ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਬੁੱਧਵਾਰ ਨੂੰ ਇੱਕ ਯਾਤਰੀ ਜਹਾਜ਼ ਅਤੇ ਇੱਕ ਹੈਲੀਕਾਪਟਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਜਹਾਜ਼ ਵਿੱਚ ਚਾਲਕ ਦਲ ਦੇ 4 ਮੈਂਬਰਾਂ ਸਮੇਤ 64 ਲੋਕ ਸਵਾਰ ਸਨ। ਵਾਸ਼ਿੰਗਟਨ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਇਹ ਘਟਨਾ ਸਥਾਨਕ ਸਮੇਂ ਅਨੁਸਾਰ ਬੁੱਧਵਾਰ ਰਾਤ ਨੂੰ ਰੋਨਾਲਡ ਰੀਗਨ ਹਵਾਈ ਅੱਡੇ ਦੇ ਨੇੜੇ ਵਾਪਰੀ।
ਇਹ ਹਾਦਸਾ ਅਮਰੀਕੀ ਏਅਰਲਾਈਨਜ਼ ਦੇ ਸੀਆਰਜੇ700 ਬੰਬਾਰਡੀਅਰ ਜੈੱਟ ਅਤੇ ਫੌਜ ਦੇ ਸਿਕੋਰਸਕੀ (ਐੱਚ-60) ਹੈਲੀਕਾਪਟਰ ਵਿਚਾਲੇ ਹੋਇਆ। ਫੌਜ ਦੇ ਅਧਿਕਾਰੀਆਂ ਮੁਤਾਬਕ ਹੈਲੀਕਾਪਟਰ ‘ਚ ਤਿੰਨ ਲੋਕ ਸਵਾਰ ਸਨ। ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ ਕਈ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਅਮਰੀਕਨ ਏਅਰਲਾਈਨਜ਼ ਦਾ ਜਹਾਜ਼ ਕੰਸਾਸ ਰਾਜ ਤੋਂ ਵਾਸ਼ਿੰਗਟਨ ਆ ਰਿਹਾ ਸੀ। ਕੰਪਨੀ ਨੇ ਰਾਤ 9 ਵਜੇ ਤੋਂ ਬਾਅਦ ਹਾਦਸੇ ਦੀ ਪੁਸ਼ਟੀ ਕੀਤੀ। ਅਧਿਕਾਰੀਆਂ ਮੁਤਾਬਕ ਰਾਤ 8:50 ਵਜੇ ਰੀਗਨ ਨੈਸ਼ਨਲ ਏਅਰਪੋਰਟ (ਡੀਸੀਏ) ਨੇੜੇ ਜਹਾਜ਼ ਹਾਦਸੇ ਬਾਰੇ ਕਈ ਕਾਲਾਂ ਆਈਆਂ। ਫਿਲਹਾਲ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਅਤੇ ਲੈਂਡਿੰਗ ਰੋਕ ਦਿੱਤੀ ਗਈ ਹੈ। ਦੋਵਾਂ ਜਹਾਜ਼ਾਂ ਦਾ ਮਲਬਾ ਪੋਟੋਮੈਕ ਨਦੀ ਵਿੱਚ ਪਿਆ ਹੈ।
ਇਹ ਵੀ ਪੜ੍ਹੋ : ਖੰਨਾ NH ‘ਤੇ ਬੇ.ਕਾਬੂ ਹੋ ਕੇ ਪ.ਲਟੀ ਗੰਨਿਆਂ ਨਾਲ ਭਰੀ ਟ੍ਰੈਕਟਰ-ਟਰਾਲੀ, ਹੇ.ਠਾਂ ਦੱ.ਬਣ ਨਾਲ 2 ਕਿਸਾਨਾਂ ਦੀ ਹੋਈ ਮੌ.ਤ
ਵ੍ਹਾਈਟ ਹਾਊਸ ਦੀ ਤਰਜਮਾਨ ਕੈਰੋਲਿਨ ਲੀਵਿਟ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਾਦਸੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਟਰੰਪ ਲਗਾਤਾਰ ਇਸ ‘ਤੇ ਨਜ਼ਰ ਰੱਖ ਰਹੇ ਹਨ। ਰਾਸ਼ਟਰਪਤੀ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਬਚਾਅ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਉਪ ਪ੍ਰਧਾਨ ਜੇਡੀ ਵਾਂਸ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਲਈ ਅਰਦਾਸ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
