ਬਾਈਡੇਨ ਪ੍ਰਸ਼ਾਸਨ ਜਲਦ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਅਮਰੀਕਾ ਦੇ ਦਰਵਾਜ਼ੇ ਖੋਲ੍ਹਣ ਜਾ ਰਿਹਾ ਹੈ। ਮਹਾਮਾਰੀ ਦਾ ਪ੍ਰਕੋਪ ਘੱਟ ਹੋਣ ਵਿਚਕਾਰ ਅਮਰੀਕਾ 8 ਨਵੰਬਰ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਆਪਣੇ ਨਿਯਮ ਬਦਲੇਗਾ।
ਨਵੇਂ ਨਿਯਮਾਂ ਤਹਿਤ, ਜਿਨ੍ਹਾਂ ਲੋਕਾਂ ਨੇ ਕੋਰੋਨਾ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ, ਉਨ੍ਹਾਂ ਨੂੰ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਦੇਸ਼ੀ ਨਾਗਰਿਕਾਂ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਪਹਿਲਾਂ ਟੀਕਾਕਰਨ ਦੇ ਸਰਟੀਫਿਕੇਟ ਦੇ ਨਾਲ ਹੀ ਤਿੰਨ ਦਿਨ ਪਹਿਲਾਂ ਦੀ ਨੈਗੇਟਿਵ ਕੋਰੋਨਾ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ।
ਇਹ ਵੀ ਪੜ੍ਹੋ : CM ਚੰਨੀ ਨੇ ਸ਼ਹੀਦ ਮਨਦੀਪ ਦੀ ਯਾਦ ‘ਚ ਗੇਟ ਤੇ ਫੁੱਟਬਾਲ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ
ਗੌਰਤਲਬ ਹੈ ਕਿ ਮਹਾਮਾਰੀ ਕਾਰਨ ਅਮਰੀਕਾ ਨੇ ਮਾਰਚ 2020 ਤੋਂ ਵਿਦੇਸ਼ੀ ਲੋਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੀ ਸ਼ੁਰੂਆਤ ਚੀਨੀ ਨਾਗਰਿਕਾਂ ਦੇ ਨਾਲ ਹੋਈ ਸੀ, ਜਿਸ ਪਿਛੋਂ ਭਾਰਤ ਅਤੇ ਬ੍ਰਿਟੇਨ ਸਣੇ ਹੋਰ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਇਸ ਦੇ ਦਾਇਰੇ ਵਿਚ ਲਿਆਂਦਾ ਗਿਆ ਸੀ। ਹੁਣ ਨਵੇਂ ਨਿਯਮਾਂ ਅਨੁਸਾਰ, ਕੋਰੋਨਾ ਟੀਕਾ ਲੁਆ ਚੁੱਕੇ ਵਿਦੇਸ਼ੀ ਨਾਗਰਿਕ ਅਮਰੀਕਾ ਆ ਸਕਣਗੇ। ਉੱਥੇ ਹੀ, ਬਿਨਾਂ ਟੀਕਾ ਲੁਆਏ ਵਾਪਸ ਆਉਣ ਵਾਲੇ ਅਮਰੀਕੀ ਨਾਗਰਿਕਾਂ ਨੂੰ ਯਾਤਰਾ ਤੋਂ ਇਕ ਦਿਨ ਪਹਿਲਾਂ ਦੀ ਕੋਰੋਨਾ ਜਾਂਚ ਦੀ ਰਿਪੋਰਟ ਦਿਖਾਉਣੀ ਹੋਵੇਗੀ ਅਤੇ ਪਹੁੰਚਣ ‘ਤੇ ਵੀ ਕੋਰੋਨਾ ਟੈਸਟ ਕਰਾਉਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: