ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਰਾਜਸਥਾਨ ਦੌਰੇ ਦੌਰਾਨ ਪੰਜਾਬ-ਹਰਿਆਣਾ ਅਤੇ ਕਰਨਾਟਕ-ਤਾਮਿਲਨਾਡੂ ਵਿਚਾਲੇ ਚੱਲ ਰਹੇ ਜਲ ਵਿਵਾਦ ‘ਤੇ ਤੰਜ ਕੱਸਿਆ। ਇਸ ਦੌਰਾਨ ਨਰਿੰਦਰ ਮੋਦੀ ਨੇ ਬਿਨਾਂ ਨਾਂ ਲਏ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ ਐੱਸਵਾਈਐੱਲ ਮੁੱਦੇ ਅਤੇ ਕਰਨਾਟਕ ਅਤੇ ਤਾਮਿਲਨਾਡੂ ਵਿਚਾਲੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਟਿੱਪਣੀ ਕੀਤੀ, ਜਿਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਵਿੰਨ੍ਹਿਆ।
ਦਰਅਸਲ ਨਰਿੰਦਰ ਮੋਦੀ ਰਾਜਸਥਾਨ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਰਾਜਸਥਾਨ ਦੇ ਹਰ ਘਰ ਤੱਕ ਪਾਣੀ ਪਹੁੰਚਾਉਣ ਦੀ ਗਰੰਟੀ ਦਿੱਤੀ। ਇਸ ਦੌਰਾਨ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਮੈਂ ਗੁਜਰਾਤ ਦਾ ਮੁੱਖ ਮੰਤਰੀ ਸੀ ਤਾਂ ਨਰਮਦਾ ਦਾ ਪਾਣੀ ਰਾਜਸਥਾਨ ਨੂੰ ਦਿੱਤਾ ਜਾਣਾ ਸੀ। ਅੱਜ ਭਾਰਤ ਵਿੱਚ ਦੇਖੋ, ਇੱਕ ਰਾਜ ਦੂਜੇ ਰਾਜ ਨੂੰ ਪਾਣੀ ਦੇਣ ਤੋਂ ਇਨਕਾਰ ਕਰਦਾ ਹੈ। ਦੋ ਰਾਜਾਂ ਵਿਚਕਾਰ ਲੜਾਈ ਹੈ।
ਉਨ੍ਹਾਂ ਕਿਹਾ ਕਿ ਇਹ ਮੋਦੀ ਦੀ ਗਾਰੰਟੀ ਸੀ, ਜੇਕਰ ਗੁਜਰਾਤ ਨੂੰ ਨਰਮਦਾ ਦਾ ਪਾਣੀ ਮਿਲਦਾ ਹੈ, ਰਾਜਸਥਾਨ ਨੂੰ ਵੀ ਚਾਹੀਦਾ ਹੈ, ਤਾਂ ਰਾਜਸਥਾਨ ਵੀ ਮੇਰਾ ਹੈ। ਮੈਂ ਰਾਜਸਥਾਨ ਨੂੰ ਤਰਸਦਾ ਨਹੀਂ ਰੱਖ ਸਕਦਾ, ਅਤੇ ਨਰਮਦਾ ਦਾ ਪਾਣੀ ਕੋਈ ਵਿਵਾਦ ਨਹੀਂ ਕੋਈ ਕੋਰਟ-ਕਚਹਿਰੀ ਨਹੀਂ।ਅੱਜ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਨਰਮਦਾ ਦਾ ਪਾਣੀ ਪਹੁੰਚ ਰਿਹਾ ਹੈ। ਇਹ ਮੋਦੀ ਦੀ ਗਾਰੰਟੀ ਹੈ।
ਇਹ ਵੀ ਪੜ੍ਹੋ : SYL ਮੁੱਦੇ ‘ਤੇ ਬੋਲੇ ਸੁਖਬੀਰ ਬਾਦਲ, ਕਿਹਾ-‘ਕਾਂਗਰਸ ਨੇ ਪੰਜਾਬ ਦਾ ਪਾਣੀ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ’
ਇਸ ‘ਤੇ ਬਿਕਰਮ ਮਜੀਠੀਆ ਨੇ ਸੁਨੀਲ ਜਾਖੜ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਮਗਰੋਂ ਪੰਜਾਬ ਬੀਜੇਪੀ ਪ੍ਰਧਾਨ ਪ੍ਰਧਾਨ ਸੁਨੀਲ ਜਾਖੜ SYL ਨਹਿਰ ਦੇ ਮੁੱਦੇ ‘ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨਗੇ ਕਿ ਬੀਜੇਪੀ ਸਰਕਾਰ ਬਣਨ ‘ਤੇ ਉਹ ਦੂਜੇ ਰਾਜਾਂ ਭਾਵ ਹਰਿਆਣਾ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਉਣਗੇ।
ਵੀਡੀਓ ਲਈ ਕਲਿੱਕ ਕਰੋ -: