US advises its citizens: ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਭਾਰਤ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅਮਰੀਕਾ ਦੇ ਰੋਗ ਨਿਯੰਤਰਨ ਤੇ ਰੋਕਥਾਮ ਕੇਂਦਰ (CDC) ਨੇ ਕਿਹਾ ਹੈ ਕਿ ਕੋਵਿਡ-19 ਮਾਮਲਿਆਂ ਵਿੱਚ ਵਾਧੇ ਵਿਚਕਾਰ ਯਾਤਰੀਆਂ ਨੂੰ ਭਾਰਤ ਵਿੱਚ ਕਿਸੇ ਵੀ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ ।
ਇਸਦੇ ਨਾਲ ਹੀ CDC ਨੇ ਨਿਰਦੇਸ਼ ਵਿੱਚ ਕਿਹਾ ਹੈ ਕਿ ਪੂਰੀ ਤਰ੍ਹਾਂ ਨਾਲ ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਏਂਟ ਤੇ ਲਾਗ ਦੇ ਪ੍ਰਸਾਰ ਦਾ ਜੋਖਿਮ ਹੋ ਸਕਦਾ ਹੈ । ਇਸ ਲਈ ਉਨ੍ਹਾਂ ਨੂੰ ਭਾਰਤ ਵਿੱਚ ਕਿਸੇ ਵੀ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਹਾਨੂੰ ਭਾਰਤ ਦੀ ਯਾਤਰਾ ਕਰਨੀ ਜ਼ਿਆਦਾ ਜ਼ਰੂਰੀ ਹੈ ਤਾਂ ਯਾਤਰਾ ਤੋਂ ਪਹਿਲਾਂ ਪੂਰੀ ਤਰ੍ਹਾਂ ਨਾਲ ਟੀਕਾ ਲਗਵਾਇਆ ਜਾਵੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਨੇ ਭਾਰਤ ਦੇ ਨਾਗਰਿਕਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ। ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਬ੍ਰਿਟੇਨ ਨੇ ਭਾਰਤ ਨੂੰ ਯਾਤਰਾ ਸ਼੍ਰੇਣੀ ਦੀ ‘ਰੈਡ ਲਿਸਟ’ ਵਿੱਚ ਪਾ ਦਿੱਤਾ ਹੈ। ਬ੍ਰਿਟੇਨ ਦੇ ਸਿਹਤ ਮੰਤਰੀ ਦੇ ਅਨੁਸਾਰ ਇਹ ਫੈਸਲਾ ਕੋਰੋਨਾ ਵੱਲੋਂ ਕਥਿਤ ਤੌਰ ‘ਤੇ ਭਾਰਤੀ ਸੁਭਾਅ ਦੇ 103 ਕੇਸਾਂ ਦੇ ਮਿਲਣ ਤੋਂ ਬਾਅਦ ਲਿਆ ਗਿਆ ਹੈ । ਹਾਲਾਂਕਿ, ਭਾਰਤ ਤੋਂ ਉਨ੍ਹਾਂ ਲੋਕਾਂ ਦੇ ਦਾਖਲੇ ਦੀ ਆਗਿਆ ਹੋਵੇਗੀ ਜਿਨ੍ਹਾਂ ਕੋਲ ਬ੍ਰਿਟੇਨ ਜਾਂ ਆਇਰਿਸ਼ ਦੀ ਨਾਗਰਿਕਤਾ ਹੈ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਨੇ ਵੀ ਸੋਮਵਾਰ ਨੂੰ ਕੋਵਿਡ-19 ਮਾਮਲਿਆਂ ਵਿੱਚ ਰਿਕਾਰਡ ਵਾਧਾ ਹੋਣ ਕਾਰਨ ਭਾਰਤ ਤੋਂ ਯਾਤਰੀਆਂ ਦੇ ਆਉਣ ‘ਤੇ ਦੋ ਹਫ਼ਤਿਆਂ ਲਈ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ।
ਇਹ ਵੀ ਦੇਖੋ: ਰੁਲਦੂ ਸਿੰਘ ਮਾਨਸਾ ਨੇ ਕਿਹਾ ਜੇ ਇੰਦਰਾ ਗਾਂਧੀ ਦੀ ਐਮਰਜੰਸੀ ਨਹੀਂ, ਤਾਂ ਮੋਦੀ ਦੀ ਵੀ ਨਹੀਂ ਰਹਿਣੀ