ਭਾਰਤ ਵਿੱਚ ਅਪਰਾਧਕ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਮੁਤਾਬਕ ਉਨ੍ਹਾਂ ਨੂੰ ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਅਤੇ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਇਸਨੂੰ ਉੱਤਰ-ਪੂਰਬੀ ਰਾਜਾਂ ਬਾਰੇ ਜਾਣਕਾਰੀ ਦੇ ਨਾਲ ਅਪਡੇਟ ਕੀਤਾ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ‘ਅਪਰਾਧ, ਅੱਤਵਾਦ ਅਤੇ ਨਕਸਲਵਾਦ ਦੇ ਕਾਰਨ ਜ਼ਿਆਦਾ ਸਾਵਧਾਨੀ ਵਰਤਣੀ ਚਾਹੀਦੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕੁਝ ਖੇਤਰਾਂ ਵਿੱਚ ਖਤਰਾ ਕਾਫੀ ਵਧ ਗਿਆ ਹੈ। ਕੁੱਲ ਮਿਲਾ ਕੇ ਭਾਰਤ ਨੂੰ ਦੂਜੇ ਪੱਧਰ ‘ਤੇ ਰੱਖਿਆ ਗਿਆ ਹੈ, ਪਰ ਦੇਸ਼ ਦੇ ਕਈ ਹਿੱਸਿਆਂ ਨੂੰ ਲੈਵਲ 4 ‘ਤੇ ਰੱਖਿਆ ਗਿਆ ਹੈ, ਜਿਸ ਵਿੱਚ ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਅਤੇ ਮੱਧ-ਪੂਰਬੀ ਭਾਰਤ ਦੇ ਕੁਝ ਹਿੱਸੇ ਸ਼ਾਮਲ ਹਨ।
ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਅੱਤਵਾਦ ਤੇ ਨਾਗਰਿਕ ਅਸ਼ਾਂਤੀ ਦੇ ਕਾਰਨ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ (ਪੂਰਬੀ ਲੱਦਾਖ ਖੇਤਰ ਤੇ ਇਸ ਦੀ ਰਾਜਧਾਨੀ ਲੇਹ ਨੂੰ ਛੱਡ ਕੇ) ਹਥਿਆਰਬੰਦ ਸੰਘਰਸ਼ ਦੇ ਖਤਰੇ ਕਾਰਨ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਨਸਲਵਾਦ, ਅੱਤਵਾਦ ਦੇ ਕਾਰਨ ਮੱਧ ਤੇ ਪੂਰਬੀ ਭਾਰਤ ਦੇ ਕੁਝ ਵਿੱਚ ਹਿੰਸਾ ਤੇ ਅਪਰਾਧ ਦੇ ਕਾਰਨ ਯਾਤਰਾ ਨਾ ਕੀਤੀ ਜਾਵੇ।
ਟ੍ਰੈਵਲ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਜਬਰ-ਜਨਾਹ ਸਭ ਤੋਂ ਤੇਜ਼ੀ ਨਾਲ ਵੱਧ ਰਹੇ ਅਪਰਾਧਾਂ ਵਿੱਚੋਂ ਇੱਕ ਹੈ, ਜਿਵੇਂ ਕਿ ਭਾਰਤੀ ਅਧਿਕਾਰੀਆਂ ਦੁਆਰਾ ਰਿਪੋਰਟ ਦਿੱਤੀ ਗਈ ਹੈ। ਸੈਰ-ਸਪਾਟਾ ਸਥਾਨਾਂ ਅਤੇ ਹੋਰ ਥਾਵਾਂ ‘ਤੇ ਇਹ ਅਪਰਾਧ ਹੋਏ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਕਦੇ ਵੀ ਹਮਲਾ ਕਰ ਸਕਦੇ ਹਨ। ਉਹ ਸੈਲਾਨੀ ਸਥਾਨਾਂ, ਆਵਾਜਾਈ ਕੇਂਦਰਾਂ, ਬਾਜ਼ਾਰਾਂ, ਸ਼ਾਪਿੰਗ ਮਾਲਜ਼ ਤੇ ਸਰਕਾਰੀ ਕੰਪਲੈਕਸਾਂ ਨੂੰ ਨਿਸ਼ਾਨਾ ਬਣਾਉਂਦੇ ਹਨ।
ਵਿਦੇਸ਼ ਵਿਭਾਗ ਨੇ ਕਿਹਾ ਕਿ ਅਮਰੀਕੀ ਸਰਕਾਰ ਕੋਲ ਪੇਂਡੂ ਖੇਤਰਾਂ ਵਿੱਚ ਅਮਰੀਕੀ ਨਾਗਰਿਕਾਂ ਨੂੰ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਸੀਮਤ ਸਮਰੱਥਾ ਹੈ। ਇਹ ਖੇਤਰ ਪੂਰਬੀ ਮਹਾਰਾਸ਼ਟਰ ਅਤੇ ਉੱਤਰੀ ਤੇਲੰਗਾਨਾ ਤੋਂ ਪੱਛਮੀ ਪੱਛਮੀ ਬੰਗਾਲ ਤੱਕ ਫੈਲੇ ਹੋਏ ਹਨ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਅਮਰੀਕੀ ਸਰਕਾਰੀ ਕਰਮਚਾਰੀਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਯਾਤਰਾ ਕਰਨ ਲਈ ਵਿਸ਼ੇਸ਼ ਇਜਾਜ਼ਤ ਲੈਣੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: