ਯੂਕਰੇਨ ਦੇ ਖਿਲਾਫ ਜੰਗ ਵਿੱਚ ਰੂਸ ਦਾ ਸਾਥ ਦੇਣ ‘ਤੇ ਅਮਰੀਕਾ ਨੇ ਚੀਨ ਨੂੰ ਫਟਕਾਰ ਲਗਾਈ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਸੋਮਵਾਰ ਨੂੰ ਚੀਨ ਦੇ ਇੱਕ ਅਧਿਕਾਰੀ ਨੂੰ ਯੂਕਰੇਨ ਦੇ ਖਿਲਾਫ ਜੰਗ ਵਿੱਚ ਮਦਦ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਹਾਲਾਂਕਿ, ਰੂਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਸਨੇ ਯੁੱਧ ਲਈ ਚੀਨੀ ਉਪਕਰਣਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਸੀ।
ਸੁਰੱਖਿਆ ਸਲਾਹਕਾਰ ਜੇਕ ਸੁਲਿਵਨ ਅਤੇ ਚੀਨੀ ਵਿਦੇਸ਼ ਨੀਤੀ ਸਲਾਹਕਾਰ ਯਾਂਗ ਜਿਏਚੀ ਨੇ ਰੋਮ ਵਿੱਚ ਮੁਲਾਕਾਤ ਕੀਤੀ । ਬਾਇਡੇਨ ਪ੍ਰਸ਼ਾਸਨ ਨੂੰ ਚਿੰਤਾ ਸਤਾ ਰਹੀ ਹੈ ਕਿ ਚੀਨ ਯੂਕਰੇਨ ਯੁੱਧ ਦੀ ਵਰਤੋਂ ਅਮਰੀਕਾ ਖਿਲਾਫ਼ ਆਪਣੇ ਲੰਬੇ ਸਮੇਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਕਰ ਰਿਹਾ ਹੈ। ਸੁਲਿਵਨ ਨੇ ਰੂਸ ਤੇ ਯੂਕਰੇਨ ਯੁੱਧ ‘ਤੇ ਚੀਨ ਨੂੰ ਆਪਣਾ ਰੁਖ ਸਪੱਸ਼ਟ ਕਰਨ ਲਈ ਕਿਹਾ ਹੈ । ਇਸ ਦੇ ਨਾਲ ਹੀ ਅਮਰੀਕਾ ਨੇ ਰੂਸ ਦੀ ਮਦਦ ਨੂੰ ਲੈ ਕੇ ਚੀਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਇਹ ਉਸ ਲਈ ਮਹਿੰਗਾ ਸਾਬਿਤ ਹੋਵੇਗਾ। ਦਰਅਸਲ, ਚੀਨ ਇਸ ਸਮੇਂ ਅਮਰੀਕਾ ਅਤੇ ਪੱਛਮੀ ਸਹਿਯੋਗੀਆਂ ਵੱਲੋਂ ਰੂਸ ‘ਤੇ ਲਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਚਣ ਲਈ ਮਦਦ ਕਰਨ ਵਿੱਚ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਅਮਰੀਕੀ ਵਫਦ ਨੇ ਯੂਕਰੇਨ ‘ਤੇ ਹਮਲੇ ਦੇ ਮੱਦੇਨਜ਼ਰ ਰੂਸ ਨੂੰ ਚੀਨ ਦੇ ਸਮਰਥਨ ਨੂੰ ਲੈ ਕੇ ਬਹੁਤ ਸਪੱਸ਼ਟ ਤੌਰ ‘ਤੇ ਚਿੰਤਾਵਾਂ ਜ਼ਾਹਿਰ ਕੀਤੀਆਂ । ਇਹ ਵੀ ਸਪੱਸ਼ਟ ਕਰ ਦਿੱਤਾ ਕਿ ਰੂਸ ਦਾ ਇਸ ਤਰ੍ਹਾਂ ਦਾ ਸਮਰਥਨ ਨਾ ਸਿਰਫ਼ ਅਮਰੀਕਾ ਦੇ ਨਾਲ ਸਗੋਂ ਦੁਨੀਆ ਦੇ ਹੋਰ ਦੇਸ਼ਾਂ ਨਾਲ ਸਬੰਧਾਂ ‘ਤੇ ਇਸਦਾ ਅਸਰ ਪਵੇਗਾ ।
ਜੇਕ ਸੁਲਿਵਨ ਨੇ ਚੀਨ ਨੂੰ ਸਪੱਸ਼ਟ ਤੌਰ ‘ਤੇ ਚਿਤਾਵਨੀ ਦਿੱਤੀ ਕਿ ਉਹ ਰੂਸ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਵਿਸ਼ਵਵਿਆਪੀ ਪਾਬੰਦੀਆਂ ਤੋਂ ਬਚਣ ਵਿੱਚ ਮਦਦ ਕਰਨ ਤੋਂ ਗੁਰੇਜ਼ ਕਰੇ। ਅਸੀਂ ਇਹਨਾਂ ਕਦਮਾਂ ਨੂੰ ਅੱਗੇ ਨਹੀਂ ਵਧਣ ਦੇਵਾਂਗੇ । ਹਾਲਾਂਕਿ ਰੂਸ ਨੇ ਕਿਹਾ ਹੈ ਕਿ ਉਸ ਨੂੰ ਚੀਨ ਤੋਂ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: