ਦੁਨੀਆ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਇੱਕ ਵਾਰ ਫਿਰ ਤਬਾਹੀ ਮਚਾ ਦਿੱਤੀ ਹੈ। ਅਮਰੀਕਾ ਵਿੱਚ ਕੋਰੋਨਾ ਮਾਮਲਿਆਂ ਨੇ ਇਕ ਵਾਰ ਫਿਰ ਆਪਣੇ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਦੂਜੀ ਵਾਰ ਇੱਕ ਦਿਨ ਵਿੱਚ 10 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ।
ਸੋਮਵਾਰ ਨੂੰ ਅਮਰੀਕਾ ਵਿੱਚ 10.13 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ 10 ਲੱਖ ਮਾਮਲੇ ਸਾਹਮਣੇ ਆਏ ਸੀ ਜਿਸ ਤੋਂ ਬਾਅਦ ਰਾਸ਼ਟਰਪਤੀ ਜੋ ਬਾਈਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵ੍ਹਾਈਟ ਹਾਊਸ ਦੀ ਕੋਰੋਨਾ ਮਹਾਮਾਰੀ ‘ਤੇ ਨਜ਼ਰ ਰੱਖਣ ਵਾਲੀ ਟੀਮ ਨਾਲ ਐਮਰਜੈਂਸੀ ਮੀਟਿੰਗ ਕੀਤੀ ਸੀ । ਇਸ ਤੋਂ ਪਹਿਲਾਂ 3 ਜਨਵਰੀ ਨੂੰ 10.03 ਲੱਖ ਮਾਮਲੇ ਸਾਹਮਣੇ ਆਏ ਸੀ।
ਇਹ ਵੀ ਪੜ੍ਹੋ : AFC ਮਹਿਲਾ ਏਸ਼ੀਆ ਕੱਪ ਲਈ ਭਾਰਤ ਦੀ 23 ਮੈਂਬਰੀ ਟੀਮ ਦਾ ਐਲਾਨ, ਕਪਤਾਨ ਨੂੰ ਲੈ ਕੇ ਹੋਇਆ ਇਹ ਫੈਸਲਾ
ਗੌਰਤਲਬ ਹੈ ਕਿ ਸੋਮਵਾਰ ਨੂੰ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜੇ 6 ਕਰੋੜ ਨੂੰ ਪਾਰ ਕਰ ਗਏ ਹਨ, ਜੋ ਕਿ ਵਿਸ਼ਵਵਿਆਪੀ ਕੋਰੋਨਾ ਸੰਖਿਆ ਦਾ ਲਗਭਗ 20 ਪ੍ਰਤੀਸ਼ਤ ਹੈ। ਜਿਸ ਤੋਂ ਬਾਅਦ ਅਮਰੀਕਾ ਦੁਨੀਆ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਇਸ ਤੋਂ ਬਾਅਦ ਦੂਜਾ ਨੰਬਰ ਭਾਰਤ ਦਾ ਆਉਂਦਾ ਹੈ। ਅਮਰੀਕਾ ਵਿੱਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8,37,594 ਹੋ ਗਈ ਹੈ। ਇਸ ਤੋਂ ਇਲਾਵਾ ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਅਮਰੀਕਾ ਵਿੱਚ 516,880,436 ਲੋਕ ਟੀਕਾ ਲਗਵਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: