ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ 17 ਦਿਨਾਂ ਤੋਂ ਜੰਗ ਜਾਰੀ ਹੈ। ਇਸ ਜੰਗ ਕਾਰਨ ਜਾਨੀ ਨੁਕਸਾਨ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਇੰਨਾ ਹੀ ਨਹੀਂ ਹੁਣ ਇੱਥੇ ਕੋਰੋਨਾ ਦਾ ਖਤਰਾ ਵੀ ਮੰਡਰਾ ਰਿਹਾ ਹੈ। ਕਿਉਂਕਿ ਯੁੱਧ ਦੇ ਵਿਚਕਾਰ ਯੂਕਰੇਨ ਤੋਂ ਲੋਕਾਂ ਦੀ ਵੱਡੀ ਪੱਧਰ ‘ਤੇ ਪਲਾਇਨ ਕਰ ਰਹੇ ਹਨ । ਇੰਨਾ ਹੀ ਨਹੀਂ ਯੂਰਪ ਸਮੇਤ ਹੋਰ ਕਈ ਦੇਸ਼ਾਂ ਵਿੱਚ ਲੋਕ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਜਾ ਰਹੇ ਹਨ। ਇਸ ਕਾਰਨ ਕੋਵਿਡ ਇਨਫੈਕਸ਼ਨ ਦਾ ਖ਼ਤਰਾ ਵੱਧ ਰਿਹਾ ਹੈ। ਕਿਉਂਕਿ ਜਿਨ੍ਹਾਂ ਹਾਲਾਤਾਂ ਵਿੱਚ ਇਨ੍ਹਾਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਉਨ੍ਹਾਂ ਵਿੱਚ ਕੋਵਿਡ ਟੈਸਟ ਕਰਵਾਉਣਾ ਸੰਭਵ ਨਹੀਂ ਹੈ। ਅਜਿਹੇ ਵਿੱਚ ਇੱਕ ਵਾਰ ਫਿਰ ਕੋਵਿਡ ਮਹਾਮਾਰੀ ਦਾ ਖ਼ਤਰਾ ਮੰਡਰਾਉਣਾ ਸ਼ੁਰੂ ਹੋ ਗਿਆ ਹੈ।
ਦੱਸ ਦੇਈਏ ਕਿ WHO ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਯੂਕਰੇਨ-ਰੂਸ ਜੰਗ ਕਾਰਨ ਕੋਵਿਡ-19 ਦਾ ਸੰਕਟ ਵੀ ਵੱਧ ਰਿਹਾ ਹੈ। WHO ਵੱਲੋਂ ਕਿਹਾ ਗਿਆ ਹੈ ਕਿ ਰੈਸਕਿਊ ਦੌਰਾਨ ਲੋਕਾਂ ਦੀ ਆਵਾਜਾਈ ਵਧ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਟੀਕਾਕਰਨ, ਇਲਾਜ ਅਤੇ ਕੋਵਿਡ ਟੈਸਟਿੰਗ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। WHO ਵੱਲੋਂ ਜਾਰੀ ਚੇਤਾਵਨੀ ਤੋਂ ਪਹਿਲਾਂ ਨਾਈਜੀਰੀਆ ਨੇ ਵੀ ਇਸ ਵੱਲ ਇਸ਼ਾਰਾ ਕੀਤਾ ਸੀ। ਨਾਈਜੀਰੀਆ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਜਿਨ੍ਹਾਂ ਲੋਕਾਂ ਨੂੰ ਅਸੀਂ ਯੂਕਰੇਨ ਤੋਂ ਕੱਢਿਆ ਹੈ, ਉਨ੍ਹਾਂ ਵਿੱਚੋਂ 60 ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਕਾਰਨ ਹੁਣ ਨਾਈਜੀਰੀਆ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 118 ਹੋ ਗਈ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ‘ਚ ਮਿਜ਼ਾਇਲ ਡਿੱਗਣ ‘ਤੇ ਭਾਰਤ ਨੇ ਜਤਾਇਆ ਖੇਦ, ਕਿਹਾ ‘ਗਲਤੀ ਨਾਲ ਚੱਲ ਗਈ’
ਇਸ ਤੋਂ ਇਲਾਵਾ ਅਮਰੀਕਾ ਦੇ ਪੈਨਸਿਲਵੇਨੀਆ ਵਿੱਚ ਖੋਜਕਰਤਾਵਾਂ ਨੇ 93 ਮਰੇ ਹੋਏ ਹਿਰਨਾਂ ਦੀ ਮੌਤ ਤੋਂ ਬਾਅਦ ਜਾਂਚ ਕਰਵਾਈ । ਇਸ ਵਿੱਚ ਇਹ ਪਾਇਆ ਗਿਆ ਕਿ ਉਨ੍ਹਾਂ ਵਿੱਚੋਂ ਹਰ ਪੰਜਵੇਂ ਵਿੱਚ ਕੋਰੋਨਾ ਦੀ ਲਾਗ ਪਾਈ ਗਈ ਸੀ। ਇਸ ਤੋਂ ਬਾਅਦ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਜਿਨ੍ਹਾਂ ਹਿਰਨਾਂ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋਈ ਹੈ, ਉਹ ਇਨਸਾਨਾਂ ਲਈ ਕਿੰਨੇ ਖਤਰਨਾਕ ਹਨ।
ਗੌਰਤਲਬ ਹੈ ਕਿ ਦੁਨੀਆ ਭਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਲਗਭਗ ਖਤਮ ਹੋ ਚੁੱਕੀ ਹੈ। ਪਰ ਦੁਨੀਆ ਭਰ ਵਿੱਚ ਵੱਧ ਰਹੇ ਕੇਸਾਂ ਕਾਰਨ ਚੌਥੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ। ਵਾਇਰੋਲੋਜਿਸਟ ਡਾਕਟਰ ਟੀ ਜੈਕਬ ਜੌਨ ਦਾ ਕਹਿਣਾ ਹੈ ਕਿ ਭਾਰਤ ਵਿੱਚ ਕੋਈ ਚੌਥੀ ਲਹਿਰ ਨਹੀਂ ਹੋਵੇਗੀ। ਵਾਇਰੋਲੋਜਿਸਟ ਨੇ ਕਿਹਾ ਕਿ ਜੇਕਰ ਕੋਰੋਨਾ ਦਾ ਕੋਈ ਨਵਾਂ ਰੂਪ ਨਹੀਂ ਆਉਂਦਾ ਤਾਂ ਭਾਰਤ ਵਿੱਚ ਚੌਥੀ ਲਹਿਰ ਨਹੀਂ ਆਵੇਗੀ।
ਵੀਡੀਓ ਲਈ ਕਲਿੱਕ ਕਰੋ -: