ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦਾ ਸੰਭਾਲਣ ਦੇ ਅਗਲੇ ਹੀ ਦਿਨ ਤਿੰਨ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ।
ਲੁਧਿਆਣਾ ਕਮਿਸ਼ਨਰੇਟ ਦੇ ਮੁੱਖ ਦਫਤਰ ਪਹੁੰਚਣ ‘ਤੇ ਪੁਲਿਸ ਟੀਮ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦੇ ਕੇ ਸਲਾਮੀ ਦਿੱਤੀ। ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਉਨ੍ਹਾਂ ਨੇ ਸਿੰਗਲ ਵਿੰਡੋ ‘ਤੇ ਜਾ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 2004 ਬੈਚ ਦੇ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਸਨ।
ਭੁੱਲਰ ਦਾ ਹਾਲ ਹੀ ਵਿੱਚ ਜਲੰਧਰ ਸੀਪੀ ਦੇ ਅਹੁਦੇ ਤੋਂ ਤਬਾਦਲਾ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਲਈ ਸੇਵਾ ਨਿਭਾਈ ਹੈ। ਆਈਪੀਐਸ ਨੌਨਿਹਾਲ ਸਿੰਘ ਨੇ ਪਿਛਲੇ ਮਹੀਨੇ 21 ਅਗਸਤ ਨੂੰ ਲੁਧਿਆਣਾ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਸੀ। ਹੁਣ ਉਨ੍ਹਾਂ ਦਾ ਤਬਾਦਲਾ ਪੁਲਿਸ ਕਮਿਸ਼ਨਰ ਵਜੋਂ ਜਲੰਧਰ ਹੋ ਗਿਆ ਹੈ।
ਇਹ ਵੀ ਪੜ੍ਹੋ : ਪਵਨ ਪੰਮਾ ਦੀ ਹੋਈ ਛੁੱਟੀ! ਤ੍ਰਿਪਤ ਬਾਜਵਾ ਦੇ ਕਰੀਬੀ ਕਸਤੂਰੀ ਲਾਲ ਨੂੰ ਮੁੜ ਬਣਾਇਆ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਚੇਅਰਮੈਨ