ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂ ਸੰਵਿਧਾਨ ਮੁਤਾਬਕ ਕੰਮ ਕਰਨ ਲਈ ਕਿਹਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਕਾਨਫਰੰਸ ਇਸ ਲਈ ਵਿਸ਼ੇਸ਼ ਹੈ ਕਿਉਂਕਿ ਇਹ 75ਵੇਂ ਗਣਤੰਤਰ ਦਿਵਸ ਤੋਂ ਠੀਕ ਬਾਅਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰਾਂ ਕੋਲ ਸੰਵਿਧਾਨ ਸਭਾ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦਾ ਇਹ ਮੌਕਾ ਹੈ।
ਉਨ੍ਹਾਂ ਨੇ ਆਲ ਇੰਡੀਆ ਪ੍ਰੀਜ਼ਾਈਡਿੰਗ ਆਫੀਸਰਜ਼ ਕਾਨਫਰੰਸ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਵਾਰ ਇਹ ਕਾਨਫਰੰਸ ਹੋਰ ਵੀ ਖਾਸ ਹੈ ਕਿਉਂਕਿ ਇਹ ਭਾਰਤ ਦੇ 75ਵੇਂ ਗਣਤੰਤਰ ਦਿਵਸ ਤੋਂ ਠੀਕ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ। ਸਾਡਾ ਸੰਵਿਧਾਨ 75 ਸਾਲ ਪਹਿਲਾਂ 26 ਜਨਵਰੀ ਨੂੰ ਲਾਗੂ ਹੋਇਆ ਸੀ। ਭਾਵ ਸੰਵਿਧਾਨ ਵੀ 75 ਸਾਲ ਪੂਰੇ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਵੱਲੋਂ ਮੈਂ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਸਤਿਕਾਰ ਨਾਲ ਸਲਾਮ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਇਸ ਕਾਨਫਰੰਸ ਵਿੱਚ ਸੰਵਿਧਾਨ ਸਭਾ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਪ੍ਰੀਜ਼ਾਈਡਿੰਗ ਅਫ਼ਸਰਾਂ ਕੋਲ ਸੰਵਿਧਾਨ ਸਭਾ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦਾ ਇਹ ਮੌਕਾ ਹੈ।
ਇਹ ਵੀ ਪੜ੍ਹੋ : 43 ਸਾਲਾ ਰੋਹਨ ਬੋਪੰਨਾ ਨੇ ਰਚਿਆ ਇਤਿਹਾਸ, ਆਸਟ੍ਰੇਲੀਅਨ ਓਪਨ ਜਿੱਤ ਕੇ ਬਣਾਇਆ ਵਰਲਡ ਰਿਕਾਰਡ
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ‘ਇੱਕ ਸਮਾਂ ਸੀ ਜਦੋਂ ਸਦਨ ਵਿੱਚ ਕੋਈ ਵੀ ਮੈਂਬਰ ਸ਼ਿਸ਼ਟਤਾ ਦੀ ਉਲੰਘਣਾ ਕਰਦਾ ਸੀ ਅਤੇ ਜੇਕਰ ਨਿਯਮਾਂ ਦੇ ਤਹਿਤ ਉਸ ਵਿਰੁੱਧ ਕਾਰਵਾਈ ਕੀਤੀ ਜਾਂਦੀ ਸੀ ਤਾਂ ਸਦਨ ਦੇ ਹੋਰ ਸੀਨੀਅਰ ਮੈਂਬਰ ਉਸ ਮੈਂਬਰ ਨੂੰ ਸਮਝਾਉਂਦੇ ਸਨ ਕਿ ਭਵਿੱਖ ਵਿੱਚ ਉਹ ਅਜਿਹੀ ਗਲਤੀ ਨਾ ਕਰੇ ਜਿਸ ਨਾਲ ਸਦਨ ਦੇ ਮਾਹੌਲ ਅਤੇ ਇਸ ਦੀ ਮਰਿਆਦਾ ਨੂੰ ਠੇਸ ਪਵੇ। ਪਰ, ਅੱਜ ਦੇ ਸਮੇਂ ਵਿੱਚ ਅਸੀਂ ਦੇਖਿਆ ਹੈ ਕਿ ਕੁਝ ਸਿਆਸੀ ਪਾਰਟੀਆਂ ਅਜਿਹੇ ਮੈਂਬਰਾਂ ਦੇ ਸਮਰਥਨ ਵਿੱਚ ਖੜ੍ਹੀਆਂ ਹਨ। ਉਹ ਆਪਣੀਆਂ ਗਲਤੀਆਂ ਦਾ ਬਚਾਅ ਕਰਨ ਲੱਗਦੇ ਹਨ। ਇਹ ਸਥਿਤੀ ਕਿਸੇ ਲਈ ਵੀ ਚੰਗੀ ਨਹੀਂ ਹੈ, ਭਾਵੇਂ ਉਹ ਸੰਸਦ ਹੋਵੇ ਜਾਂ ਵਿਧਾਨ ਸਭਾ। ਇਸ ਬਾਰੇ ਚਰਚਾ ਕਰਨੀ ਬਹੁਤ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ –