ਭਾਰਤ ਤੋਂ ਅਮਰੀਕਾ ਵਿੱਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਚੇਰੀ ਸਿੱਖਿਆ ਹਾਸਿਲ ਕਰਨ ਦੇ ਲਈ ਵੈਸੇ ਤਾਂ ਭਾਰਤੀ ਵਿਦਿਆਰਥੀ ਦੁਨੀਆ ਦੇ ਕਈ ਦੇਸ਼ਾਂ ਵਿੱਚ ਜਾਂਦੇ ਹਨ, ਪਰ ਅਮਰੀਕਾ ਉਨ੍ਹਾਂ ਦੀ ਵੱਡੀ ਪਸੰਦ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ। ਇਸਦੀ ਵੱਡੀ ਉਦਾਹਰਣ ਇਹ ਹੈ ਕਿ ਅਮਰੀਕਾ ਨੇ 2022 ਵਿੱਚ ਭਾਰਤੀ ਵਿਦਿਆਰਥੀਆਂ ਨੂੰ ਕਰੀਬ 1,25,000 ਵਿਦਿਆਰਥੀ ਵੀਜ਼ੇ ਜਾਰੀ ਕੀਤੇ ਹਨ। ਇਹ ਵੀਜ਼ਾ ਜਾਰੀ ਕਰਨ ਦੇ ਰਿਕਾਰਡ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਮਰੀਕਾ ਵੱਲੋਂ ਅਧਿਕਾਰਿਕ ਤੌਰ ‘ਤੇ ਦਿੱਤੀ ਗਈ ਹੈ।
ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਆਪਣਾ ਰਿਕਾਰਡ ਤੋੜਦੇ ਹੋਏ ਵਿੱਤੀ ਸਾਲ 2022 ਵਿੱਚ ਕਰੀਬ 1,25,000 ਵਿਦਿਆਰਥੀ ਵੀਜ਼ਾ ਜਾਰੀ ਕੀਤੇ। ਇਹ ਦਿਖਾਉਂਦਾ ਹੈ ਕਿ ਅਮਰੀਕਾ ਕਿਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਉੱਥੇ ਆਉਣ ਦੀ ਇਜਾਜ਼ਤ ਦੇ ਰਿਹਾ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉਚੇਰੀ ਸਿੱਖਿਆ ਲਈ ਅਮਰੀਕਾ ਦਾ ਰੁਖ ਕਰਦੇ ਹਨ।
ਨੇਡ ਪ੍ਰਾਈਸ ਤੋਂ ਜਦੋਂ ਭਾਰਤੀ ਸੈਲਾਨੀਆਂ ਦੇ ਲਈ ਵੀਜ਼ਾ ਬੈਕਲਾਗ ਨੂੰ ਘੱਟ ਕਰਨ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੇਰੀ ਹੋਣ ਦੀ ਗੱਲ ਨੂੰ ਸਵੀਕਾਰ ਕੀਤਾ ਤੇ ਕਿਹਾ ਕਿ ਭਾਰਤ ਵਿੱਚ ਸਾਡੇ ਦੂਤਾਵਾਸ ਨੇ ਇੱਕ ਵਿੱਤੀ ਸਾਲ 2022 ਵਿੱਚ ਜਾਰੀ ਕੀਤੇ ਗਏ ਸਟੂਡੈਂਟ ਵੀਜ਼ਾ ਦੀ ਗਿਣਤੀ ਦੇ ਆਪਣੇ ਰਿਕਾਰਡ ਨੂੰ ਤੋੜਿਆ ਹੈ। ਅਸੀਂ ਲਗਭਗ 1,25,000 ਸਟੂਡੈਂਟ ਵੀਜ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨਿਸ਼ਚਿਤ ਰੂਪ ਨਾਲ ਇਨ੍ਹਾਂ ਗੱਲਾਂ ਨੂੰ ਜਾਣਦੇ ਹਾਂ ਕਿ ਕੁਝ ਬਿਨੈਕਾਰਾਂ ਨੂੰ ਹਾਲੇ ਵੀ ਵੀਜ਼ਾ ਦੇ ਲਈ ਲੰਬੇ ਇੰਤਜ਼ਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਅਸੀਂ ਵੀਜ਼ਾ ਇੰਟਰਵਿਊ ਵੇਟ ਟਾਈਮ ਨੂੰ ਘੱਟ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।
ਨੇਡ ਪ੍ਰਾਈਸ ਨੇ ਕਿਹਾ ਕਿ ਅਮਰੀਕਾ ਨਾਨ-ਇਮੀਗ੍ਰੇਟ ਯਾਤਰੀਆਂ ਨੂੰ ਕਾਨੂੰਨੀ ਯਾਤਰਾ ਦੀ ਸੁਵਿਧਾ ਦਿੰਦੇ ਹੋਏ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਮਰੀਕੀ ਅਰਥਵਿਵਸਥਾ ਤੇ ਪ੍ਰਸ਼ਾਸਨ ਦੇ ਟੀਚੇ ਦੇ ਲਈ ਸਮੇਂ ‘ਤੇ ਵੀਜ਼ਾ ਪ੍ਰੋਸੈਸਿੰਗ ਜ਼ਰੂਰੀ ਹੈ। ਵੀਜ਼ਾ ਪ੍ਰੋਸੈਸਿੰਗ ਵਿੱਚ ਤੇਜ਼ੀ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਨੂੰ ਲੈ ਕੇ ਪ੍ਰਾਈਸ ਨੇ ਕਿਹਾ ਕਿ ਅਸੀਂ ਇਸ ਮਹੱਤਵਪੂਰਨ ਕੰਮ ਨੂੰ ਕਰਨ ਦੇ ਲਈ ਯੂਐੱਸ ਫਾਰਨ ਐਂਡ ਸਰਵਿਸ ਪਰਸਨਲ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਪ੍ਰੋਸੈਸਿੰਗ ਅਨੁਮਾਨ ਤੋਂ ਜ਼ਿਆਦਾ ਤੇਜ਼ੀ ਨਾਲ ਰਿਕਵਰ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: