ਕੀ ਕੋਰੋਨਾ ਵਾਇਰਸ ਦੀ ਉਤਪਤੀ ਚੀਨ ਵਿੱਚ ਹੀ ਹੋਈ, ਇਸ ਬਾਰੇ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਏ ਹਨ । ਹਾਲਾਂਕਿ, ਬਹੁਤ ਸਾਰੇ ਮਾਹਿਰ ਪਹਿਲਾਂ ਚੀਨ ਵੱਲ ਉਂਗਲਾਂ ਚੁੱਕ ਰਹੇ ਹਨ । ਇਸ ਵਿਚਾਲੇ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਉਹ ਚੀਨ ਨੂੰ ਵਾਇਰਸ ਦੀ ਸ਼ੁਰੂਆਤ ਬਾਰੇ ਵਧੇਰੇ ਅੰਕੜੇ ਮੁਹੱਈਆ ਕਰਾਉਣ ਲਈ ਮਜਬੂਰ ਨਹੀਂ ਕਰ ਸਕਦਾ ।
WHO ਨੇ ਕਿਹਾ ਕਿ ਹਾਲਾਂਕਿ ਉਹ ਇਸ ਗੱਲ ‘ਤੇ ਜ਼ੋਰ ਦਿੰਦਾ ਰਹੇਗਾ ਕਿ ਇਸ ਗੱਲ ਦੀ ਜਾਂਚ ਜਾਰੀ ਰਹਿਣੀ ਚਾਹੀਦੀ ਕਿ ਆਖਿਰ ਵਾਇਰਸ ਕਿੱਥੋਂ ਆਇਆ ਅਤੇ ਇਸ ਤਰ੍ਹਾਂ ਦੁਨੀਆ ਵਿੱਚ ਫੈਲ ਗਿਆ।
ਚੀਨ ਤੋਂ ਨਿਕਲ ਕੇ ਦੁਨੀਆ ਭਰ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੀ ਉਤਪਤੀ ਦਾ ਪਤਾ ਲਗਾਉਣ ਵਿੱਚ ਅਮਰੀਕਾ ਹੁਣ ਡ੍ਰੈਗਨ ਦੇ ਖਿਲਾਫ਼ ਕਿਸੇ ਵੀ ਹਾਲਤ ਵਿੱਚ ਨਰਮੀ ਵਰਤਣ ਦੇ ਮੂਡ ਵਿੱਚ ਨਹੀਂ ਹੈ ।
ਇਹ ਵੀ ਪੜ੍ਹੋ: ਅੱਜ ਪੀਐੱਮ ਮੋਦੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਠਾਕਰੇ, ਇਸ ਵਿਸ਼ੇ ‘ਤੇ ਹੋਵੇਗੀ ਚਰਚਾ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਕੋਰੋਨਾ ਵਾਇਰਸ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦਾ ਖ਼ਾਤਮਾ ਕਰਨਾ ਹੈ ਅਤੇ ਜੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਮਹਾਂਮਾਰੀ ਤੋਂ ਬਚਣਾ ਹੈ ਤਾਂ ਇਸਦੀ ਤੈਅ ਤੱਕ ਜਾਣਾ ਪਵੇਗਾ । ਉਨ੍ਹਾਂ ਕਿਹਾ ਕਿ ਚੀਨ ਹੁਣ ਤੱਕ ਉਸ ਤਰ੍ਹਾਂ ਤੋਂ ਜਾਂਚ ਨਹੀਂ ਕਰਨ ਦੇ ਰਿਹਾ, ਜਿਸ ਤਰ੍ਹਾਂ ਹੋਣੀ ਚਾਹੀਦਾ ਸੀ ।
ਅਮਰੀਕੀ ਵਿਦੇਸ਼ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮਹਾਂਮਾਰੀ ਦੇ ਤਹਿ ਤੱਕ ਜਾਣ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਹ ਇੱਕੋ-ਇੱਕ ਰਸਤਾ ਹੈ, ਜਿਸ ਨਾਲ ਅਸੀਂ ਅਗਲੀ ਮਹਾਂਮਾਰੀ ਤੋਂ ਬਚ ਸਕਦੇ ਹਾਂ ਜਾਂ ਇਸ ਨੂੰ ਖਤਮ ਕਰਨ ਲਈ ਵਧੀਆ ਉਪਰਾਲੇ ਕਰ ਸਕਦੇ ਹਾਂ।
ਅਮਰੀਕਾ ਦੇ ਵਿਦੇਸ਼ ਮੰਤਰੀ ਬਲਿੰਕੇਨ ਨੇ ਕਿਹਾ ਕਿ ਵਾਇਰਸ ਨੂੰ ਲੈ ਕੇ ਚੀਨ ਵਰਗੀ ਪਾਰਦਰਸ਼ੀ ਨਹੀਂ ਵਰਤ ਰਿਹਾ ਹੈ ਅਤੇ ਨਾ ਹੀ ਉਸ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਰਿਹਾ, ਜੋ ਇਸਦੀ ਜਾਂਚ ਲਈ ਜ਼ਰੂਰੀ ਹੈ । ਬਲਿੰਕੇਨ ਨੇ ਕਿਹਾ ਕਿ ਬੀਜਿੰਗ ਅੰਤਰਰਾਸ਼ਟਰੀ ਜਾਂਚਕਰਤਾਵਾਂ ਨੂੰ ਪ੍ਰਵੇਸ਼ ਦੇਵੇ ਅਤੇ ਉਨ੍ਹਾਂ ਨੂੰ ਸਾਰੀ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਦੁਨੀਆਂ ਵਿੱਚੋਂ ਖਤਮ ਕੀਤਾ ਜਾ ਸਕੇ।