WHO chief lauds India decisive action: WHO ਦੇ ਮੁਖੀ ਟੇਡਰੋਸ ਅਧਾਨੋਮ ਨੇ ਭਾਰਤ ਦੀ ਪ੍ਰਸ਼ੰਸਾ ਕੀਤੀ ਹੈ। ਕੋਵਿਡ-19 ਮਹਾਂਮਾਰੀ ਨੂੰ ਖਤਮ ਕਰਨ ਲਈ ਭਾਰਤ ਵੱਲੋਂ ਚੁੱਕੇ ਗਏ ਕਦਮਾਂ ਦੀ ਪ੍ਰਸ਼ੰਸਾ ਕਰਦਿਆਂ WHO ਦੇ ਮੁਖੀ ਨੇ ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਟੈਗ ਕੀਤਾ ਹੈ । ਟੇਡਰੋਸ ਅਧਾਨੋਮ ਨੇ ਹੁਣ ਤੋਂ 4 ਘੰਟੇ ਪਹਿਲਾਂ ਇੱਕ ਟਵੀਟ ਰਾਹੀਂ ਭਾਰਤ ਦੇ ਕੋਰੋਨਾ ਵਾਇਰਸ ਖਿਲਾਫ਼ ਚੁੱਕੇ ਗਏ ਨਿਰਣਾਇਕ ਕਦਮਾਂ ਦੀ ਪ੍ਰਸ਼ੰਸਾ ਕੀਤੀ ਹੈ।
ਟੇਡਰੋਸ ਅਧਾਨੋਮ ਨੇ ਲਿਖਿਆ,” ਭਾਰਤ ਨੇ ਕੋਵਿਡ-19 ਮਹਾਂਮਾਰੀ ਨੂੰ ਖਤਮ ਕਰਨ ਲਈ ਨਿਰਣਾਇਕ ਕਾਰਵਾਈ ਜਾਰੀ ਰੱਖੀ ਹੈ। ਦੁਨੀਆ ਦੇ ਸਭ ਤੋਂ ਵੱਡੇ ਵੈਕਸੀਨ ਉਤਪਾਦਕ ਵਜੋਂ ਕੰਮ ਕਰਨ ਲਈ ਦੇਸ਼ ਪੂਰੀ ਤਰ੍ਹਾਂ ਤਿਆਰ ਹੈ। ਜੇ ਅਸੀਂ ਪੂਰੀ ਤਰ੍ਹਾਂ ਮਿਲ ਕੇ ਕੰਮ ਕਰਨ ਤਾਂ ਅਸਰਦਾਰ ਟੀਕਿਆਂ ਦੀ ਵਰਤੋਂ ਨਾਲ ਅਸੀਂ ਹਰ ਜਗ੍ਹਾ ਕਮਜ਼ੋਰ ਲੋਕਾਂ ਨੂੰ ਬਚਾਉਣ ਦੇ ਟੀਚੇ ਨੂੰ ਯਕੀਨੀ ਬਣਾ ਸਕਦੇ ਹਾਂ।
ਦੱਸ ਦੇਈਏ ਕਿ ਕੋਰੋਨਾ ਕਾਲ ਵਿੱਚ ਲੜਾਈ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਪਹਿਲਾਂ ਵੀ ਕਈ ਵਾਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰ ਚੁੱਕਾ ਹੈ। ਜਦੋਂ ਭਾਰਤ ਵਿੱਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਟੇਡਰੋਸ ਅਧਨੋਮ ਨੇ ਕਿਹਾ ਸੀ ਕਿ ਭਾਰਤ ਨੇ ਪਹਿਲਾਂ ਹੀ ਜਾਨਲੇਵਾ ਵਾਇਰਸ ਦੇ ਜੋਖਮ ਨੂੰ ਪਛਾਣਦਿਆਂ ਕਦਮ ਚੁੱਕੇ ਹਨ ਅਤੇ ਇਸ ਨਾਲ ਇਸ ਲਾਗ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਦੱਸ ਦੇਈਏ ਕਿ 3 ਜਨਵਰੀ ਨੂੰ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਵੱਲੋਂ ਭਾਰਤ ਵਿੱਚ ਸੀਰਮ ਇੰਸਟੀਚਿਊਟ ਦੇ ‘ਕੋਵਿਸ਼ਿਲਡ’ ਅਤੇ ਭਾਰਤ ਬਾਇਓਟੈਕ ਦੀ ‘ਕੋਵੈਕਸੀਨ’ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ ਨੇ ਵੀ ਕੋਵਿਡ-19 ਵੈਕਸੀਨ ਲਈ ਭਾਰਤ ਵੱਲੋਂ ਚੁੱਕੇ ਗਏ ਕਦਮਾਂ ਦਾ ਸਵਾਗਤ ਕੀਤਾ ਸੀ । ਵਿਸ਼ਵ ਸਿਹਤ ਸੰਗਠਨ ਦੇ ਦੱਖਣੀ-ਪੂਰਬੀ ਏਸ਼ੀਆ ਖੇਤਰ ਦੇ ਖੇਤਰੀ ਨਿਰਦੇਸ਼ਕ ਡਾ. ਪੂਨਮ ਖੇਤਰਪਾਲ ਸਿੰਘ ਨੇ ਕਿਹਾ ਸੀ ਕਿ ਉਹ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇਣ ਦੇ ਕਦਮ ਦਾ ਸਵਾਗਤ ਕਰਦੇ ਹਨ ਅਤੇ ਕੋਰੋਨਾ ਦੀ ਲਾਗ ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਵੈਕਸੀਨ ਦੀ ਵਰਤੋਂ ਸਭ ਤੋਂ ਵੱਧ ਮਹੱਤਵਪੂਰਨ ਹੋਵੇਗੀ।
ਇਹ ਵੀ ਦੇਖੋ: KFC ‘ਤੇ ਦੇਖੋ ਕਿਸਾਨੀ ਤੇ ਸੂਰਵੀਰ ਜੋਧਿਆਂ ਦਾ ਰੰਗ, ਇਹ ਤਸਵੀਰਾਂ ਦੇਖ ਕੇ ਦਿਲ ਗਦ-ਗਦ ਹੋ ਉੱਠੇਗਾ