ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਅਜਿਹੇ ਵਿੱਚ ਭਾਰਤ ਸ਼ਾਂਤੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਨੂੰ ਭਾਰਤ ਦਾ ਇਹ ਸਟੈਂਡ ਪਸੰਦ ਨਹੀਂ ਆ ਰਿਹਾ ਹੈ। ਅਜਿਹੇ ਵਿੱਚ ਵ੍ਹਾਈਟ ਹਾਊਸ ਨੈਸ਼ਨਲ ਇਕਨਾਮਿਕ ਕਾਉਂਸਿਲ ਦੇ ਡਾਇਰੈਕਟਰ ਬ੍ਰਾਇਨ ਡੀਜ਼ ਨੇ ਭਾਰਤ ਨੂੰ ਰੂਸ ਨਾਲ ਗਠਜੋੜ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ । ਡੀਜ਼ ਨੇ ਕਿਹਾ ਹੈ ਕਿ ਭਾਰਤ ਨੂੰ ਮਾਸਕੋ ਨਾਲ ਗਠਜੋੜ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ।
ਰਾਸ਼ਟਰਪਤੀ ਜੋਅ ਬਾਇਡੇਨ ਦੇ ਚੋਟੀ ਦੇ ਆਰਥਿਕ ਸਲਾਹਕਾਰ ਨੇ ਕਿਹਾ ਕਿ ਯੂਕਰੇਨ ‘ਤੇ ਹਮਲੇ ਦੇ ਬਾਅਦ ਨਵੀਂ ਦਿੱਲੀ ਦੀ ਪ੍ਰਤੀਕਿਰਿਆ ਤੋਂ ਅਮਰੀਕਾ ਨਿਰਾਸ਼ ਹੈ। ਅਸੀਂ ਚੀਨ ਅਤੇ ਭਾਰਤ ਦੋਵਾਂ ਦੇ ਫੈਸਲਿਆਂ ਤੋਂ ਨਿਰਾਸ਼ ਹਾਂ। ਜਿੱਥੇ ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਨੇ ਯੂਕਰੇਨ ਦੇ ਖਿਲਾਫ ਜੰਗ ਦੇ ਜਵਾਬ ਵਿੱਚ ਰੂਸ ‘ਤੇ ਆਰਥਿਕ ਪਾਬੰਦੀਆਂ ਲਗਾਈਆਂ। ਉੱਥੇ ਹੀ ਭਾਰਤ ਨੇ ਇਨਕਾਰ ਕਰ ਦਿੱਤਾ ਅਤੇ ਰੂਸ ਤੋਂ ਤੇਲ ਦਾ ਆਯਾਤ ਕਰਨਾ ਜਾਰੀ ਰੱਖਿਆ।
ਉਨ੍ਹਾਂ ਕਿਹਾ ਕਿ ਹਮਲੇ ‘ਤੇ ਨਵੀਂ ਦਿੱਲੀ ਦੀ ਪ੍ਰਤੀਕਿਰਿਆ ਵਾਸ਼ਿੰਗਟਨ ਨਾਲ ਉਸ ਦੇ ਸਬੰਧਾਂ ਨੂੰ ਪੇਚੀਦਾ ਬਣਾ ਰਹੀ ਹੈ। ਦੱਸ ਦੇਈਏ ਕਿ ਡੀਜ਼ ਦੀ ਇਹ ਟਿੱਪਣੀ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਲੀਪ ਸਿੰਘ ਦੇ ਪਿਛਲੇ ਹਫ਼ਤੇ ਅਧਿਕਾਰੀਆਂ ਨਾਲ ਮੀਟਿੰਗ ਲਈ ਭਾਰਤ ਆਉਣ ਤੋਂ ਬਾਅਦ ਆਈ ਹੈ।
ਦੱਸ ਦੇਈਏ ਕਿ ਇਸ ਹਫਤੇ ਦੇ ਸ਼ੁਰੂ ਵਿੱਚ ਪ੍ਰੈਸ ਸਕੱਤਰ ਜੇਨ ਸਾਕੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਦਲੀਪ ਨੇ ਆਪਣੇ ਹਮਰੁਤਬਾਾਂ ਨੂੰ ਸਪੱਸ਼ਟ ਕੀਤਾ ਸੀ ਕਿ ਅਸੀਂ ਰੂਸੀ ਊਰਜਾ ਅਤੇ ਹੋਰ ਸਮਾਨ ਦੇ ਆਯਾਤ ਵਿਚ ਤੇਜ਼ੀ ਲਿਆਉਣ ਜਾਂ ਵਧਾਉਣ ਨੂੰ ਭਾਰਤ ਦੇ ਹਿੱਤ ਵਿੱਚ ਨਹੀਂ ਸਮਝਦੇ। ਹਾਲਾਂਕਿ, ਇਹ ਵੀ ਕਿਹਾ ਗਿਆ ਸੀ ਕਿ ਅਮਰੀਕਾ ਅਤੇ 7 ਦੇਸ਼ਾਂ ਦੇ ਹੋਰ ਸਮੂਹ ਭਾਰਤ ਨਾਲ ਸਹਿਯੋਗ ਕਰਨਾ ਜਾਰੀ ਰੱਖਣਗੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”