ਰੂਸ ਤੇ ਯੂਕਰੇਨ ਵਿਚਾਲੇ ਜੰਗ ਨੂੰ 60 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਇਹ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਯੂਕਰੇਨ ਦੇ ਵੱਡੇ-ਵੱਡੇ ਸ਼ਹਿਰ ਰੂਸ ਦੇ ਹਮਲਿਆਂ ਨਾਲ ਤਬਾਹ ਹੋ ਚੁੱਕੇ ਹਨ ਤੇ ਖੰਡਰ ਬਣ ਚੁੱਕੇ ਹਨ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਜਾਰੀ ਜੰਗ ਨੂੰ ਖਤਮ ਕਰਨ ਲਈ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮਿਲ ਕੇ ਚੱਲ ਰਹੇ ਯੁੱਧ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ । ਕੀਵ ਦੇ ਇੱਕ ਮੈਟਰੋ ਸਟੇਸ਼ਨ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਜਿਸ ਨੇ ਯੁੱਧ ਸ਼ੁਰੂ ਕੀਤਾ ਸੀ, ਉਹ ਇਸ ਨੂੰ ਖਤਮ ਕਰ ਸਕੇਗਾ । ਜ਼ੇਲੇਂਸਕੀ ਇਸ ਤੋਂ ਪਹਿਲਾਂ ਵੀ ਕਈ ਵਾਰ ਪੁਤਿਨ ਨੂੰ ਜੰਗ ਖਤਮ ਕਰਨ ਦੀ ਅਪੀਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਦੇ ਵਫਦ ਵੱਖ-ਵੱਖ ਥਾਵਾਂ ‘ਤੇ ਕਈ ਵਾਰ ਗੱਲਬਾਤ ਕਰ ਚੁੱਕੇ ਹਨ ਪਰ ਨਤੀਜਾ ਕੁਝ ਨਹੀਂ ਨਿਕਲਿਆ।
ਇਸ ਦੇ ਨਾਲ ਹੀ ਦੁਨੀਆ ਭਰ ਦੇ ਦੇਸ਼ਾਂ ਨੂੰ ਲਗਾਤਾਰ ਚੇਤਾਵਨੀ ਦੇਣ ਵਾਲੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਕਹਿ ਰਹੇ ਹਨ ਕਿ ਰੂਸ ਜਲਦੀ ਹੀ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰ ਸਕਦਾ ਹੈ। ਜ਼ੇਲੇਂਸਕੀ ਨੇ ਹੁਣ ਕਿਹਾ ਹੈ ਕਿ ਰੂਸ ਪਰਮਾਣੂ ਹਥਿਆਰਾਂ ਦੀ ਵਰਤੋਂ ਉਦੋਂ ਹੀ ਕਰੇਗਾ ਜਦੋਂ ਉਹ ਪੂਰੀ ਤਰ੍ਹਾਂ ਆਪਣੀ ਬੁੱਧੀ ਗੁਆ ਦੇਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਵਿਸ਼ਵ ਦਾ ਕੋਈ ਨੇਤਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਉਦੋਂ ਹੀ ਕਰੇਗਾ ਜਦੋਂ ਅਸਲ ਵਿੱਚ ਉਸਦੀ ਬੁੱਧੀ ਕੰਮ ਕਰਨਾ ਬੰਦ ਕਰ ਦੇਵੇ ।
ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ
ਉਨ੍ਹਾਂ ਨੇ ਇਸ ਤੋਂ ਅੱਗੇ ਕਿਹਾ ਕਿ ਜੇਕਰ ਰੂਸੀ ਸੰਘ ਦੇ ਨੇਤਾ ਆਪਣੀ ਸਮਝ ਨਹੀਂ ਗੁਆਉਂਦੇ ਤਾਂ ਉਹ ਕਦੇ ਵੀ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਨਹੀਂ ਕਰਨਗੇ। ਹਾਲਾਂਕਿ ਜ਼ੇਲੇਂਸਕੀ ਨੇ ਕਿਹਾ ਕਿ ਰੂਸ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ, ਪਰ ਉਹ ਅਜਿਹੀ ਸੰਭਾਵਨਾ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਯੂਕਰੇਨ ਦੇ ਕੋਲ ਪਰਮਾਣੂ ਹਥਿਆਰ ਹਨ ਤਾਂ ਵੀ ਉਹ ਕਦੇ ਵੀ ਇਨ੍ਹਾਂ ਦੀ ਵਰਤੋਂ ਨਹੀਂ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: