US President Donald Trump: ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਖਦਸ਼ਿਆਂ ਨੂੰ ਖਾਰਿਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਇਹ ਡਰ ਜ਼ਾਹਿਰ ਕੀਤਾ ਗਿਆ ਹੈ ਕਿ ਜੇਕਰ ਟਰੰਪ ਨਵੰਬਰ ਵਿੱਚ ਹੋਣ ਵਾਲੀਆਂ ਚੋਣਾਂ ਹਾਰਦੇ ਹਨ ਤਾਂ ਉਹ ਆਪਣੀ ਮਰਜ਼ੀ ਨਾਲ ਦਫਤਰ ਨਹੀਂ ਛੱਡਣਗੇ । ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਮੁੜ ਨਹੀਂ ਚੁਣੇ ਜਾਂਦੇ ਤਾਂ ਇਹ ਦੇਸ਼ ਦੇ ਲਈ ਬੁਰਾ ਹੋਵੇਗਾ । ਹਾਲਾਂਕਿ, ਰਾਸ਼ਟਰਪਤੀ ਟਰੰਪ ਨੇ ਕਦੇ ਵੀ ਅਜਿਹੇ ਸੰਕੇਤ ਨਹੀਂ ਦਿੱਤੇ ਕਿ ਜੇਕਰ ਉਹ ਅਗਲੀ ਚੋਣ ਹਾਰ ਜਾਂਦੇ ਹਨ ਤਾਂ ਦਫਤਰ ਨਹੀਂ ਛੱਡਣਗੇ ।
ਦਰਅਸਲ, ਸ਼ੁੱਕਰਵਾਰ ਨੂੰ ਨਿਊਜ਼ ਚੈਨਲ ‘ਤੇ ਪ੍ਰਸਾਰਿਤ ਇੱਕ ਇੰਟਰਵਿਊ ਵਿੱਚ ਟਰੰਪ ਨੇ ਕਿਹਾ ਕਿ ਨਿਸ਼ਚਿਤ ਤੌਰ ‘ਤੇ ਜੇਕਰ ਮੈਂ ਨਹੀਂ ਜਿੱਤਿਆ ਤਾਂ ਨਹੀਂ ਜਿੱਤਿਆ । ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਜੇਕਰ ਉਹ ਨਵੰਬਰ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਹਾਰ ਵੀ ਗਏ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਜਾਓ, ਕੋਈ ਹੋਰ ਕੰਮ ਕਰੋ । ਨਾਲ ਹੀ ਟਰੰਪ ਨੇ ਕਿਹਾ ਕਿ ਜੇਕਰ ਮੈਂ ਚੋਣ ਹਾਰਦਾ ਹਾਂ ਤਾਂ ਮੈਨੂੰ ਲੱਗਦਾ ਹੈ ਕਿ ਇਹ ਸਾਡੇ ਦੇਸ਼ ਦੇ ਲਈ ਬਹੁਤ ਹੀ ਬੁਰਾ ਹੋਵੇਗਾ । ਦੱਸ ਦੇਈਏ ਕਿ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੇ ਟਰੰਪ ਦਾ ਮੁਕਾਬਲਾ ਡੈਮੋਕ੍ਰੇਟਿਕ ਪਾਰਟੀ ਦੇ ਸੰਭਾਵਿਤ ਉਮੀਦਵਾਰ ਤੇ ਸਾਬਕਾ ਉਪ-ਰਾਸ਼ਟਰਪਤੀ ਜੋ ਬੀਡੇਨ ਨਾਲ ਹੋ ਸਕਦਾ ਹੈ।
ਦੱਸ ਦੇਈਏ ਕਿ ਟਰੰਪ ਦਾ ਤਿੰਨ ਸਾਲ ਦਾ ਕਾਰਜਕਾਲ ਸ਼ਾਂਤੀਪੂਰਨ ਤੇ ਖੁਸ਼ਹਾਲੀ ਭਰਿਆ ਰਿਹਾ, ਪਰ ਹਾਲ ਹੀ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਇੱਕ ਲੱਖ ਲੋਕਾਂ ਦੀ ਮੌਤ ਹੋਣ ‘ਤੇ ਅਰਥਵਿਵਸਥਾ ਨੂੰ ਹੋਏ ਨੁਕਸਾਨ ਦੇ ਕਾਰਨ 4 ਕਰੋੜ ਲੋਕਾਂ ਦੇ ਬੇਰੋਜ਼ਗਾਰ ਹੋਣ ਦੇ ਨਾਲ ਹੀ ਅਫਰੀਕੀ-ਅਮਰੀਕੀ ਮੂਲ ਦੇ ਗੈਰ-ਗੋਰੇ ਵਿਅਕਤੀ ਜਾਰਜ ਫਲਾਇਡ ਦੀ ਪੁਲਿਸ ਹਿਰਾਸਤ ਵਿੱਚ ਮੌਤ ਤੋਂ ਬਾਅਦ ਸਮਾਜਿਕ ਉਥਲ-ਪੁਥਲ ਦੇ ਚੱਲਦੇ ਉਨ੍ਹਾਂ ਦੀ ਕੁਰਸੀ ਖਤਰੇ ਵਿੱਚ ਪੈ ਸਕਦੀ ਹੈ।