ਪੰਜਾਬ ਦੇ ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਹੜਤਾਲ ‘ਤੇ ਹਨ। ਮੁਲਾਜ਼ਮ ਯੂਨੀਅਨ ਵੱਲੋਂ ਅੱਜ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਡੀਸੀ ਦਫਤਰ ਦੇ ਸਾਰੇ ਵਿਭਾਗਾਂ ਦੇ ਕਰਮਚਾਰੀ ਡਰਾਪ ਕਲਮ ਹੜਤਾਲ ‘ਤੇ ਬੈਠਣਗੇ। ਇਹ ਐਲਾਨ PSMSU ਪੰਜਾਬ ਵੱਲੋਂ ਕੀਤਾ ਗਿਆ ਹੈ। ਇਹ ਧਰਨਾ ਸਵੇਰੇ 11 ਵਜੇ ਤੋਂ ਡੀਸੀ ਦਫ਼ਤਰ ਦੇ ਬਾਹਰ ਸ਼ੁਰੂ ਹੋਵੇਗਾ। ਸੋਮਵਾਰ ਨੂੰ ਸਰਕਾਰੀ ਕੰਮ ਕਰਵਾਉਣ ਲਈ ਲੋਕਾਂ ਦੀ ਜ਼ਿਆਦਾ ਭੀੜ ਹੁੰਦੀ ਹੈ। ਅਜਿਹੇ ‘ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।
ਦੱਸ ਦਈਏ ਕਿ ਇਹ ਹੜਤਾਲ ਪੁਰਾਣੀ ਪੈਨਸ਼ਨ, ਡੀਏ, ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ, ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ, ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀ ਨਿਯੁਕਤੀ, 200 ਰੁਪਏ ਵਿਕਾਸ ਟੈਕਸ ਦੀ ਕਟੌਤੀ ਰੋਕਣ ਨੂੰ ਲੈ ਕੇ ਚੱਲ ਰਹੀ ਹੈ। ਇਹ ਪ੍ਰਦਰਸ਼ਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ‘ਚ 42 ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ। ਸੋਮਵਾਰ ਨੂੰ ਸਾਰੇ ਮੁਲਾਜ਼ਮ ਆਪਣੀ ਹਾਜ਼ਰੀ ਲਗਵਾ ਕੇ ਡੀਸੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ। ਸਾਰੇ ਕਰਮਚਾਰੀਆਂ ਨੇ 10 ਵਜੇ ਇਕੱਠੇ ਹੋਣ ਦਾ ਸਮਾਂ ਤੈਅ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਪ੍ਰਾਪਤ ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਕਰੀਬ 42 ਵਿਭਾਗਾਂ ਦਾ ਕੰਮ ਠੱਪ ਹੈ। ਹੜਤਾਲ ਵਿੱਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਲੋਕ ਸ਼ਾਮਲ ਹੋਏ। ਸੇਵਾ ਕੇਂਦਰਾਂ ਦੇ ਪਿਛਲੇ ਡੈਸਕ ‘ਤੇ ਕੰਮ ਕਰਦੇ ਸਾਰੇ ਲੋਕ ਹੜਤਾਲ ‘ਤੇ ਹਨ।