ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਨੇ ਭਾਰਤੀਆਂ ਵਿਚ ਸਭ ਤੋਂ ਲੋਕਪ੍ਰਿਯ H-1B, EB-5 ਅਤੇ L-1 ਵੀਜ਼ਾ ਫੀਸਾਂ ‘ਚ ਭਾਰੀ ਵਾਧਾ ਕੀਤਾ ਹੈ। ਸਾਲ 2016 ਦੇ ਬਾਅਦ ਪਹਿਲੀ ਵਾਰ ਫੀਸ ਵਧਾਈ ਜਾ ਰਹੀ ਹੈ ਜੋ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਐੱਚ-1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ।
ਉਦਯੋਗਿਕ ਕੰਪਨੀਆਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਵਿਚ ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਨਿਯੁਕਤ ਕਰਨ ਲਈ ਇਸ ਨੀਤੀ ‘ਤੇ ਨਿਰਭਰ ਹੈ। ਅਮਰੀਕੀ ਸਰਕਾਰ ਨੇ 1990 ਵਿਚ ਈਬੀ-5 ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ ਜੋ ਵਿਦੇਸ਼ੀ ਨਿਵੇਸ਼ਕਾਂ ਨੂੰ ਅਮਰੀਕੀ ਵਪਾਰ ਵਿਚ ਘੱਟੋ-ਘੱਟ 5,00,000 ਅਮਰੀਕੀ ਡਾਲਰ ਦਾ ਨਿਵੇਸ਼ ਕਰਕੇ ਆਪਣੇ ਤੇ ਆਪਣੇ ਪਰਿਵਾਰ ਲਈ ਅਮਰੀਕੀ ਵੀਜ਼ਾ ਪ੍ਰਾਪਤ ਕਰਨ ਵਿਚ ਸਮਰੱਥਾ ਦੱਸਦਾ ਹੈ। ਈਬੀ-5 ਪ੍ਰੋਗਰਾਮ 10 ਅਮਰੀਕੀ ਕਾਮਿਆਂ ਨੂੰ ਨੌਕਰੀ ਦੇਣ ਵਿਚ ਮਦਦ ਕਰਦਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ
1 ਅਪ੍ਰੈਲ ਤੋਂ ਲਾਗੂ ਹੋਣ ਜਾ ਰਹੀ ਨਵੀਂ ਫੀਸ ਦਰ ਮੁਤਾਬਕ ਫਾਰਮ ਆਈ-129 ਤਹਿਤ ਐੱਚ-1ਬੀ ਵੀਜ਼ਾ ਫੀਸ 460 ਅਮਰੀਕੀ ਡਾਲਰ ਤੋਂ ਵਧਾ ਕੇ 780 ਅਮਰੀਕੀ ਡਾਲਰ ਕਰ ਦਿੱਤੀ ਗਈ ਹੈ। ਐੱਚ-1ਬੀ ਰਜਿਸਟ੍ਰੇਸ਼ਨ ਫੀਸ ਅਗਲੇ ਸਾਲ ਤੋਂ 10 ਅਮਰੀਕੀ ਡਾਲਰ ਤੋਂ ਵਧਾ ਕੇ 215 ਅਮਰੀਕੀ ਡਾਲਰ ਹੋ ਜਾਵੇਗਾ। ਐੱਲ-1 ਵੀਜ਼ੇ ਦੀ ਫੀਸ 460 ਅਮਰੀਕੀ ਡਾਲਰ ਤੋਂ ਵਧਾ ਕੇ 1385 ਅਮਰੀਕੀ ਡਾਲਰ ਕਰ ਦਿੱਤੀ ਗਈ ਹੈ ਤੇ ਨਿਵੇਸ਼ਕ ਵੀਜ਼ੇ ਵਜੋਂ ਲੋਕਪ੍ਰਿਯ ਈਬੀ-5 ਵੀਜ਼ੇ ਦੀ ਫੀਸ 3675 ਅਮਰੀਕੀ ਡਾਲਰ ਤੋਂ ਵਧਾ ਕੇ 11,160 ਅਮਰੀਕੀ ਡਾਲਰ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”