸ ਵਿੱਚ 11 ਜਨਵਰੀ ਨੂੰ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਵਿੱਚ ਫਸਟ ਰਿਸਪਾਂਡਰਸ ਨੂੰ ਪਹਿਲ ਦਿੱਤੀ ਗਈ ਸੀ। ਇਸ ਟੀਕਾਕਰਨ ਲਈ ਸੂਬੇ ਵੱਲੋਂ ਤਿੰਨ ਸਥਾਨਾਂ ਦੀ ਚੋਣ ਕੀਤੀ ਗਈ ਸੀ। ਰਿਪੋਰਟ ਅਨੁਸਾਰ ਮੈਸੇਚਿਉਸੇਟਸ ਵਿੱਚ ਹੁਣ ਤੱਕ 10 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।