ਅਮਰੀਕਾ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਨਾਲ ਹੀ ਕੜਾਕੇ ਦੀ ਠੰਡ ਤੇ ਭਾਰੀ ਬਰਫਬਾਰੀ ਦੀ ਦੋਹਰੀ ਮਾਰ ਨੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ । ਸ਼ਿਕਾਗੋ, ਡੇਨਵਰ ਸਮੇਤ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਕਈ ਇਲਾਕਿਆਂ ਵਿੱਚ ਤਾਪਮਾਨ ਮਨਫੀ ਤੋਂ ਕਈ ਡਿਗਰੀ ਹੇਠਾਂ ਆ ਗਿਆ ਹੈ। ਬਰਫ਼ਬਾਰੀ ਤੇ ਬਾਰਿਸ਼ ਕਾਰਨ ਪੈਦਾ ਹੋਏ ਹਾਲਾਤਾਂ ਦੇ ਚੱਲਦਿਆਂ 2 ਹਜ਼ਾਰ ਤੋਂ ਵੱਧ ਉਡਾਣਾਂ ਮੁਲਤਵੀ ਕਰਨੀਆਂ ਪਈਆਂ ਹਨ।

ਕ੍ਰਿਸਮਸ ਤੇ ਨਵੇਂ ਸਾਲ ਤੋਂ ਪਹਿਲਾਂ ਅਮਰੀਕਾ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਦੇਖਣ ਨੂੰ ਮਿਲ ਰਹੀ ਹੈ । ਇੱਥੇ ਬਰਫਬਾਰੀ ਅਤੇ ਮੀਂਹ ਦੇ ਵਿਚਾਲੇ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ 2 ਹਜ਼ਾਰ ਤੋਂ ਵੱਧ ਉਡਾਣਾਂ ਨੂੰ ਮੁਲਤਵੀ ਕਰਨਾ ਪਿਆ ਹੈ । ਇੰਨਾ ਹੀ ਨਹੀਂ, ਮੀਂਹ, ਬਰਫਬਾਰੀ ਅਤੇ ਠੰਡ ਦੇ ਵਿਚਾਲੇ ਅਮਰੀਕਾ ਵਿੱਚ ਉਡਾਣਾਂ ਤੋਂ ਇਲਾਵਾ ਸੜਕ ਤੇ ਰੇਲ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ: ਪਹਾੜਾਂ ‘ਤੇ ਬਰਫਬਾਰੀ ਨਾਲ ਪੰਜਾਬ ‘ਚ ਵਧੀ ਠੰਡ, ਡਿੱਗਿਆ ਪਾਰਾ, ਗੁਰਦਾਸਪੁਰ ਰਿਹਾ ਸਭ ਤੋਂ ਠੰਡਾ
ਮੀਡੀਆ ਰਿਪੋਰਟਾਂ ਅਨੁਸਾਰ ਏਅਰਲਾਈਨਾਂ ਨੇ ਵੀਰਵਾਰ ਸ਼ਾਮ 6 ਵਜੇ ਤੱਕ 2,270 ਤੋਂ ਵੱਧ ਅਮਰੀਕੀ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ । ਇੰਨਾ ਹੀ ਨਹੀਂ, ਟ੍ਰੈਕਿੰਗ ਸਾਈਟ ਫਲਾਈਟ ਅਵੇਅਰ ਦੇ ਮੁਤਾਬਕ ਸ਼ੁੱਕਰਵਾਰ ਨੂੰ ਵੀ ਲਗਪਗ 1,000 ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ । ਵੀਰਵਾਰ ਨੂੰ ਕਈ ਉਡਾਣਾਂ ਦੇ ਟੇਕਆਫ ਵਿੱਚ ਵੀ ਦੇਰੀ ਹੋਈ। ਜਾਣਕਾਰੀ ਮੁਤਾਬਕ 7,400 ਤੋਂ ਵੱਧ ਉਡਾਣਾਂ ਲੇਟ ਹੋਈਆਂ।

ਦੱਸ ਦੇਈਏ ਕਿ ਅਮਰੀਕਾ ਦੇ ਕਈ ਇਲਾਕੇ ਭਿਆਨਕ ਬਰਫਬਾਰੀ ਅਤੇ ਠੰਡ ਦੀ ਲਪੇਟ ਵਿੱਚ ਹਨ । ਇਨ੍ਹਾਂ ਵਿੱਚ ਸ਼ਿਕਾਗੋ ਅਤੇ ਡੇਨਵਰ ਇਨ੍ਹਾਂ ਵਿੱਚ ਸਭ ਤੋਂ ਅੱਗੇ ਹਨ । ਇੱਥੋਂ ਦੇ ਏਅਰ ਟ੍ਰੈਫ਼ਿਕ ਦੀਆਂ ਇੱਕ ਚੌਥਾਈ ਫਲਾਈਟਾਂ ਵੀਰਵਾਰ ਨੂੰ ਰੱਦ ਕਰ ਦਿੱਤੀਆਂ ਗਈਆਂ । ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਗੋ ਦੇ ਓ ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਸ਼ਾਮ ਨੂੰ ਤਾਪਮਾਨ ਮਨਫ਼ੀ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਖਰਾਬ ਮੌਸਮ ਕਾਰਨ ਅਮਰੀਕਾ ਦੀਆਂ ਕਈ ਏਅਰਲਾਈਨਜ਼ ਵੀ ਯਾਤਰੀਆਂ ਦੀ ਸਹੂਲਤ ਦਾ ਖ਼ਿਆਲ ਰੱਖ ਰਹੀਆਂ ਹਨ, ਤਾਂ ਜੋ ਜੇਕਰ ਯਾਤਰੀ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਆਪਣਾ ਪ੍ਰੋਗਰਾਮ ਬਦਲਣਾ ਚਾਹੁੰਦਾ ਹੈ, ਤਾਂ ਉਸ ਨੂੰ ਜੁਰਮਾਨਾ ਨਹੀਂ ਦੇਣਾ ਪਵੇਗਾ। ਕੜਾਕੇ ਦੀ ਠੰਡ ਤੋਂ ਬਾਅਦ ਵੀ ਏਅਰਲਾਈਨਜ਼ ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰ ਰਹੀਆਂ ਹਨ, ਜਿਨ੍ਹਾਂ ਦੀਆਂ ਉਡਾਣਾਂ ਚੱਲ ਰਹੀਆਂ ਹਨ, ਉਹ ਸਮੇਂ ਤੋਂ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚ ਜਾਣ ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























