ਉੱਤਰੀ ਭਾਰਤ ਸਮੇਤ ਦੇਸ਼ ਭਰ ਵਿੱਚ ਚੱਲ ਰਹੀ ਹੀਟਵੇਵ ਦਰਮਿਆਨ ਚੰਗੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਯੂਪੀ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੂਰਬੀ ਭਾਰਤ ‘ਚ ਗਰਮੀ ਦਾ ਕਹਿਰ ਅੱਜ ਤੱਕ ਜਾਰੀ ਰਹੇਗਾ ਅਤੇ ਉਸ ਤੋਂ ਬਾਅਦ ਇਸ ‘ਚ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਰਾਜਾਂ ਦੇ ਕਈ ਇਲਾਕਿਆਂ ਵਿੱਚ 7 ਮਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਗੰਗਾ ਪੱਛਮੀ ਬੰਗਾਲ, ਤਾਮਿਲਨਾਡੂ, ਉਪ ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਤੇਲੰਗਾਨਾ, ਅੰਦਰੂਨੀ ਕਰਨਾਟਕ ਆਦਿ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਦਰਜ ਕੀਤੇ ਗਏ। ਰਾਇਲਸੀਮਾ ਦੇ ਨੰਦਿਆਲ ਇਲਾਕੇ ਵਿੱਚ ਸਭ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਅਗਲੇ ਸੱਤ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਹਨ੍ਹੇਰੀ ਅਤੇ ਬਿਜਲੀ ਲਿਸ਼ਕਣ ਦੀ ਵੀ ਸੰਭਾਵਨਾ ਹੈ। 5 ਅਤੇ 6 ਮਈ ਨੂੰ ਅਰੁਣਾਚਲ ਪ੍ਰਦੇਸ਼, 7 ਮਈ ਨੂੰ ਅਸਮ, ਮੇਘਾਲਿਆ, 5 ਤੋਂ 7 ਮਈ ਨੂੰ ਨਾਗਾਲੈਂਡ, ਮਨੀਪੁਰ, ਤ੍ਰਿਪੁਰਾ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਖਣੀ ਰਾਜਾਂ ਦੀ ਗੱਲ ਕਰੀਏ ਤਾਂ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਰਾਇਲਸੀਮਾ, ਤੇਲੰਗਾਨਾ ਵਿੱਚ ਅਗਲੇ ਪੰਜ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ : ਮਸ਼ਹੂਰ ਬਿਊਟੀ ਕੁਈਨ ਦਾ ਰੈਸਟੋਰੈਂਟ ‘ਚ ਗੋਲੀਆਂ ਮਾਰ ਕੇ ਕ.ਤ.ਲ, ਇੰਸਟਾਗ੍ਰਾਮ ਪੋਸਟ ਬਣੀ ਮੌ.ਤ ਦਾ ਕਾਰਨ
ਉੱਤਰ ਭਾਰਤ ਦੀ ਗੱਲ ਕਰੀਏ ਤਾਂ 9 ਮਈ ਤੋਂ ਇੱਕ ਨਵਾਂ ਪੱਛਮੀ ਗੜਬੜ ਦਸਤਕ ਦੇਣ ਜਾ ਰਿਹਾ ਹੈ, ਜਿਸ ਕਾਰਨ ਕਈ ਰਾਜਾਂ ਵਿੱਚ ਮੌਸਮ ਬਦਲ ਜਾਵੇਗਾ। ਜੰਮੂ-ਕਸ਼ਮੀਰ, ਲੱਦਾਖ ਵਿੱਚ 5 ਅਤੇ 6 ਮਈ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ 5 ਤੋਂ 8 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ 9-11 ਮਈ ਨੂੰ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ 7 ਤੋਂ 11 ਮਈ ਯਾਨੀ ਪੰਜ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਯੂਪੀ ਵਿੱਚ ਪੰਜ ਦਿਨਾਂ ਤੱਕ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: