ਅਮਰੀਕਾ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਸ਼ੁੱਕਰਵਾਰ ਨੂੰ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 8 ਨਵੰਬਰ ਤੋਂ ਬਾਅਦ ਉਨ੍ਹਾਂ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਅਮਰੀਕਾ ਆਉਣ ਦੀ ਮਨਜ਼ੂਰੀ ਮਿਲੇਗੀ ਜੋ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹਨ ਯਾਨੀ ਕਿ ਜਿਨ੍ਹਾਂ ਨੇ ਮਾਨਤਾ ਪ੍ਰਾਪਤ ਵੈਕਸੀਨ ਦੀਆਂ ਦੋਨੋਂ ਡੋਜ਼ ਲਈਆਂ ਹਨ।
ਨਿਊਜ਼ ਏਜੇਂਸੀ ਅਨੁਸਾਰ ਅਮਰੀਕਾ ਪ੍ਰਸਾਸ਼ਨ ਦਾ ਇਹ ਫੈਸਲਾ ਲੱਖਾਂ ਲੋਕਾਂ ਨੂੰ ਰਾਹਤ ਦੇਵੇਗਾ। ਜ਼ਿਕਰਯੋਗ ਹੈ ਕਿ ਜਨਵਰੀ 2020 ਵਿੱਚ ਚੀਨ ਤੋਂ ਆਉਣ ਵਾਲੇ ਯਾਤਰੀਆਂ ਦੇ ਨਾਲ ਪਾਬੰਦੀਆਂ ਦੀ ਸ਼ੁਰੂਆਤ ਕੀਤੀ ਗਈ ਸੀ। ਯਾਨੀ ਕਿ ਕੁੱਲ ਮਿਲਾ ਕੇ ਇਹ ਪਾਬੰਦੀਆਂ 21 ਮਹੀਨੇ ਤੱਕ ਜਾਰੀ ਰਹੀਆਂ।
ਇਹ ਵੀ ਪੜ੍ਹੋ: BSF ਮੁੱਦੇ ‘ਤੇ ‘ਆਪ’ ਆਗੂ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ, ਲਾਇਆ ਵੱਡਾ ਇਲਜ਼ਾਮ
ਦੱਸ ਦੇਈਏ ਕਿ ਏਅਰ ਟ੍ਰੈਵਲ ‘ਤੇ ਅਮਰੀਕਾ ਵੱਲੋਂ ਰਾਹਤ ਜਰੂਰ ਦਿੱਤੀ ਗਈ ਹੈ, ਪਰ ਕੈਨੇਡਾ ਤੇ ਮੈਕਸੀਕੋ ਨਾਲ ਲੱਗਣ ਵਾਲੀਆਂ ਸਰਹੱਦਾਂ ਨੂੰ ਲੈ ਕੇ ਹਾਲੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਕੈਨੇਡਾ ਤੇ ਮੈਕਸੀਕੋ ਤੋਂ ਵੀ ਪਾਬੰਦੀਆਂ ਨੂੰ ਹਟਾਇਆ ਜਾ ਸਕਦਾ ਹੈ। ਪਰ ਇਨ੍ਹਾਂ ਦੋਹਾਂ ਦੇਸ਼ਾਂ ਦੇ ਉਨ੍ਹਾਂ ਨਾਗਰਿਕਾਂ ਨੂੰ ਅਮਰੀਕਾ ਆਉਣ ਦੀ ਮਨਜ਼ੂਰੀ ਨਹੀਂ ਮਿਲੇਗੀ ਜਿਨ੍ਹਾਂ ਨੇ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਕਰਵਾਇਆ ਹੈ।
ਗੌਰਤਲਬ ਹੈ ਕਿ ਫਲਾਈਟ ਵਿੱਚ ਬੈਠਣ ਤੋਂ ਪ੍ਰਹਲਾਂ ਯਾਤਰੀਆਂ ਨੂੰ ਟੀਕਾਕਰਨ ਦਾ ਸਰਟੀਫਿਕੇਟ ਦਿਖਾਉਣਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ 48 ਘੰਟੇ ਪੁਰਾਣੀ ਕੋਵਿਡ-19 ਨੈਗੇਟਿਵ RT-PCR ਰਿਪੋਰਟ ਵੀ ਦਿਖਾਉਣੀ ਪਵੇਗੀ।