WHO welcomes India emergency use: ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਭਾਵ DCGI ਵੱਲੋਂ ਅੱਜ ਸੀਰਮ ਇੰਸਟੀਚਿਊਟ ਦੀ ਵੈਕਸੀਨ ਕੋਵਿਸ਼ੀਲਡ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਉੱਥੇ ਹੀ ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਕੋਰੋਨਾ ਵੈਕਸੀਨ ਦੇ ਲਈ ਭਾਰਤ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕੀਤਾ ਹੈ।
ਵਿਸ਼ਵ ਸਿਹਤ ਸੰਗਠਨ ਦੇ ਦੱਖਣੀ-ਪੂਰਬੀ ਏਸ਼ੀਆ ਖੇਤਰ ਦੇ ਖੇਤਰੀ ਡਾਇਰੈਕਟਰ ਡਾ. ਪੂਨਮ ਖੇਤਰਪਾਲ ਸਿੰਘ ਨੇ ਕਿਹਾ ਹੈ ਕਿ ਉਹ ਕੋਵਿਡ-19 ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਪ੍ਰਵਾਨਗੀ ਦੇਣ ਦੇ ਭਾਰਤ ਦੇ ਕਦਮ ਦਾ ਸਵਾਗਤ ਕਰਦੇ ਹਨ । ਡਾ. ਪੂਨਮ ਖੇਤ੍ਰਪਾਲ ਦੇ ਅਨੁਸਾਰ ਕੋਰੋਨਾ ਦੀ ਲਾਗ ਦੇ ਪ੍ਰਭਾਵ ਨੂੰ ਘਟਾਉਣ ਲਈ ਟੀਕੇ ਦੀ ਵਰਤੋਂ ਸਭ ਤੋਂ ਮਹੱਤਵਪੂਰਨ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵੈਕਸੀਨ ਦੀ ਵਰਤੋਂ ਨਾਲ ਹੀ ਜਨਤਕ ਪੱਧਰ ‘ਤੇ ਲੋਕਾਂ ਦੀ ਸਿਹਤ ਦਾ ਧਿਆਨ ਦੇ ਕੇ ਅਤੇ ਕਮਿਊਨਿਟੀ ਦੀ ਭਾਗੀਦਾਰੀ ਦੇ ਨਾਲ ਇਨਫੈਕਸ਼ਨ ‘ਤੇ ਕਾਬੂ ਪਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਭਾਰਤ ਵਿੱਚ ਪਿਛਲੇ ਕੁੱਝ ਦਿਨਾਂ ਵਿੱਚ ਕੋਰੋਨਾ ਦੀ ਲਾਗ ਦੀ ਦਰ ਵਿੱਚ ਕਮੀ ਆਈ ਹੈ, ਪਰ ਬ੍ਰਿਟੇਨ ਤੋਂ ਭਾਰਤ ਪਹੁੰਚਿਆ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਕਾਫ਼ੀ ਖਤਰਨਾਕ ਸਾਬਿਤ ਹੋ ਸਕਦਾ ਹੈ। ਪੀੜਤਾਂ ਵਿਚੋਂ 99 ਲੱਖ 6 ਹਜ਼ਾਰ 387 ਕੋਰੋਨਾ ਲਾਗ ਦਾ ਇਲਾਜ਼ ਸਫਲ ਰਿਹਾ ਹੈ । ਇਸ ਦੇ ਨਾਲ ਹੀ ਕੁੱਲ 1 ਲੱਖ 49 ਹਜ਼ਾਰ 218 ਵਿਅਕਤੀਆਂ ਦੀ ਮੌਤ ਕੋਰੋਨਾ ਦੀ ਲਾਗ ਕਾਰਨ ਹੋਈ ਹੈ । ਇਸ ਸਮੇਂ 2 ਲੱਖ 50 ਹਜ਼ਾਰ ਤੋਂ ਵੱਧ ਕੋਰੋਨਾ ਐਕਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਦੇਖੋ: ਪੈਂਦੇ ਮੀਂਹ ਤੇ ਅੱਤ ਦੀ ਠੰਡ ‘ਚ ਵੀ ਕਿਸਾਨਾਂ ਦੇ ਡੋਲੇ ਨਹੀਂ ਜਿਗਰੇ, ਸਟੇਜ਼ ਤੋਂ ਗਰਜਦੇ ਬੋਲ LIVE…