ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ WHO ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਧਨੋਮ ਗੈਬਰੇਸੇਅਸ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਲਗਭਗ 100 ਦੇਸ਼ਾਂ ਵਿੱਚ ਵਧੇਰੇ ਸੰਕ੍ਰਮਣਸ਼ੀਲ ਡੈਲਟਾ ਵੈਰੀਐਂਟ ਦੀ ਪਛਾਣ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਵਿਸ਼ਵ ਕੋਵਿਡ-19 ਮਹਾਂਮਾਰੀ ਦੇ ‘ਬਹੁਤ ਖਤਰਨਾਕ ਪੜਾਅ’ ਵਿੱਚ ਹੈ ।
ਉਨ੍ਹਾਂ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਡੈਲਟਾ ਰੂਪ ਵਿਕਸਤ ਹੋ ਰਿਹਾ ਹੈ ਅਤੇ ਬਦਲ ਰਿਹਾ ਹੈ ਅਤੇ ਇਹ ਕਈ ਦੇਸ਼ਾਂ ਵਿੱਚ ਕੋਵਿਡ-19 ਦਾ ਮੁੱਖ ਵਾਇਰਸ ਬਣਦਾ ਜਾ ਰਿਹਾ ਹੈ । ਉਨ੍ਹਾਂ ਕਿਹਾ, “ਮੈਂ ਪਹਿਲਾਂ ਹੀ ਵਿਸ਼ਵਵਿਆਪੀ ਨੇਤਾਵਾਂ ਨੂੰ ਅਪੀਲ ਕਰ ਚੁੱਕਿਆ ਹਾਂ ਕਿ ਅਗਲੇ ਸਾਲ ਇਸ ਸਮੇਂ ਤੱਕ ਹਰੇਕ ਦੇਸ਼ ਵਿੱਚ 70 ਪ੍ਰਤੀਸ਼ਤ ਲੋਕਾਂ ਦਾ ਟੀਕਾਕਰਨ ਕਰ ਲਿਆ ਜਾਵੇ।”
ਇਹ ਵੀ ਪੜ੍ਹੋ: ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਦਿੱਤਾ ਅਸਤੀਫ਼ਾ, ਸਿਰਫ਼ 115 ਦਿਨ ਮੁੱਖ ਮੰਤਰੀ ਰਹੇ
ਉਨ੍ਹਾਂ ਕਿਹਾ ਕਿ ਟੀਕੇ ਦੀਆਂ ਤਿੰਨ ਅਰਬ ਖੁਰਾਕਾਂ ਪਹਿਲਾਂ ਹੀ ਵੰਡੀਆਂ ਜਾ ਚੁੱਕੀਆਂ ਹਨ ਅਤੇ ਇਹ ਕੁਝ ਦੇਸ਼ਾਂ ਦੀ ਸਾਂਝੀ ਤਾਕਤ ਦੇ ਅਧੀਨ ਹੈ ਕਿ ਉਹ ਕਦਮ ਵਧਾਉਣ ਅਤੇ ਇਹ ਯਕੀਨੀ ਬਣਾਉਣ ਕਿ ਟੀਕੇ ਸਾਂਝੇ ਕੀਤੇ ਗਏ ਹਨ । ਵਿਸ਼ਵ ਪੱਧਰ ‘ਤੇ ਦਿੱਤੀ ਜਾਣ ਵਾਲੀ ਟੀਕੇ ਦੀ ਖੁਰਾਕ ਵਿੱਚੋਂ ਦੋ ਪ੍ਰਤੀਸ਼ਤ ਤੋਂ ਵੀ ਘੱਟ ਗਰੀਬ ਦੇਸ਼ਾਂ ਵਿੱਚ ਹਨ ।
ਹਾਲਾਂਕਿ, ਬ੍ਰਿਟੇਨ, ਅਮਰੀਕਾ, ਫਰਾਂਸ ਅਤੇ ਕੈਨੇਡਾ ਸਮੇਤ ਅਮੀਰ ਦੇਸ਼ਾਂ ਨੇ ਕੋਵਿਡ-19 ਦੇ ਇੱਕ ਅਰਬ ਟੀਕੇ ਦਾਨ ਕਰਨ ਦਾ ਵਾਅਦਾ ਕੀਤਾ ਹੈ । WHO ਦਾ ਅਨੁਮਾਨ ਹੈ ਕਿ ਵਿਸ਼ਵ ਨੂੰ ਟੀਕਾਕਰਨ ਲਈ 11 ਅਰਬ (1100 ਕਰੋੜ) ਖੁਰਾਕਾਂ ਦੀ ਜ਼ਰੂਰਤ ਹੈ।
ਦੱਸ ਦੇਈਏ ਕਿ ਯੂਰਪੀਅਨ ਯੂਨੀਅਨ ਦੀ ਮੈਡੀਕਲ ਏਜੇਂਸੀ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਯੂਰਪ ਵਿੱਚ ਕੋਰੋਨਾ ਦੇ 90 ਪ੍ਰਤੀਸ਼ਤ ਨਵੇਂ ਕੇਸ ਡੈਲਟਾ ਵੈਰੀਐਂਟ ਨਾਲ ਸਬੰਧਿਤ ਹੋ ਸਕਦੇ ਹਨ। ਯੂਰਪੀਅਨ ਸੈਂਟਰ ਫਾਰ ਡਿਜ਼ੀਜ਼ ਪ੍ਰਿਵੈਂਸ਼ਨ ਐਂਡ ਕੰਟਰੋਲ ਨੇ ਕਿਹਾ ਸੀ ਕਿ ਬਹੁਤ ਸੰਭਵ ਹੈ ਕਿ ਇਨ੍ਹਾਂ ਗਰਮੀਆਂ ਵਿੱਚ ਡੈਲਟਾ ਵੈਰੀਐਂਟ ਬੁਰੀ ਤਰ੍ਹਾਂ ਫੈਲ ਜਾਵੇਗਾ। ਖ਼ਾਸਕਰ ਉਨ੍ਹਾਂ ਨੌਜਵਾਨਾਂ ਵਿੱਚ ਜਿਨ੍ਹਾਂ ਨੂੰ ਅਜੇ ਤੱਕ ਟੀਕਾ ਨਹੀਂ ਮਿਲਿਆ ਹੈ। ਏਜੇਂਸੀ ਨੇ ਕਿਹਾ ਕਿ ਨਵਾਂ ਡੈਲਟਾ ਵੈਰੀਐਂਟ ਹੋਰ ਛੂਤ ਵਾਲਾ ਹੈ। ਸਾਡਾ ਅਨੁਮਾਨ ਹੈ ਕਿ ਅਗਸਤ ਮਹੀਨੇ ਅੰਤ ਤੱਕ ਯੂਰਪ ਵਿੱਚ 90% ਮਾਮਲੇ ਇਸ ਵੈਰੀਐਂਟ ਨਾਲ ਸਬੰਧਿਤ ਹੋਣਗੇ।
ਇਹ ਵੀ ਦੇਖੋ: ਲੁਧਿਆਣਾ ਦੇ ਸ਼ਾਹੂਕਾਰ ਦੇ ਸਾਹਮਣੇ ਕਈ ਸਾਲਾਂ ਤੋਂ ਰੋਜ਼ ਹੁੰਦਾ ਸੀ ਗਰਭਵਤੀ ਔਰਤ ਦਾ ਸੜਕ ‘ਤੇ ਬਲਾਤਕਾਰ