US signs 1.5 billion corona vaccine: ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰ ਵਿੱਚ ਵੈਕਸੀਨ ਬਣਾਉਣ ਦੀ ਪ੍ਰਕਿਰਿਆ ਤੇਜ਼ ਹੈ। ਰੂਸ ਦੇ ਵੈਕਸੀਨ ਦੇ ਦਾਅਵੇ ਨੂੰ ਛੱਡ ਦਿੱਤਾ ਜਾਵੇ ਤਾਂ ਮਾਡਰਨਾ ਕੋਰੋਨਾ ਵੈਕਸੀਨ ਬਣਾਉਣ ਦੀ ਦੌੜ ਵਿੱਚ ਸਭ ਤੋਂ ਅੱਗੇ ਮੰਨੀ ਜਾ ਰਹੀ ਹੈ। ਕੋਰੋਨਾ ਵੈਕਸੀਨ ਬਣਾਉਣ ਵਾਲੀ ਕੰਪਨੀ ਮਾਡਰਨਾ ਇੰਕ. ਨੇ ਅਮਰੀਕਾ ਦੇ ਨਾਲ ਕੋਵਿਡ -19 ਲਈ ਆਪਣੇ ਪ੍ਰਯੋਗਿਕ ਵੈਕਸੀਨ ਦੀਆਂ 100 ਮਿਲੀਅਨ ਖੁਰਾਕਾਂ ਬਣਾਉਣ ਅਤੇ ਵੰਡਣ ਲਈ ਇੱਕ ਸਮਝੌਤੇ ‘ਤੇ 1.5 ਬਿਲੀਅਨ ਅਮਰੀਕੀ ਡਾਲਰ ਤੱਕ ਦਾ ਸਮਝੌਤਾ ਕੀਤਾ ਹੈ। ਇਹ ਜਾਣਕਾਰੀ ਕੰਪਨੀ ਨੇ ਮੰਗਲਵਾਰ ਨੂੰ ਦਿੱਤੀ।
ਵ੍ਹਾਈਟ ਹਾਊਸ ਵਿੱਚ ਇੱਕ ਬ੍ਰੀਫਿੰਗ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਅਸੀਂ ਕੋਰੋਨਾ ਵਾਇਰਸ ਵੈਕਸੀਨ ਦੀਆਂ 100 ਮਿਲੀਅਨ ਖੁਰਾਕਾਂ ਦਾ ਨਿਰਮਾਣ ਕਰਨ ਅਤੇ ਵੰਡਣ ਲਈ ਮਾਡਰਨਾ ਨਾਲ ਇੱਕ ਸਮਝੌਤੇ ‘ਤੇ ਪਹੁੰਚ ਗਏ ਹਾਂ।” ਵੈਕਸੀਨ ਨੂੰ ਮਨਜ਼ੂਰੀ ਮਿਲਦਿਆਂ ਹੀ ਅਸੀਂ 100 ਮਿਲੀਅਨ ਖੁਰਾਕਾਂ ਤੇਜ਼ੀ ਨਾਲ ਤਿਆਰ ਕਰਨ ਦੇ ਰਾਹ ‘ਤੇ ਹਾਂ।
ਦੱਸ ਦੇਈਏ ਕਿ ਮਾਡਰਨਾ ਦੀ ਕੋਰੋਨਾ ਵੈਕਸੀਨ ਟ੍ਰਾਇਲ ਦੇ ਆਖਰੀ ਪੜਾਅ ਵਿੱਚ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਇਸਦਾ ਟ੍ਰਾਇਲ ਪੂਰਾ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਕੋਰੋਨਾ ਦਾ ਕਹਿਰ ਸਭ ਤੋਂ ਜ਼ਿਆਦਾ ਹੈ। ਇਸ ਵਾਇਰਸ ਕਾਰਨ ਹੁਣ ਤੱਕ 5,305,957 ਮਰੀਜ਼ ਪੀੜਤ ਹੋ ਚੁੱਕੇ ਹਨ, ਜਦੋਂਕਿ 167,749 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।