ਯੂਕਰੇਨ ਤੇ ਰੂਸ ਵਿਚਾਲੇ ਜੰਗ ਜਾਰੀ ਹੈ। ਰੂਸ ਨੇ ਯੂਕਰੇਨ ‘ਤੇ ਤਾਬੜਤੋੜ ਹਮਲੇ ਕਰ ਕੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਰੂਸ ਆਪਣੀ ਕ੍ਰੂਰਤਾ ਜ਼ਰੀਏ ਪੂਰੇ ਯੂਰਪ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਦੇ ਦੇਸ਼ ‘ਤੇ ਰੂਸੀ ਹਮਲੇ ਨੂੰ ਰੋਕਣਾ ਸਾਰੇ ਲੋਕਤੰਤਰੀ ਦੇਸ਼ਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ । ਸ਼ਨੀਵਾਰ ਦੇਰ ਰਾਤ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਹਮਲਾ ਸਿਰਫ਼ ਯੂਕਰੇਨ ਤੱਕ ਸੀਮਤ ਨਹੀਂ ਰਹੇਗਾ ਸਗੋਂ ਪੂਰਾ ਯੂਰਪੀਅਨ ਪ੍ਰੋਜੈਕਟ ਰੂਸ ਦਾ ਟੀਚਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਲਈ ਨਾ ਸਿਰਫ ਸਾਰੇ ਲੋਕਤੰਤਰੀ ਦੇਸ਼ਾਂ ਦਾ ਹੀ ਨਹੀਂ ਸਗੋਂ ਯੂਰਪ ਦੀਆਂ ਸਾਰੀਆਂ ਸ਼ਕਤੀਆਂ ਦਾ ਨੈਤਿਕ ਫਰਜ਼ ਹੈ ਕਿ ਉਹ ਸ਼ਾਂਤੀ ਲਈ ਯੂਕਰੇਨ ਦੀ ਇੱਛਾ ਦਾ ਸਮਰਥਨ ਕਰਨ। ਦਰਅਸਲ ਇਹ ਹਰ ਸਭਿਅਕ ਦੇਸ਼ ਦੀ ਇੱਕ ਰੱਖਿਆ ਰਣਨੀਤੀ ਹੈ। ਕਈ ਯੂਰਪੀਅਨ ਨੇਤਾਵਾਂ ਨੇ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਨਾਲ ਇੱਕਜੁੱਟਤਾ ਦਿਖਾਉਣ ਲਈ ਯਤਨ ਕੀਤੇ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ‘ਚ ਡਿੱਗੀ ਇਮਰਾਨ ਖਾਨ ਦੀ ਸਰਕਾਰ, ਬੇਭਰਸੋਗੀ ਮਤੇ ਦੇ ਪੱਖ ‘ਚ ਪਈਆਂ 174 ਵੋਟਾਂ
ਜ਼ੇਲੇਂਸਕੀ ਨੇ ਯੂਕਰੇਨ ਦੀ ਰਾਜਧਾਨੀ ਕੀਵ ਦਾ ਦੌਰਾ ਕਰਨ ਲਈ ਬ੍ਰਿਟੇਨ ਅਤੇ ਆਸਟ੍ਰੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ । ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਫੰਡਰੇਜ਼ਿੰਗ ਪ੍ਰੋਗਰਾਮ ਲਈ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਦਾ ਵੀ ਧੰਨਵਾਦ ਕੀਤਾ। ਇਸ ਪ੍ਰੋਗਰਾਮ ਨੇ ਯੂਕਰੇਨੀ ਨਾਗਰਿਕਾਂ ਦੀ ਮਦਦ ਲਈ 10 ਅਰਬ ਯੂਰੋ ਤੋਂ ਵੱਧ ਇਕੱਠੇ ਕੀਤੇ ਹਨ।
ਦੱਸ ਦੇਈਏ ਕਿ ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਕਿਹਾ ਕਿ ਰੂਸ ਨੇ ਆਮ ਨਾਗਰਿਕਾਂ ‘ਤੇ ਹਮਲਾ ਕਰਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਯੂਕਰੇਨ ਸ਼ਾਂਤੀ ਲਈ ਵਚਨਬੱਧ ਹੈ। ਇਸ ਦੇ ਨਾਲ ਜ਼ੇਲੇਂਸਕੀ ਨੇ ਇੱਕ ਵਾਰ ਫਿਰ ਦੂਜੇ ਦੇਸ਼ਾਂ ਨੂੰ ਹਥਿਆਰ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ । ਜ਼ੇਲੇਂਸਕੀ ਨੇ ਕਿਹਾ ਕਿ ਕੋਈ ਵੀ ਅਜਿਹੇ ਵਿਅਕਤੀ ਜਾਂ ਲੋਕਾਂ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦਾ ਜਿਨ੍ਹਾਂ ਨੇ ਉਸ ਦੇ ਦੇਸ਼ ‘ਤੇ ਜ਼ੁਲਮ ਕੀਤਾ ਹੋਵੇ । ਇੱਕ ਪਿਤਾ ਅਤੇ ਇੱਕ ਵਿਅਕਤੀ ਦੇ ਰੂਪ ਵਿੱਚ, ਮੈਂ ਇਸਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਉਨ੍ਹਾਂ ਕਿਹਾ ਪਰ ਮੈਂ ਕੂਟਨੀਤਕ ਹੱਲ ਲਈ ਮੌਕਾ ਗੁਆਉਣਾ ਨਹੀਂ ਚਾਹੁੰਦਾ। ਜ਼ੇਲੇਂਸਕੀ ਨੇਕਿਹਾ ਕਿ ਸਾਨੂੰ ਜਿਉਣ ਲਈ ਲੜਨਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਛੇ ਹਫ਼ਤਿਆਂ ਦੀ ਲੜਾਈ ਤੋਂ ਬਾਅਦ ਵੀ ਯੂਕਰੇਨ ਦੇ ਲੋਕ ਸ਼ਾਂਤੀ ਨੂੰ ਸਵੀਕਾਰ ਕਰਨਗੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”