ਜਗਰਾਓਂ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਤੋਂ 5 ਗ੍ਰਾਮ ਹੈਰੋਇਨ ਤੇ 200 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਉਰਫ ਅੰਜੂ ਵਾਸੀ ਨਿਊ ਮੁਕੰਦਪੁਰੀ ਮੁਹੱਲਾ ਖਵਾਜਾ ਬਾਜੂ ਜਗਰਾਓਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਅੱਗੇ ਦੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।
ਸੀਆਈਏ ਸਟਾਫ ਵਿਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਮਲਕ ਚੌਕ ਵਿਚ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ।ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨਸ਼ਾ ਤਸਕਰੀ ਦਾ ਧੰਦਾ ਕਾਫੀ ਸਮੇਂ ਤੋਂ ਕਰਦਾ ਆ ਰਿਹਾ ਹੈ ਜੋ ਕਿ ਨੌਜਵਾਨਾਂ ਨੂੰ ਨਸ਼ੇ ਦੀ ਸਪਲਾਈ ਕਰਦਾ ਹੈ।
ਇਸ ਸਮੇਂ ਵੀ ਮੁਲਜ਼ਮ ਆਪਣੇ ਗਾਹਕਾਂ ਨੂੰ ਨਸ਼ੇ ਦੀ ਸਪਲਾਈ ਦੇਣ ਲਈ ਡਿਸਪੋਜਲ ਰੋਡ ‘ਤੇ ਬਣੀ ਪਾਣੀ ਵਾਲੀ ਟੈਂਕੀ ਕੋਲ ਖੜ੍ਹੇ ਹੋ ਕੇ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਵੇਚਣ ਲਈ ਖੜ੍ਹਾ ਹੈ। ਉਸ ਕੋਲ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਹੋ ਸਕਦਾ ਹੈ। ਪੁਲਿਸ ਨੇ ਸੂਚਨਾ ਮਿਲਣ ਦੇ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਫੜ ਲਿਆ। ਪੁਲਿਸ ਨੇ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਤੋਂ 5 ਗ੍ਰਾਮ ਹੈਰੋਇਨ ਤੇ 200 ਨਸ਼ੇ ਦੀਆਂ 200 ਗੋਲੀਆਂ ਬਰਾਮਦ ਹੋ ਗਈ।
ਇਹ ਵੀ ਪੜ੍ਹੋ : ਗੁਰਦਾਸਪੁਰ ਪੁਲਿਸ ਵੱਲੋਂ ਹਥਿ/ਆਰਾਂ ਸਣੇ 6 ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ, 15,000 ਡਰੱਗ ਮਨੀ ਵੀ ਕੀਤੀ ਬਰਾਮਦ
ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕਿਥੋਂ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਲੈ ਕੇ ਆਉਂਦਾ ਹੈ ਤੇ ਉਹ ਕਿਸੇ-ਕਿਸ ਨੂੰ ਨਸ਼ਾ ਵੇਚਦਾ ਹੈ। ਪੁਲਿਸ ਨਸ਼ਾ ਕਰਨ ਵਾਲਿਆਂ ਨੂੰ ਫੜ ਕੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਹਸਪਤਾਲ ਭਰਤੀ ਕਰਵਾਏਗੀ। ਦੂਜੇ ਪਾਸੇ ਨਸ਼ਾ ਵੇਚਣ ਵਾਲਿਆਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।