ਇਰਾਕ ਦੀ ਸੰਸਦ ਨੇ ਸ਼ਨੀਵਾਰ ਨੂੰ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ। ਰਿਪੋਰਟ ਮੁਤਾਬਕ ਇਰਾਕ ਵਿੱਚ ਹੁਣ ਸਮਲਿੰਗੀ ਸਬੰਧ ਰੱਖਣ ਵਾਲਿਆਂ ਨੂੰ 10-15 ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਨਵੇਂ ਕਾਨੂੰਨ ਮੁਤਾਬਕ ਟਰਾਂਸਜੈਂਡਰ ਲੋਕਾਂ ਨੂੰ 3 ਸਾਲ ਤੱਕ ਦੀ ਜੇਲ੍ਹ ਵੀ ਹੋ ਸਕਦੀ ਹੈ। ਇਸ ਫੈਸਲੇ ਦਾ ਸਮਰਥਨ ਕਰਨ ਵਾਲਿਆਂ ਨੇ ਕਿਹਾ ਹੈ ਕਿ ਨਵੇਂ ਕਾਨੂੰਨ ਰਾਹੀਂ ਉਹ ਦੇਸ਼ ਵਿੱਚ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਗੇ।
ਸਮਲਿੰਗੀ ਸਬੰਧਾਂ ਲਈ ਘੱਟੋ-ਘੱਟ 10 ਸਾਲ ਦੀ ਅਤੇ ਲਗਭਗ 15 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਅਤੇ ਸਮਲਿੰਗੀ ਜਾਂ ਵੇਸਵਾਬਿਰਤੀ ਨੂੰਉਤਸ਼ਾਹਿਤ ਕਰਨ ਵਾਲੇ ਕਿਸੇ ਬੰਦੇ ਲਈ ਘੱਟੋ-ਘੱਟ 7 ਸਾਲ ਦੀ ਜੇਲ੍ਹ ਦਾ ਐਲਾਨ ਕੀਤਾ ਗਿਆ। ਨਾਲ ਹੀ ਕਾਨੂੰਨ ਵਿਚ ਕਿਹਾ ਗਿਆ ਕਿ ਕਿਸੇ ਵੀ ਬੰਦੇ ਦੇਆਪਣੇ ਜੈਵਿਕ ਲਿੰਗ ਬਦਲਣ ਜਾਂ ਜਾਣ-ਬੁੱਝ ਕੇ ਦੂਜੇ ਜੈਂਡਰ ਦੇ ਤਰੀਕੇ ਨਾਲ ਕੱਪੜੇ ਪਹਿਨਣ ਲਈ ਇੱਕ ਤੋਂ ਤਿੰਨ ਸਾਲ ਤੱਕ ਦੀ ਜੇਲ੍ਹ ਦੀ ਵਿਵਸਥਾ ਹੈ।
ਰਿਪੋਰਟ ਮੁਤਾਬਕ ਸਮਲਿੰਗੀ ਜਾਂ ਵੇਸਵਾਬਿਰਤੀ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਅਤੇ ਲਿੰਗ ਤਬਦੀਲੀ ਦੀਆਂ ਸਰਜਰੀਆਂ ਕਰਨ ਵਾਲੇ ਡਾਕਟਰਾਂ ਨੂੰ ਹੁਣ ਇਰਾਕ ਵਿੱਚ ਜੇਲ੍ਹ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਜਾਣ-ਬੁੱਝ ਕੇ ਔਰਤਾਂ ਵਰਗਾ ਵਿਵਹਾਰ ਕਰਨ ਵਾਲੇ ਅਤੇ ਪਤਨੀ ਦੀ ਅਦਲਾ-ਬਦਲੀ ਕਰਨ ਵਾਲੇ ਮਰਦਾਂ ਨੂੰ ਵੀ ਨਵੇਂ ਕਾਨੂੰਨ ਤਹਿਤ ਜੇਲ੍ਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਮਲਿੰਗੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਲਈ 7 ਸਾਲ ਦੀ ਕੈਦ ਦੀ ਵਿਵਸਥਾ ਹੈ। ਦਰਅਸਲ, ਇਰਾਕ ਵਿੱਚ 1980 ਵਿੱਚ ਪ੍ਰਾਸਟੀਟਿਊਸ਼ਨ ਕਾਨੂੰਨ ਵਿਚ ਬਦਲਾਅ ਕਰਕੇ ਇਸ ਵਿਚ ਸਮਲਿੰਗੀ ਸਬੰਧਾਂ ਲਈ ਮੌਤ ਦੀ ਸਜ਼ਾ ਨੂੰ ਜੋੜਿਆ ਗਿਆ ਸੀ। ਇਸ ਫੈਸਲੇ ਦਾ ਅਮਰੀਕਾ ਸਮੇਤ ਕਈ ਪੱਛਮੀ ਦੇਸ਼ਾਂ ਨੇ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਇਸ ‘ਚ ਫਿਰ ਤੋਂ ਬਦਲਾਅ ਕੀਤੇ ਗਏ ਹਨ।
ਇਰਾਕੀ ਸੰਸਦ ਮੈਂਬਰ ਅਮੀਰ ਅਲ-ਮਾਮੂਰੀ ਨੇ ਸ਼ਫਾਕ ਨਿਊਜ਼ ਨੂੰ ਦੱਸਿਆ ਕਿ ਇਸਲਾਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਦੇ ਖਿਲਾਫ ਜਾਣ ਵਾਲਿਆਂ ‘ਤੇ ਲਗਾਮ ਲਗਾਉਣ ਲਈ ਇਹ ਕਾਨੂੰਨ ਬਹੁਤ ਮਹੱਤਵਪੂਰਨ ਹੈ। ਇਸ ਬਿੱਲ ਨੂੰ ਅਪ੍ਰੈਲ ਦੇ ਸ਼ੁਰੂ ‘ਚ ਪਾਸ ਕੀਤਾ ਜਾਣਾ ਸੀ, ਪਰ ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਦੇ ਅਮਰੀਕਾ ਦੌਰੇ ਕਾਰਨ ਇਸ ਨੂੰ ਟਾਲ ਦਿੱਤਾ ਗਿਆ।
ਇਹ ਵੀ ਪੜ੍ਹੋ : ਸੜਕ ਹਾਦ.ਸੇ ਨੇ ਲਈ ਬੱਸ ਕੰਡਕਟਰ ਦੀ ਜਾ/ਨ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਦੱਸ ਦੇਈਏ ਕਿ ਇਰਾਕ ਦੇ ਬਿੱਲ ਵਿੱਚ ਸ਼ੁਰੂ ਵਿੱਚ ਸਮਲਿੰਗੀ ਕੰਮਾਂ ਲਈ ਮੌਤ ਦੀ ਸਜ਼ਾ ਸ਼ਾਮਲ ਸੀ ਪਰ ਅਮਰੀਕਾ ਅਤੇ ਯੂਰਪੀ ਦੇਸ਼ਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਕਾਨੂੰਨ ਪਾਸ ਹੋਣ ਤੋਂ ਪਹਿਲਾਂ ਇਸ ਵਿੱਚ ਸੋਧ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: