ਜਾਨਲੇਵਾ ਡੈਲਟਾ ਵੈਰੀਐਂਟ ਦੁਨੀਆ ਦੇ ਲਗਭਗ 132 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ। ਇਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਜਿਸਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਵਿਸ਼ਵ ਸਿਹਤ ਸੰਗਠਨ ਵੱਲੋਂ ਚਿੰਤਾ ਪ੍ਰਗਟਾਈ ਗਈ ਹੈ।
ਇਸ ਮਾਮਲੇ ਵਿੱਚ ਸੰਗਠਨ ਦਾ ਕਹਿਣਾ ਹੈ ਕਿ ਪੂਰੀ ਦੁਨੀਆਂ ਵਿੱਚ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਤੇਜ਼ੀ ਆ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ ।
WHO ਅਨੁਸਾਰ ਪਿਛਲੇ ਹਫ਼ਤੇ ਪੂਰੀ ਦੁਨੀਆਂ ਵਿੱਚ ਕੋਰੋਨਾ ਦੇ 40 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਤੋਂ ਇਲਾਵਾ WHO ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇ ਮਾਮਲੇ ਇਸੇ ਤਰ੍ਹਾਂ ਸਾਹਮਣੇ ਆਉਂਦੇ ਰਹੇ ਤਾਂ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਕੋਰੋਨਾ ਸੰਕ੍ਰਮਣ ਦੇ ਕੁੱਲ ਮਾਮਲੇ 20 ਕਰੋੜ ਨੂੰ ਪਾਰ ਕਰ ਜਾਣਗੇ ।
ਦਰਅਸਲ, ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਦੁਨੀਆਂ ਵਿੱਚ ਕੋਰੋਨਾ ਸੰਕ੍ਰਮਣ ਦੇ ਅਸਲ ਮਾਮਲੇ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਨਾਲੋਂ ਬਹੁਤ ਜ਼ਿਆਦਾ ਹੋ ਸਕਦੇ ਹਨ ।
ਇਹ ਵੀ ਪੜ੍ਹੋ: ਪੰਜਾਬ, ਉਤਰਾਖੰਡ ਅਤੇ ਹਿਮਾਚਲ ‘ਚ ਅੱਜ ਤੋਂ ਖੁੱਲ੍ਹੇ ਸਕੂਲ, ਕੋਵਿਡ ਪ੍ਰੋਟੋਕੋਲ ਹੈ ਲਾਜ਼ਮੀ
WHO ਦੇ ਡਾਇਰੈਕਟਰ ਜਨਰਲ ਵੱਲੋਂ ਪਹਿਲਾਂ ਵੀ ਇਹ ਖਦਸ਼ਾ ਜਤਾਇਆ ਗਿਆ ਹੈ । ਉਨ੍ਹਾਂ ਅਨੁਸਾਰ ਸੰਗਠਨ ਦੇ ਛੇ ਵਿੱਚੋਂ ਪੰਜ ਖੇਤਰ ਅਜਿਹੇ ਹਨ ਜਿੱਥੇ ਕੋਰੋਨਾ ਸੰਕ੍ਰਮਣ ਦੇ ਮਾਮਲੇ ਔਸਤਨ 80 ਪ੍ਰਤੀਸ਼ਤ ਵੱਧ ਗਏ ਹਨ। ਪਿਛਲੇ ਚਾਰ ਹਫ਼ਤਿਆਂ ਵਿੱਚ ਇਹ ਅੰਕੜਾ ਦੁੱਗਣਾ ਹੋ ਗਿਆ ਹੈ । WHO ਅਨੁਸਾਰ ਕੋਰੋਨਾ ਦੇ ਮਾਮਲਿਆਂ ਵਿੱਚ ਆਈ ਤੇਜ਼ੀ ਦਾ ਕਾਰਨ ਡੈਲਟਾ ਵੈਰੀਐਂਟ ਹੈ।
ਟੈਡਰੋਸ ਨੇ ਇਹ ਵੀ ਕਿਹਾ ਹੈ ਕਿ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਜਾਂ ਉਨ੍ਹਾਂ ਦਾ ਸਖਤੀ ਨਾਲ ਪਾਲਣ ਨਾ ਕਰਨ ਦੇ ਉਪਾਵਾਂ ਨੂੰ ਲਾਗੂ ਨਾ ਕਰਨ ਕਾਰਨ ਕੋਰੋਨਾ ਸੰਕਰਮਣ ਦੇ ਮਾਮਲੇ ਵੱਧ ਰਹੇ ਹਨ । ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਤਰ੍ਹਾਂ ਮਹਾਂਮਾਰੀ ਦੀ ਰੋਕਥਾਮ ਨੂੰ ਲੈ ਕੇ ਜੋ ਤਰੱਕੀ ਹਾਸਿਲ ਹੋਈ ਹੈ ਉਸਨੂੰ ਗੁਆਉਣ ਦਾ ਡਰ ਪੈਦਾ ਹੋ ਰਿਹਾ ਹੈ। ਇਸ ਤੋਂ ਅੱਗੇ ਟੈਡਰੋਸ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਵਧਣ ਦੀ ਇੱਕ ਵਜ੍ਹਾ ਟੈਸਟਿੰਗ ਦਾ ਘੱਟ ਹੋਣਾ ਵੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ 29 ਦੇਸ਼ਾਂ ਵਿੱਚ ਇਸਦੇ ਵੱਧਦੇ ਮਾਮਲਿਆਂ ਕਾਰਨ ਆਕਸੀਜਨ ਦੀ ਕਮੀ ਹੋ ਰਹੀ ਹੈ।
ਇਹ ਵੀ ਦੇਖੋ: AK 47 ਤੋਂ ਵੱਧ ਖੌਫ਼ ਮੱਖੀਆਂ ਦਾ! ਸੌਣ ਤੋਂ ਲੈਕੇ ਰੋਟੀ ਖਾਣ ਤਕ ਹਰ ਪਾਸੇ ਮੱਖੀਆਂ ਹੀ ਮੱਖੀਆਂ !