ਦੱਸਿਆ ਜਾ ਰਿਹਾ ਹੈ ਕਿ ਭਲਕੇ ਭਾਰਤ ਬੰਦੇ ਦੇ ਸੱਦੇ ਦਰਮਿਆਨ ਇਹ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਨਤਕ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਬੇਹੱਦ ਗਲਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ। ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ। ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .